ਅੰਮ੍ਰਿਤਸਰ (ਦੀਪਕ)- ਅਠਾਰ੍ਹਵੀਂ ਸਦੀ ਦੇ ਸਿੱਖ ਜਰਨੈਲ ਸਰਦਾਰ ਜੱਸਾ ਸਿੰਘ ਰਾਮਗੜੀਆ ਦੀ 300 ਸਾਲਾ ਜਨਮ ਸ਼ਤਾਬਦੀ ਮੌਕੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਕਰਵਾਏ ਗਏ ਸਮਾਗਮ ਦੌਰਾਨ ਵੱਖ-ਵੱਖ ਬੁਲਾਰਿਆਂ ਨੇ ਪੰਥਕ ਏਕਤਾ ਦੀ ਲੋੜ ’ਤੇ ਜ਼ੋਰ ਦਿੱਤਾ। ਇਹ ਸਮਾਗਮ ਸ੍ਰੀ ਦਰਬਾਰ ਸਾਹਿਬ ਨਾਲ ਸਬੰਧਤ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਹੋਇਆ। ਸਮਾਗਮ ਦੌਰਾਨ ਸੰਬੋਧਨ ਕਰਦਿਆਂ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਕਿਹਾ ਕਿ ਸਰਦਾਰ ਜੱਸਾ ਸਿੰਘ ਰਾਮਗੜੀਆ ਸਿੱਖ ਪੰਥ ਦੇ ਵੱਡੇ ਨਾਇਕ ਸਨ, ਜਿਨ੍ਹਾਂ ਨੇ ਪੰਥ ਪ੍ਰਤੀ ਸਮਰਪਣ ਦੀ ਮਿਸਾਲ ਕਾਇਮ ਕੀਤੀ। ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ ਨੇ ਆਖਿਆ ਕਿ ਸਿੱਖ ਕੌਮ ਅੰਦਰ ਵੱਖ-ਵੱਖ ਧੜ੍ਹਿਆਂ ਅਤੇ ਜਥੇਬੰਦੀਆਂ ਦਾ ਇਕ ਮੰਚ ’ਤੇ ਇਕੱਠਾ ਹੋਣਾ ਜ਼ਰੂਰੀ ਹੈ।
ਇਹ ਵੀ ਪੜ੍ਹੋ- ਭਿਆਨਕ ਹਾਦਸੇ ਨੇ ਉਜਾੜਿਆ ਪਰਿਵਾਰ, ਅਣਪਛਾਤੇ ਵਾਹਨ ਦੀ ਟੱਕਰ 'ਚ ਨੌਜਵਾਨ ਦੀ ਮੌਤ
ਸ਼ਤਾਬਦੀ ਸਮਾਗਮ ਮੌਕੇ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਕਿ ਸਿੱਖ ਕੌਮ ਹਮੇਸ਼ਾ ਹੀ ਹੱਕ, ਸੱਚ ਦੀ ਪਹਿਰੇਦਾਰ ਰਹੀ ਹੈ ਅਤੇ ਪੁਰਾਤਨ ਸਿੱਖ ਯੋਧਿਆਂ ਦਾ ਜੀਵਨ ਅਗਲੀਆਂ ਪੀੜ੍ਹੀਆਂ ਲਈ ਮਾਰਗ ਦਰਸ਼ਨ ਵੀ ਹੈ। ਉਨ੍ਹਾਂ ਕਿਹਾ ਕਿ ਪੁਰਾਤਨ ਸਮਿਆਂ ਅੰਦਰ ਗੁਰੂ ਦੇ ਸਿੱਖਾਂ ’ਚ ਜੇਕਰ ਮਨ ਮੁਟਾਵ ਵੀ ਹੁੰਦੇ ਸਨ ਤਾਂ ਉਹ ਆਪਸੀ ਮਿਲਵਰਤਨ ਅਤੇ ਸਦਭਾਵਨਾ ਨਾਲ ਹੱਲ ਕਰ ਲੈਂਦੇ ਸਨ।
ਇਹ ਵੀ ਪੜ੍ਹੋ- ਟ੍ਰੈਫ਼ਿਕ ਨਿਯਮ ਤੋੜਣ ਵਾਲਿਆਂ ਦੀ ਹੁਣ ਖੈਰ ਨਹੀਂ, ਉਲੰਘਣਾ ਕਰਨ ’ਤੇ ਵਟਸਐਪ 'ਤੇ ਮਿਲੇਗੀ 'ਖ਼ੁਸ਼ਖ਼ਬਰੀ'
ਇਸ ਮੌਕੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਆਪਣੇ ਸੰਬੋਧਨ 'ਚ ਕਿਹਾ ਕਿ ਅੱਜ ਕਈ ਤਾਕਤਾਂ ਸਿੱਖ ਸ਼ਕਤੀ ਨੂੰ ਵੰਡਣ ਲਈ ਲੱਗੀਆਂ ਹੋਈਆਂ ਹਨ, ਜਿਨ੍ਹਾਂ ਦਾ ਟਾਕਰਾ ਕਰਨ ਲਈ ਪੰਥ ਦੀਆਂ ਸੰਸਥਾਵਾਂ ਨੂੰ ਮਜ਼ਬੂਤ ਕਰਨਾ ਸਮੇਂ ਦੀ ਵੱਡੀ ਲੋੜ ਹੈ। ਇਸੇ ਦੌਰਾਨ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਮੁੱਖ ਗ੍ਰੰਥੀ ਸਿੰਘ ਸਾਹਿਬ ਗਿਆਨੀ ਜਗਤਾਰ ਸਿੰਘ, ਸ਼੍ਰੋਮਣੀ ਪੰਥ ਅਕਾਲੀ ਬੁੱਢਾ ਦਲ ਦੇ ਮੁਖੀ ਜਥੇਦਾਰ ਬਾਬਾ ਬਲਬੀਰ ਸਿੰਘ, ਤਰਨ ਦਲ ਹਰੀਆਂ ਵੇਲਾਂ ਦੇ ਮੁਖੀ ਬਾਬਾ ਨਿਹਾਲ ਸਿੰਘ, ਪਦਮਸ੍ਰੀ ਬਾਬਾ ਸੇਵਾ ਸਿੰਘ ਖਡੂਰ ਸਾਹਿਬ ਤੇ ਮਨਜੀਤ ਸਿੰਘ ਜੀ. ਕੇ. ਨੇ ਵੀ ਸੰਬੋਧਨ ਕੀਤਾ।
ਇਹ ਵੀ ਪੜ੍ਹੋ- ਵਿਦੇਸ਼ ਬੈਠੇ ਗੈਂਗਸਟਰ ਲਖਬੀਰ ਲੰਡਾ ਦਾ ਸਾਥੀ ਗ੍ਰਿਫ਼ਤਾਰ, ਵੱਡੀ ਗਿਣਤੀ ’ਚ ਬਰਾਮਦ ਹੋਏ ਹਥਿਆਰ
ਨੋਟ- ਇਸ ਖ਼ਬਰ ਸਬੰਧੀ ਤੁਹਾਡੀ ਕੀ ਹੈ ਰਾਏ, ਕੁਮੈਂਟ ਬਾਕਸ 'ਚ ਦੱਸੋ।
ਗੱਡੀਆਂ ਖੋਹਣ ਤੇ ਵਾਰਦਾਤਾਂ ਨੂੰ ਅੰਜਾਮ ਦੇਣ ਵਾਲੇ ਗੈਂਗ ਦਾ ਪਰਦਾਫਾਸ਼, 8 ਚੜ੍ਹੇ ਪੁਲਸ ਅੜਿੱਕੇ
NEXT STORY