ਅੰਮ੍ਰਿਤਸਰ (ਸਰਬਜੀਤ) : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਪਾਕਿਸਤਾਨ ਦੇ ਖੈਬਰ ਪਖਤੂਨਖਵਾ ਸੂਬੇ ਦੇ ਮਰਦਾਨ ਸ਼ਹਿਰ ਵਿਚ ਸਥਿਤ ਗੁਰਦੁਆਰਾ ਸਾਹਿਬ ਅੰਦਰ ਸੇਵਾ ਨਿਭਾ ਰਹੇ ਸ਼ਰਧਾਲੂ ਜੋੜੇ, ਜਗਨਨਾਥ ਅਤੇ ਬੀਬੀ ਅਸਮਾ ਵੰਤੀ ਦੀ ਕੁਝ ਲੋਕਾਂ ਵੱਲੋਂ ਗੋਲੀ ਮਾਰ ਕੇ ਕੀਤੀ ਗਈ ਹੱਤਿਆ ਦੀ ਸਖ਼ਤ ਸ਼ਬਦਾਂ ਵਿੱਚ ਨਿੰਦਾ ਕੀਤੀ ਹੈ। ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਕਿਹਾ ਕਿ ਗੁਰਦੁਆਰਾ ਸਾਹਿਬ ਵਰਗੇ ਪਵਿੱਤਰ ਧਾਰਮਿਕ ਅਸਥਾਨ ਅੰਦਰ ਦਾਖਲ ਹੋ ਕੇ ਨਿਰਦੋਸ਼ ਸਿੱਖ ਜੋੜੇ ਦਾ ਕਤਲ ਕਰਨਾ ਬਹੁਤ ਹੀ ਦੁਖਦਾਈ, ਅਮਾਨਵੀ ਅਤੇ ਘੱਟ ਗਿਣਤੀ ਭਾਈਚਾਰਿਆਂ ਵਿੱਚ ਡਰ ਪੈਦਾ ਕਰਨ ਵਾਲੀ ਘਟਨਾ ਹੈ। ਉਨ੍ਹਾਂ ਕਿਹਾ ਕਿ ਇਸ ਘਿਨਾਉਣੇ ਹਮਲੇ ਨੇ ਪਾਕਿਸਤਾਨ ਵਿਚ ਵਸਦੇ ਸਿੱਖ ਭਾਈਚਾਰੇ ਦੀ ਸੁਰੱਖਿਆ ਨੂੰ ਲੈ ਕੇ ਗੰਭੀਰ ਸਵਾਲ ਖੜ੍ਹੇ ਕਰ ਦਿੱਤੇ ਹਨ।
ਇਹ ਵੀ ਪੜ੍ਹੋ : ਪੌਸ਼ ਇਲਾਕੇ ਸਿਵਲ ਲਾਈਨਜ਼ 'ਚ ਬਾਈਕ ਸਵਾਰ ਬਦਮਾਸ਼ਾਂ ਦੀ ਦਹਿਸ਼ਤ, ਝਪਟੀ ਸੋਨੇ ਦੀ ਚੇਨ
ਐਡਵੋਕੇਟ ਧਾਮੀ ਨੇ ਪਾਕਿਸਤਾਨ ਸਰਕਾਰ ਨੂੰ ਅਪੀਲ ਕੀਤੀ ਕਿ ਇਸ ਮਾਮਲੇ ਦੇ ਦੋਸ਼ੀਆਂ ਨੂੰ ਜਲਦ ਤੋਂ ਜਲਦ ਗ੍ਰਿਫ਼ਤਾਰ ਕਰਕੇ ਸਖਤ ਸਜ਼ਾ ਦਿੱਤੀ ਜਾਵੇ। ਉਨ੍ਹਾਂ ਕਿਹਾ ਕਿ ਸਿੱਖ ਧਾਰਮਿਕ ਅਸਥਾਨਾਂ ਅਤੇ ਪਾਕਿਸਤਾਨ ਵਿਚ ਵੱਸਦੇ ਸਿੱਖਾਂ ਸਮੇਤ ਘੱਟ ਗਿਣਤੀ ਭਾਈਚਾਰਿਆਂ ਦੀ ਸੁਰੱਖਿਆ ਨੂੰ ਯਕੀਨੀ ਬਣਾਉਣਾ ਪਾਕਿਸਤਾਨ ਸਰਕਾਰ ਦੀ ਜ਼ਿੰਮੇਵਾਰੀ ਹੈ, ਜਿਸ ਪ੍ਰਤੀ ਵਿਸੇ਼ਸ਼ ਧਿਆਨ ਦਿੱਤਾ ਜਾਵੇ। ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਘਟਨਾ 'ਚ ਮਾਰੇ ਗਏ ਸਿੱਖ ਜੋੜੇ ਦੇ ਪਰਿਵਾਰ ਨਾਲ ਡੂੰਘੀ ਹਮਦਰਦੀ ਪ੍ਰਗਟ ਕਰਦਿਆਂ ਅਕਾਲ ਪੁਰਖ ਅੱਗੇ ਅਰਦਾਸ ਕੀਤੀ ਕਿ ਵਿਛੜੀਆਂ ਰੂਹਾਂ ਨੂੰ ਆਪਣੇ ਚਰਨਾਂ ਵਿੱਚ ਨਿਵਾਸ ਬਖ਼ਸ਼ਣ ਅਤੇ ਪਰਿਵਾਰ ਨੂੰ ਭਾਣਾ ਮੰਨਣ ਦਾ ਬਲ ਪ੍ਰਦਾਨ ਕਰਨ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਪੰਜਾਬ 'ਚ 48 ਘੰਟੇ ਅਹਿਮ! ਮੌਸਮ ਦੀ ਹੋਈ ਵੱਡੀ ਭਵਿੱਖਬਾਣੀ, 4 ਦਿਨ ਮੀਂਹ ਤੇ ਹਨ੍ਹੇਰੀ-ਤੂਫ਼ਾਨ ਦਾ Alert
NEXT STORY