ਅੰਮ੍ਰਿਤਸਰ (ਛੀਨਾ)- ਪੂਰੀ ਦੁਨੀਆ ’ਚ ਵੱਸਦੇ ਸਿੱਖਾਂ ਦੀ ਆਵਾਜ਼ ਬੁਲੰਦ ਕਰਨ ਵਾਲੇ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੀ ਸ਼ਾਨਦਾਰ ਕਾਰਗੁਜਾਰੀ ਸਦਕਾ ਹੀ ਪੰਜਵੀਂ ਵਾਰ ਉਨ੍ਹਾਂ ਸਿਰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਪ੍ਰਧਾਨਗੀ ਦਾ ਤਾਜ ਸਜਿਆ। ਐਡਵੋਕੇਟ ਧਾਮੀ ਨੇ ਆਪਣੇ ਪਿਛਲੇ ਕਾਰਜਕਾਲ ਦੌਰਾਨ ਪਵਿੱਤਰ ਧਾਰਮਿਕ ਅਸਥਾਨਾ ਦੀ ਸੁਚੱਜੇ ਢੰਗ ਨਾਲ ਸੇਵਾ ਸੰਭਾਲ, ਸੰਗਤਾਂ ਲਈ ਰਿਹਾਇਸ਼, ਲੰਗਰ ਤੇ ਹੋਰ ਸਹੂਲਤਾਂ ਦੇ ਵੱਡੇ ਪ੍ਰਬੰਧ ਕਰਨ ਸਮੇਤ ਪੰਥਕ ਮਸਲਿਆਂ ਨੂੰ ਹੱਲ ਕਰਵਾਉਣ ’ਚ ਵੱਡਾ ਯੋਗਦਾਨ ਪਾਇਆ ਹੈ।
ਇਹ ਵੀ ਪੜ੍ਹੋ: ਪੰਜਾਬ 'ਚ ਬਦਲੇਗਾ ਮੌਸਮ! ਦੋ ਦਿਨ ਮੀਂਹ ਦੀ ਵੱਡੀ ਭਵਿੱਖਬਾਣੀ, Alert ਰਹਿਣ ਇਹ ਜ਼ਿਲ੍ਹੇ
ਪੰਜਾਬ ’ਚ ਆਈ ਕੁਦਰਤੀ ਆਫ਼ਤ ਦੌਰਾਨ ਪ੍ਰਧਾਨ ਐਡਵੋਕੇਟ ਧਾਮੀ ਵੱਲੋਂ ਪ੍ਰਭਾਵਤ ਪਰਿਵਾਰਾਂ ਦੀ ਮੱਦਦ ਵਾਸਤੇ ਲੰਗਰ, ਸ਼ੁੱਕੀ ਰਸਦ, ਪੀਣ ਲਈ ਪਾਣੀ, ਦਵਾਈਆਂ, ਡੀਜਲ ਤੇ ਪਸ਼ੂਆਂ ਲਈ ਚਾਰਾ ਪਹੁੰਚਾਉਣ ਦੀ ਨਿਭਾਈ ਸੇਵਾ ਵੀ ਕਦੇ ਭੁਲਾਈ ਨਹੀ ਜਾ ਸਕਦੀ। ਪ੍ਰਧਾਨ ਧਾਮੀ ਵੱਲੋਂ ਬੰਦੀ ਸਿੰਘਾਂ ਦੇ ਹੱਕ ’ਚ ਆਵਾਜ ਬੁਲੰਦ ਕਰਦਿਆਂ ਉਨਾ ਦੀ ਰਿਹਾਈ ਲਈ ਸਿਆਸੀ, ਧਾਰਮਿਕ ਤੇ ਕਾਨੂੰਨੀ ਪੱਧਰ ’ਤੇ ਪੂਰੀ ਸੰਜੀਦੀਗੀ ਨਾਲ ਯਤਨ ਕੀਤੇ ਜਾ ਰਹੇ ਹਨ ਜਿੰਨਾ ਨਾਲ ਪੂਰੀ ਕੋਮ ਸੁਹਿਰਦਾ ਨਾਲ ਸਹਿਯੋਗ ਕਰ ਰਹੀ ਹੈ। ਸਿੱਖੀ ਦੇ ਪ੍ਰਚਾਰ ਤੇ ਪਸਾਰ ਦੀ ਮੁਹਿੰਮ ਨੂੰ ਦੁਨੀਆ ਦੇ ਕੋਨੇ-ਕੋਨੇ ’ਚ ਪਹੁੰਚਾਉਣ ਵਾਲੇ ਪ੍ਰਧਾਨ ਧਾਮੀ ਦੇ ਯਤਨਾ ਸਦਕਾ ਹੁਣ ਤੱਕ ਵੱਡੀ ਗਿਣਤੀ ’ਚ ਸਿੱਖ ਪਰਿਵਾਰਾਂ ਦੇ ਬੱਚੇ ਨਸ਼ਿਆ ਤੇ ਪੁਤਿਤਪੁਣੇ ਦਾ ਤਿਆਗ ਕਰਕੇ ਖੰਡੇ ਬਾਟੇ ਦੀ ਪਾਹੁਲ ਛੱਕ ਕੇ ਸਿੱਖੀ ਸਰੂਪ ’ਚ ਸੱਜ ਚੁੱਕੇ ਹਨ।
ਇਹ ਵੀ ਪੜ੍ਹੋ: ਜਲੰਧਰ : ਜਿਊਲਰ ਸ਼ਾਪ ਡਕੈਤੀ ਮਾਮਲੇ 'ਚ ਮੁਲਜ਼ਮਾਂ ਦੀ ਨਵੀਂ CCTV ਆਈ ਸਾਹਮਣੇ, ਖੁੱਲ੍ਹਿਆ ਵੱਡਾ ਰਾਜ਼
ਨਿਮਰਤਾ, ਇਮਾਨਦਾਰੀ ਤੇ ਸਾਦਗੀ ਦੀ ਮਿਸਾਲ ਵਜੋਂ ਜਾਣੇ ਜਾਂਦੇ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਸ਼੍ਰੋਮਣੀ ਕਮੇਟੀ ਨਾਲ ਸਬੰਧਤ ਕੰਮਾ ਦੇ ਮਾਮਲੇ ’ਚ ਕਦੇ ਵਿਰੋਧੀਆਂ ਨੂੰ ਵੀ ਨਜ਼ਰ ਅੰਦਾਜ ਨਹੀ ਕੀਤਾ ਸ਼ਾਇਦ ਇਹੋ ਹੀ ਕਾਰਨ ਹੈ ਕਿ ਉਹ ਜਨਰਲ ਇਜਲਾਸ ਦੌਰਾਨ 136 ’ਚੋਂ 117 ਮੈਂਬਰਾ ਦੀ ਵੋਟਾਂ ਹਾਂਸਲ ਕਰਨ ’ਚ ਸਫ਼ਲ ਰਹੇ ਹਨ। ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੂੰ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੇ ਰੂਪ ’ਚ ਪੰਜਵੀਂ ਵਾਰ ਇਕ ਜ਼ਿੰਮੇਵਾਰ ਤੇ ਦੂਰ ਅੰਦੇਸ਼ੀ ਸੋਚ ਵਾਲਾ ਪ੍ਰਧਾਨ ਮਿਲਣ ਨਾਲ ਦੇਸ਼ ਵਿਦੇਸ਼ ’ਚ ਵੱਸਦੇ ਸਿੱਖਾਂ ਵਿਚ ਭਾਰੀ ਖ਼ੁਸ਼ੀ ਦਾ ਮਾਹੌਲ ਹੈ।
ਇਹ ਵੀ ਪੜ੍ਹੋ: Punjab:ਹੈਂ ਇਹ ਕੀ! 4 ਸਾਲ ਬਾਅਦ ਜ਼ਿੰਦਾ ਨਿਕਲਿਆ ਜਬਰ-ਜ਼ਿਨਾਹ ਦਾ ਮੁਲਜ਼ਮ, ਹੈਰਾਨ ਕਰੇਗਾ ਮਾਮਲਾ
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਪ੍ਰਕਾਸ਼ ਪੁਰਬ ਮੌਕੇ ਸ੍ਰੀ ਦਰਬਾਰ ਸਾਹਿਬ ਨਤਮਸਤਕ ਹੋਏ CM ਭਗਵੰਤ ਮਾਨ ਤੇ ਉਹਨਾਂ ਦੀ ਪਤਨੀ
NEXT STORY