ਤਰਨਤਾਰਨ (ਰਮਨ)- ਭਾਰਤ-ਪਾਕਿਸਤਾਨ ਸਰਹੱਦ ਨੇੜੇ ਇਲਾਕੇ ’ਚ ਡਰੋਨ ਦੀ ਸੂਚਨਾ ਮਿਲਣ ਦੌਰਾਨ ਸਰਚ ਕਰ ਰਹੇ ਬੀ.ਐੱਸ.ਐੱਫ. ਦੇ ਜਵਾਨਾਂ ’ਤੇ ਫਾਇਰਿੰਗ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਹਾਲਾਂਕਿ ਇਸ ਫਾਇਰਿੰਗ ਵਿਚ ਕਿਸੇ ਦਾ ਕੋਈ ਵੀ ਜਾਨੀ ਨੁਕਸਾਨ ਨਹੀਂ ਹੋਇਆ ਪਰ ਥਾਣਾ ਵਲਟੋਹਾ ਦੀ ਪੁਲਸ ਵੱਲੋਂ ਇਸ ਮਾਮਲੇ ਵਿਚ 2 ਵਿਅਕਤੀਆਂ ਨੂੰ ਨਾਮਜ਼ਦ ਕਰਦੇ ਗ੍ਰਿਫਤਾਰੀ ਦੀ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ।
ਇਹ ਵੀ ਪੜ੍ਹੋ- ਉਜੜ ਗਿਆ ਪਰਿਵਾਰ, ਸੱਪ ਦੇ ਡੰਗਣ ਕਾਰਨ ਨੌਜਵਾਨ ਦੀ ਮੌਤ
ਜਾਣਕਾਰੀ ਦਿੰਦੇ ਥਾਣਾ ਵਲਟੋਹਾ ਦੇ ਏ.ਐੱਸ.ਆਈ. ਸੁਵਿੰਦਰਪਾਲ ਸਿੰਘ ਨੇ ਦੱਸਿਆ ਕਿ ਸਰਹੱਦ ਉਪਰ ਤਾਇਨਾਤ ਬੀ.ਐੱਸ.ਐੱਫ. ਦੇ ਕੰਪਨੀ ਕਮਾਂਡਰ ਇੰਸਪੈਕਟਰ ਹੇਮੰਤ ਬੋਰਾਹ ਵੱਲੋਂ ਦਿੱਤੇ ਬਿਆਨ ਜਿਸ ਵਿਚ ਦੱਸਿਆ ਗਿਆ ਸੀ ਕਿ ਉਨ੍ਹਾਂ ਨੂੰ ਬੀਤੇ ਕੱਲ ਸਵੇਰੇ 5 ਵਜੇ ਭਾਰਤੀ ਖੇਤਰ ਵਿਚ ਪਾਕਿਸਤਾਨ ਵੱਲੋਂ ਡਰੋਨ ਦਾਖਲ ਹੋਣ ਦੀ ਸੂਚਨਾ ਪ੍ਰਾਪਤ ਹੋਈ ਸੀ, ਨੂੰ ਲੈ ਕੇ ਬੀ.ਐੱਸ.ਐੱਫ. ਦੇ ਜਵਾਨਾਂ ਦੀ ਟੁਕੜੀ ਵੱਲੋਂ ਇਲਾਕੇ ਵਿਚ ਤਲਾਸ਼ੀ ਅਭਿਆਨ ਸ਼ੁਰੂ ਕੀਤਾ ਗਿਆ।
ਇਹ ਵੀ ਪੜ੍ਹੋ- ਪੰਜਾਬ 'ਚ ਸੋਮਵਾਰ ਨੂੰ ਸਰਕਾਰੀ ਛੁੱਟੀ ਦਾ ਐਲਾਨ,ਸਕੂਲ, ਕਾਲਜ ਤੇ ਦਫ਼ਤਰ ਰਹਿਣਗੇ ਬੰਦ
ਜਦੋਂ ਬੀ.ਐੱਸ.ਐੱਫ. ਦੇ ਜਵਾਨਾਂ ਦੀ ਟੁਕੜੀ ਪਿੰਡ ਕਾਲੀਆ ਵਿਚ ਸਰਚ ਕਰ ਰਹੀ ਸੀ ਤਾਂ ਕੁਝ ਵਿਅਕਤੀਆਂ ਵੱਲੋਂ ਹਵਾਈ ਫਾਇਰ ਕਰਨੇ ਸ਼ੁਰੂ ਕਰ ਦਿੱਤੇ ਗਏ। ਉਨ੍ਹਾਂ ਦੱਸਿਆ ਕਿ ਬੀ.ਐੱਸ.ਐੱਫ. ਵਲੋਂ ਮੌਕੇ ’ਤੇ ਸੰਬੰਧਤ ਵਿਅਕਤੀਆਂ ਨੂੰ ਆਪਣੀ ਪਹਿਚਾਣ ਵੀ ਦੱਸੀ ਗਈ ਕਿ ਉਹ ਬੀ.ਐੱਸ.ਐੱਫ. ਵੱਲੋਂ ਤਲਾਸ਼ੀ ਅਭਿਆਨ ’ਚ ਆਏ ਹਨ ਪਰ ਸਬੰਧਤ ਵਿਅਕਤੀਆਂ ਵੱਲੋਂ ਹਵਾਈ ਫਾਇਰਿੰਗ ਜਾਰੀ ਰੱਖੀ ਗਈ। ਏ.ਐੱਸ.ਆਈ. ਸੁਵਿੰਦਰ ਪਾਲ ਸਿੰਘ ਨੇ ਦੱਸਿਆ ਕਿ ਇਸ ਮਾਮਲੇ ਵਿਚ ਪਿੰਡ ਕਾਲੀਆ ਦੇ ਨਿਵਾਸੀ ਬਖਸ਼ੀਸ਼ ਸਿੰਘ ਪੁੱਤਰ ਟਹਿਲ ਸਿੰਘ ਅਤੇ ਸਾਰਜ ਸਿੰਘ ਪੁੱਤਰ ਕੁਲਬੀਰ ਸਿੰਘ ਦੇ ਖਿਲਾਫ ਪਰਚਾ ਦਰਜ ਕਰਦੇ ਗ੍ਰਿਫਤਾਰੀ ਦੀ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ।
ਇਹ ਵੀ ਪੜ੍ਹੋ- ਸੰਭਲ ਜਾਓ ਪੰਜਾਬੀਓ, ਬਰਸਾਤਾਂ ਤੋਂ ਬਾਅਦ ਹੁਣ ਫੈਲਣ ਲੱਗੀਆਂ ਖ਼ਤਰਨਾਕ ਬੀਮਾਰੀਆਂ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਉਜੜ ਗਿਆ ਪਰਿਵਾਰ, ਸੱਪ ਦੇ ਡੰਗਣ ਕਾਰਨ ਨੌਜਵਾਨ ਦੀ ਮੌਤ
NEXT STORY