ਪਠਾਨਕੋਟ (ਧਰਮਿੰਦਰ): ਪਿੰਡ ਭੋਆ ਵਿਖੇ ਜ਼ਮੀਨੀ ਵਿਵਾਦ ਨੇ ਖੂਨੀ ਰੂਪ ਧਾਰ ਲਿਆ। ਇਸ ਦੌਰਾਨ ਇਕ ਪਰਿਵਾਰ ਦੇ ਸਕੇ ਭਰਾਵਾਂ ਨੇ ਇਕ-ਦੂਜੇ 'ਤੇ ਹਮਲਾ ਕਰ ਦਿੱਤਾ। ਇਸ ਹਮਲੇ ਵਿਚ ਦੋ ਭਰਾ ਗੰਭੀਰ ਰੂਪ 'ਚ ਜ਼ਖਮੀ ਹੋਏ, ਜਿਨ੍ਹਾਂ ਵਿੱਚੋਂ ਇੱਕ ਦੀ ਮੌਕੇ 'ਤੇ ਹੀ ਮੌਤ ਹੋ ਗਈ। ਘਟਨਾ ਤੋਂ ਬਾਅਦ ਪਿੰਡ 'ਚ ਤਣਾਅਪੂਰਨ ਮਾਹੌਲ ਬਣ ਗਿਆ।
ਇਹ ਵੀ ਪੜ੍ਹੋ- ਪੰਜਾਬ: 302 ਖਾਲੀ ਪਲਾਟ ਮਾਲਕਾਂ 'ਤੇ ਹੋ ਗਈ ਕਾਰਵਾਈ, ਨੋਟਿਸ ਜਾਰੀ
ਮ੍ਰਿਤਕ ਦੇ ਪਰਿਵਾਰਕ ਮੈਂਬਰਾਂ ਨੇ ਦੱਸਿਆ ਕਿ ਇਹ ਲੋਕ ਪਹਿਲਾਂ ਵੀ ਉਨ੍ਹਾਂ 'ਤੇ ਹਮਲਾ ਕਰ ਚੁੱਕੇ ਹਨ ਅਤੇ ਆਪਣੇ ਪਿਤਾ ਦਾ ਵੀ ਕਤਲ ਚੁੱਕੇ ਹਨ। ਉਨ੍ਹਾਂ ਦੱਸਿਆ ਕਿ ਪਹਿਲਾਂ ਵੀ ਪੰਚਾਇਤ ਰਾਹੀਂ ਮਾਮਲੇ ਨੂੰ ਸੁਲਝਾ ਲਿਆ ਗਿਆ ਸੀ, ਪਰ ਹੁਣ ਉਨ੍ਹਾਂ ਨੇ ਇੱਕ ਨੌਜਵਾਨ ਧੀ ਦੇ ਸਿਰੋਂ ਉਸਦਾ ਪਿਓ ਖੋਹ ਲਿਆ।
ਇਹ ਵੀ ਪੜ੍ਹੋ- ਪੰਜਾਬ 'ਚ ਖਾਲੀ ਪਲਾਟਾਂ ਦੇ ਮਾਲਕਾਂ ਖ਼ਿਲਾਫ਼ ਕਾਰਵਾਈ ਦੇ ਹੁਕਮ
ਇਸ ਘਟਨਾ ਨੂੰ ਲੈ ਕੇ ਅੱਜ ਮ੍ਰਿਤਕ ਦੇ ਪਰਿਵਾਰ ਨੇ ਰੋਸ ਜਤਾਉਂਦੇ ਹੋਏ ਕੋਟਲੀ ਤੋਂ ਸੁੰਦਰ ਚੱਕ ਨੂੰ ਜਾਣ ਵਾਲਾ ਲਿੰਕ ਰੋਡ ਜਾਮ ਕਰ ਦਿੱਤਾ ਤੇ ਨਾਅਰੇਬਾਜ਼ੀ ਕਰਦੇ ਹੋਏ ਆਰੋਪੀਆਂ ਦੀ ਗ੍ਰਿਫਤਾਰੀ ਦੀ ਮੰਗ ਕੀਤੀ। ਸੂਚਨਾ ਮਿਲਦੇ ਹੀ ਭੋਆ ਪੁਲਸ ਮੌਕੇ 'ਤੇ ਪਹੁੰਚੀ। ਡੀਐਸਪੀ ਭੋਆ ਨੇ ਮੌਕੇ 'ਤੇ ਪਹੁੰਚ ਕੇ ਪ੍ਰਦਰਸ਼ਨਕਾਰੀਆਂ ਨਾਲ ਗੱਲਬਾਤ ਕੀਤੀ ਅਤੇ ਉਨ੍ਹਾਂ ਨੂੰ ਨਿਆਂ ਦਿਲਾਉਣ ਦਾ ਭਰੋਸਾ ਦਿਵਾਇਆ। ਇਸ ਤੋਂ ਬਾਅਦ ਪਰਿਵਾਰ ਨੇ ਆਪਣਾ ਧਰਨਾ ਸਮਾਪਤ ਕੀਤਾ।
ਇਹ ਵੀ ਪੜ੍ਹੋ- ਵੱਡੀ ਵਾਰਦਾਤ ਨਾਲ ਦਹਿਲਿਆ ਪੰਜਾਬ, ਸਾਬਕਾ ਸਰਪੰਚ ਨੂੰ ਗੋਲੀਆਂ ਨਾਲ ਭੁੰਨਿਆ
ਡੀਐਸਪੀ ਨੇ ਪੱਤਰਕਾਰਾਂ ਨੂੰ ਜਾਣਕਾਰੀ ਦਿੰਦਿਆਂ ਕਿਹਾ ਕਿ ਘਟਨਾ ਸਬੰਧੀ ਪਰਿਵਾਰ ਵੱਲੋਂ ਦਿੱਤੇ ਗਏ ਬਿਆਨਾਂ ਦੇ ਆਧਾਰ 'ਤੇ ਚਾਰ ਲੋਕਾਂ ਖ਼ਿਲਾਫ ਕਤਲ ਦਾ ਮਾਮਲਾ ਦਰਜ ਕਰ ਲਿਆ ਗਿਆ ਹੈ। ਚਾਰਾਂ ਆਰੋਪੀਆਂ ਵਿੱਚੋਂ ਦੋ ਨੂੰ ਗ੍ਰਿਫਤਾਰ ਕਰ ਲਿਆ ਗਿਆ ਹੈ ਅਤੇ ਬਾਕੀ ਦੋ ਦੀ ਭਾਲ ਲਈ ਪੁਲਸ ਦੀਆਂ ਟੀਮਾਂ ਵੱਲੋਂ ਛਾਪੇਮਾਰੀ ਜਾਰੀ ਹੈ। ਜਲਦ ਹੀ ਉਨ੍ਹਾਂ ਨੂੰ ਵੀ ਕਾਬੂ ਕਰ ਲਿਆ ਜਾਵੇਗਾ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਪੰਜਾਬ: 302 ਖਾਲੀ ਪਲਾਟ ਮਾਲਕਾਂ 'ਤੇ ਹੋ ਗਈ ਕਾਰਵਾਈ, ਨੋਟਿਸ ਜਾਰੀ
NEXT STORY