ਤਰਨਤਾਰਨ (ਰਮਨ) : ਕੇਂਦਰੀ ਜੇਲ੍ਹ ਸ੍ਰੀ ਗੋਇੰਦਵਾਲ ਸਾਹਿਬ ਵਿਖੇ ਮੋਬਾਇਲ ਫੋਨ ਅਤੇ ਹੋਰ ਸਾਮਾਨ ਬਰਾਮਦ ਹੋਣ ਦਾ ਸਿਲਸਿਲਾ ਰੁਕਣ ਦਾ ਨਾਂ ਨਹੀਂ ਲੈ ਰਿਹਾ ਹੈ। ਇਸ ਦੀ ਤਾਜ਼ਾ ਮਿਸਾਲ ਉਸ ਵੇਲੇ ਵੇਖਣ ਨੂੰ ਮਿਲੀ ਜਦੋਂ ਜੇਲ੍ਹ ਅੰਦਰੋਂ 2 ਮੋਬਾਇਲ ਫ਼ੋਨ ਅਤੇ 3 ਸਿਮ ਬਰਾਮਦ ਕੀਤੇ ਗਏ। ਥਾਣਾ ਸ੍ਰੀ ਗੋਇੰਦਵਾਲ ਸਾਹਿਬ ਦੀ ਪੁਲਸ ਨੇ 2 ਵਿਅਕਤੀਆਂ ਖਿਲਾਫ ਮਾਮਲਾ ਦਰਜ ਕਰਦੇ ਹੋਏ ਜਾਂਚ ਸ਼ੁਰੂ ਕਰ ਦਿੱਤੀ ਹੈ।
ਇਹ ਵੀ ਪੜ੍ਹੋ : ਹੁਣ ਨਹੀਂ ਚੱਲਣਗੇ ਭੜਕਾਊ ਗੀਤ, ਹਥਿਆਰਾਂ ਬਾਰੇ ਵੀ ਨਵੀਆਂ ਹਦਾਇਤਾਂ ਜਾਰੀ
ਜਾਣਕਾਰੀ ਅਨੁਸਾਰ ਕੇਂਦਰੀ ਜੇਲ੍ਹ ਸ੍ਰੀ ਗੋਇੰਦਵਾਲ ਸਾਹਿਬ ਵਿਖੇ ਜੇਲ੍ਹ ਪ੍ਰਸ਼ਾਸਨ ਵਲੋਂ ਜੇਲ੍ਹ ਅੰਦਰ ਆਏ ਦਿਨ ਤਲਾਸ਼ੀ ਅਭਿਆਨ ਸਬੰਧੀ ਮੁਹਿੰਮ ਚਲਾਈ ਜਾਂਦੀ ਹੈ। ਕੇਂਦਰੀ ਜੇਲ੍ਹ ਸ੍ਰੀ ਗੋਇੰਦਵਾਲ ਸਾਹਿਬ ਦੇ ਸਹਾਇਕ ਸੁਪਰਡੈਂਟ ਗੁਰਨਾਮ ਸਿੰਘ ਅਤੇ ਸਹਾਇਕ ਸੁਪਰਡੈਂਟ ਭਗਵੰਤ ਸਿੰਘ ਵਲੋਂ ਚਲਾਏ ਤਲਾਸ਼ੀ ਅਭਿਆਨ ਦੌਰਾਨ 2 ਮੋਬਾਇਲ ਫੋਨ ਅਤੇ 3 ਸਿਮ ਬਰਾਮਦ ਕੀਤੇ ਗਏ ਹਨ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਡੀ.ਐੱਸ.ਪੀ ਸ੍ਰੀ ਗੋਇੰਦਵਾਲ ਸਾਹਿਬ ਰਵੀ ਸ਼ੇਰ ਸਿੰਘ ਨੇ ਦੱਸਿਆ ਕਿ ਪੁਲਸ ਵਲੋਂ ਇਸ ਮਾਮਲੇ ਵਿਚ ਕਮਲਪ੍ਰੀਤ ਸਿੰਘ ਪੁੱਤਰ ਜਸਬੀਰ ਸਿੰਘ ਵਾਸੀ ਮੋਗਾ ਅਤੇ ਸਰਦੂਲ ਸਿੰਘ ਪੁੱਤਰ ਸਰਵਣ ਸਿੰਘ ਵਾਸੀ ਸੁਰਸਿੰਘ ਖਿਲਾਫ ਮਾਮਲਾ ਦਰਜ ਕਰਦੇ ਹੋਏ ਅਗਲੇਰੀ ਜਾਂਚ ਸ਼ੁਰੂ ਕਰ ਦਿੱਤੀ ਹੈ।
ਇਹ ਵੀ ਪੜ੍ਹੋ : ਤਿਉਹਾਰਾਂ ਮੌਕੇ ਪ੍ਰਦੂਸ਼ਣ ਘੱਟ ਕਰਨ ਲਈ ਪ੍ਰਸ਼ਾਸਨ ਨੇ ਲਿਆ ਅਹਿਮ ਫ਼ੈਸਲਾ, ਸਖ਼ਤ ਹਦਾਇਤਾਂ ਜਾਰੀ
ਜਗ ਬਾਣੀ ਈ-ਪੇਪਰ ਪੜ੍ਹਨ ਅਤੇ ਐਪ ਡਾਊਨਲੋਡ ਕਰਨ ਲਈ ਹੇਠਾਂ ਦਿੱਤੇ ਲਿੰਕ ’ਤੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਸਾਬਕਾ ਫੌਜੀ ’ਤੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ, ਦੋ ਲੁਟੇਰੇ ਗੱਡੀ ਤੇ ਨਕਦੀ ਲੈ ਕੇ ਫ਼ਰਾਰ
NEXT STORY