ਤਰਨਤਾਰਨ (ਰਮਨ) : ਕੈਨੇਡਾ ਭੇਜਣ ਦੇ ਨਾਂ 'ਤੇ 17 ਲੱਖ ਰੁਪਏ ਦੀ ਠੱਗੀ ਮਾਰਨ ਦਾ ਮਾਮਲਾ ਸਾਹਮਣੇ ਆਇਆ ਹੈ, ਜਿਸ ਸਬੰਧੀ ਥਾਣਾ ਸਦਰ ਪੱਟੀ ਦੀ ਪੁਲਸ ਨੇ 2 ਮੁਲਜ਼ਮਾਂ ਨੂੰ ਨਾਮਜ਼ਦ ਕਰਦੇ ਹੋਏ ਅਗਲੇਰੀ ਜਾਂਚ ਸ਼ੁਰੂ ਕਰ ਦਿੱਤੀ ਹੈ।
ਸੁਖਰਾਜ ਸਿੰਘ ਪੁੱਤਰ ਜੈ ਸਿੰਘ ਵਾਸੀ ਰਾਧਲਕੇ ਨੇ ਜ਼ਿਲ੍ਹੇ ਦੇ ਐੱਸ. ਐੱਸ. ਪੀ ਨੂੰ ਸ਼ਿਕਾਇਤ ਦਰਜ ਕਰਵਾਉਂਦੇ ਹੋਏ ਬਿਆਨ ਦਿੱਤੇ ਹਨ ਕਿ ਇਮੀਗ੍ਰੇਸ਼ਨ ਏਜੰਟ ਹਰਦਿਆਲ ਸਿੰਘ ਪੁੱਤਰ ਨਰਿੰਦਰ ਪਾਲ ਸਿੰਘ ਵਾਸੀ ਸੁਲਤਾਨਵਿੰਡ ਰੋਡ ਅੰਮ੍ਰਿਤਸਰ ਅਤੇ ਕੰਵਲਜੀਤ ਕੌਰ ਪੁੱਤਰੀ ਰਵਿੰਦਰ ਸਿੰਘ ਵਾਸੀ ਸੰਧੂ ਐਵਨਿਊ ਰਾਮ ਤੀਰਥ ਰੋਡ ਅੰਮ੍ਰਿਤਸਰ ਨੇ ਉਸ ਨੂੰ ਸਟੱਡੀ ਵੀਜ਼ੇ ਉਪਰ ਕੈਨੇਡਾ ਭੇਜਣ ਲਈ ਜਿੱਥੇ 13,50,000 ਰੁਪਏ ਵਸੂਲ ਕੀਤੇ, ਉਥੇ ਹੀ ਫਾਈਲ ਚਾਰਜ ਦੇ 3,50,000 ਰੁਪਏ ਹਾਸਲ ਕਰ ਲਏ, ਪ੍ਰੰਤੂ ਉਸ ਨੂੰ ਵਿਦੇਸ਼ ਨਹੀਂ ਭੇਜਿਆ ਗਿਆ ਅਤੇ ਨਾ ਹੀ ਉਸਦਾ ਵੀਜ਼ਾ ਲਗਵਾ ਕੇ ਦਿੱਤਾ ਗਿਆ। ਇਸ ਦੌਰਾਨ ਉਸ ਨਾਲ ਉਕਤ ਵਿਅਕਤੀਆਂ ਨੇ 17 ਲੱਖ ਰੁਪਏ ਦੀ ਠੱਗੀ ਮਾਰੀ ਹੈ।
ਇਹ ਵੀ ਪੜ੍ਹੋ : ਸ਼ੇਅਰਾਂ 'ਚ ਜ਼ਿਆਦਾ ਮੁਨਾਫ਼ੇ ਦਾ ਝਾਂਸਾ ਦੇ ਕੇ ਡਾਕਟਰ ਨਾਲ ਮਾਰੀ 35.50 ਲੱਖ ਦੀ ਠੱਗੀ, 2 ਵਿਅਕਤੀ ਨਾਮਜ਼ਦ
ਇਸ ਸਬੰਧੀ ਜਾਣਕਾਰੀ ਦਿੰਦਿਆਂ ਥਾਣਾ ਸਦਰ ਪੱਟੀ ਦੇ ਮੁਖੀ ਇੰਸਪੈਕਟਰ ਗੁਰਚਰਨ ਸਿੰਘ ਨੇ ਦੱਸਿਆ ਕਿ ਇਸ ਮਾਮਲੇ ਵਿਚ ਡੀ. ਐੱਸ. ਪੀ ਗੁਰਕਿਰਪਾਲ ਸਿੰਘ ਵੱਲੋਂ ਕੀਤੀ ਗਈ ਜਾਂਚ ਤੋਂ ਬਾਅਦ ਮਿਲੇ ਹੁਕਮਾਂ ਤਹਿਤ ਉਕਤ ਦੋਵਾਂ ਵਿਅਕਤੀਆਂ ਖਿਲਾਫ ਪਰਚਾ ਦਰਜ ਕਰ ਲਿਆ ਗਿਆ ਹੈ ਅਤੇ ਪੁਲਸ ਵੱਲੋਂ ਇਨ੍ਹਾਂ ਦੀ ਗ੍ਰਿਫਤਾਰੀ ਲਈ ਛਾਪੇਮਾਰੀ ਕੀਤੀ ਜਾ ਰਹੀ ਹੈ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
'ਪੰਜਾਬ ਬੰਦ' ਨੂੰ ਲੈ ਕੇ ਜਾਣੋ ਕੀ ਨੇ ਤਾਜ਼ਾ ਹਾਲਾਤ, ਇੰਨ੍ਹਾਂ ਥਾਵਾਂ 'ਤੇ ਰੋਕੀ ਗਈ ਆਵਾਜਾਈ
NEXT STORY