ਗੁਰਦਾਸਪੁਰ (ਹਰਜਿੰਦਰ ਸਿੰਘ ਗੋਰਾਇਆ)- ਗੁਰਦਾਸਪੁਰ ਜ਼ਿਲ੍ਹੇ ਵਿੱਚ ਖੇਤੀ ਪ੍ਰਸਾਰ ਸੇਵਾਵਾਂ ਨੂੰ ਹੋਰ ਪ੍ਰਭਾਵਸ਼ਾਲੀ, ਸੁਚਾਰੂ ਅਤੇ ਕਿਸਾਨ-ਕੇਂਦਰਿਤ ਬਣਾਉਣ ਦੇ ਮੰਤਵ ਨਾਲ ਜ਼ਿਲ੍ਹੇ ਦੇ ਮੁੱਖ ਖੇਤੀਬਾੜੀ ਅਫਸਰ ਡਾ. ਸ਼ਾਹਬਾਜ਼ ਸਿੰਘ ਚੀਮਾ ਨੇ ਅੱਜ ਸਮੂਹ ਖੇਤੀ ਅਧਿਕਾਰੀਆਂ ਅਤੇ ਕਰਮਚਾਰੀਆਂ ਨਾਲ ਇੱਕ ਅਹਿਮ ਸਮੀਖਿਆ ਮੀਟਿੰਗ ਕੀਤੀ। ਮੀਟਿੰਗ ਦੌਰਾਨ ਉਨ੍ਹਾਂ ਨੇ ਸਪੱਸ਼ਟ ਹਦਾਇਤਾਂ ਜਾਰੀ ਕਰਦਿਆਂ ਕਿਹਾ ਕਿ ਸਰਕਾਰ ਵੱਲੋਂ ਕਿਸਾਨਾਂ ਲਈ ਚਲਾਈਆਂ ਜਾ ਰਹੀਆਂ ਹਰ ਯੋਜਨਾ ਅਤੇ ਸਹੂਲਤ ਦਾ ਲਾਭ ਸਮੇਂ ਸਿਰ ਹਰੇਕ ਕਿਸਾਨ ਤੱਕ ਪਹੁੰਚਣਾ ਯਕੀਨੀ ਬਣਾਇਆ ਜਾਵੇ।
ਇਹ ਵੀ ਪੜ੍ਹੋ- ਗੁਰਦਾਸਪੁਰ 'ਚ ਹੜ੍ਹ ਦਾ ਅਲਰਟ! ਪਹਾੜਾਂ ’ਚ ਬੱਦਲ ਫਟਣ ਕਾਰਨ ਰਾਵੀ ਦਰਿਆ ਹੋ ਸਕਦੈ ਓਵਰਫਲੋਅ
ਡਾ. ਚੀਮਾ ਨੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਖੇਤੀ ਪ੍ਰਸਾਰ ਸੇਵਾਵਾਂ ਨੂੰ ਹੋਰ ਮਜ਼ਬੂਤ ਬਣਾਉਣ ਲਈ ਪਿੰਡ-ਪਿੰਡ ਜਾ ਕੇ ਵਿਸ਼ੇਸ਼ ਜਾਗਰੂਕਤਾ ਕੈਂਪ ਲਗਾਏ ਜਾਣ। ਉਨ੍ਹਾਂ ਕਿਹਾ ਕਿ ਕਿਸਾਨਾਂ ਦੀਆਂ ਲੋੜਾਂ ਅਤੇ ਸਮੱਸਿਆਵਾਂ ਨੂੰ ਮੌਕੇ 'ਤੇ ਸੁਣ ਕੇ ਤੁਰੰਤ ਹੱਲ ਕੀਤਾ ਜਾਵੇ, ਤਾਂ ਜੋ ਉਨ੍ਹਾਂ ਨੂੰ ਦਫ਼ਤਰਾਂ ਦੇ ਚੱਕਰ ਨਾ ਲਗਾਉਣ ਪੈਣ। ਮੀਟਿੰਗ ਦੌਰਾਨ ਫਾਰਮਰ ਰਜਿਸਟਰੀ ਮੁਹਿੰਮ ਨੂੰ ਸਭ ਤੋਂ ਵੱਧ ਤਰਜੀਹ ਦੇਣ ਦੇ ਨਿਰਦੇਸ਼ ਦਿੰਦਿਆਂ ਉਨ੍ਹਾਂ ਕਿਹਾ ਕਿ ਜ਼ਿਲ੍ਹੇ ਦੇ ਹਰ ਕਿਸਾਨ ਦੀ ਰਜਿਸਟਰੀ ਬਣਾਉਣ ਲਈ ਮੁਹਿੰਮ ਵਿੱਚ ਤੇਜੀ ਲਿਆਂਦੀ ਜਾਵੇ। ਇਸ ਲਈ ਪਿੰਡ ਪੱਧਰ 'ਤੇ ਕੈਂਪ ਲਗਾਉਣ ਦੇ ਨਾਲ-ਨਾਲ ਕਿਸਾਨਾਂ ਤੱਕ ਸਿੱਧੀ ਪਹੁੰਚ ਬਣਾਈ ਜਾਵੇ, ਤਾਂ ਜੋ ਕੋਈ ਵੀ ਯੋਗ ਕਿਸਾਨ ਇਸ ਮਹੱਤਵਪੂਰਨ ਪ੍ਰਕਿਰਿਆ ਤੋਂ ਵਾਂਝਾ ਨਾ ਰਹੇ।
ਇਹ ਵੀ ਪੜ੍ਹੋ- ਪੰਜਾਬ 'ਚ ਮੌਨਸੂਨ ਵਿਚਾਲੇ ਮੌਸਮ ਵਿਭਾਗ ਦੀ ਵੱਡੀ ਭਵਿੱਖਬਾਣੀ, ਜਾਣੋ ਆਉਣ ਵਾਲੇ ਦਿਨਾਂ ਦਾ ਹਾਲ
ਉਨ੍ਹਾਂ ਜ਼ਿਲ੍ਹੇ ਦੇ ਕਿਸਾਨਾਂ ਨੂੰ ਵੀ ਅਪੀਲ ਕੀਤੀ ਕਿ ਉਹ ਬਿਨਾਂ ਦੇਰੀ ਆਪਣੇ ਨੇੜਲੇ ਸੀਐਸਸੀ ਸੈਂਟਰ 'ਤੇ ਜਾ ਕੇ ਆਪਣੀ ਫਾਰਮਰ ਰਜਿਸਟਰੀ ਜ਼ਰੂਰ ਕਰਵਾਉਣ। ਉਨ੍ਹਾਂ ਦੱਸਿਆ ਕਿ ਸਰਕਾਰ ਵੱਲੋਂ ਭਵਿੱਖ ਵਿੱਚ ਦਿੱਤੀਆਂ ਜਾਣ ਵਾਲੀਆਂ ਵੱਖ-ਵੱਖ ਖੇਤੀ ਸਬੰਧੀ ਸਹੂਲਤਾਂ ਅਤੇ ਸਕੀਮਾਂ ਦਾ ਲਾਭ ਲੈਣ ਲਈ ਇਹ ਰਜਿਸਟਰੀ ਬਹੁਤ ਜ਼ਰੂਰੀ ਕਰ ਦਿੱਤੀ ਗਈ ਹੈ। ਡਾ. ਚੀਮਾ ਨੇ ਖੇਤੀ ਅਧਿਕਾਰੀਆਂ ਨੂੰ ਫਸਲਾਂ ਦਾ ਨਿਯਮਿਤ ਨਿਰੀਖਣ ਕਰਨ ਦੇ ਵੀ ਨਿਰਦੇਸ਼ ਦਿੱਤੇ। ਉਨ੍ਹਾਂ ਕਿਹਾ ਕਿ ਜੇਕਰ ਕਿਸੇ ਖੇਤਰ ਵਿੱਚ ਫਸਲ ਨੂੰ ਬਿਮਾਰੀ, ਕੀੜਿਆਂ ਜਾਂ ਕਿਸੇ ਹੋਰ ਕਿਸਮ ਦੀ ਸਮੱਸਿਆ ਦਾ ਸਾਹਮਣਾ ਕਰਨਾ ਪੈਂਦਾ ਹੈ ਤਾਂ ਉਸ ਦਾ ਤੁਰੰਤ ਵਿਗਿਆਨਕ ਢੰਗ ਨਾਲ ਹੱਲ ਕਰਵਾਇਆ ਜਾਵੇ, ਤਾਂ ਜੋ ਕਿਸਾਨਾਂ ਨੂੰ ਕਿਸੇ ਵੀ ਤਰ੍ਹਾਂ ਦਾ ਨੁਕਸਾਨ ਨਾ ਝੱਲਣਾ ਪਵੇ।
ਇਹ ਵੀ ਪੜ੍ਹੋ- ਪੰਜਾਬ 'ਚ ਸ਼ੁਕਰਵਾਰ ਨੂੰ ਸਰਕਾਰੀ ਛੁੱਟੀ ਦਾ ਐਲਾਨ
ਉਨ੍ਹਾਂ ਵੱਖ-ਵੱਖ ਬਲਾਕਾਂ ਦੇ ਖੇਤੀ ਅਧਿਕਾਰੀਆਂ ਨੂੰ ਇਹ ਵੀ ਕਿਹਾ ਕਿ ਖੇਤੀਬਾੜੀ ਵਿਭਾਗ ਦੀਆਂ ਸਾਰੀਆਂ ਯੋਜਨਾਵਾਂ, ਸੇਵਾਵਾਂ ਅਤੇ ਤਕਨੀਕੀ ਜਾਣਕਾਰੀ ਹਰ ਕਿਸਾਨ ਤੱਕ ਪਹੁੰਚਾਈ ਜਾਵੇ, ਤਾਂ ਜੋ ਵੱਧ ਤੋਂ ਵੱਧ ਕਿਸਾਨ ਸਰਕਾਰੀ ਸਕੀਮਾਂ ਦਾ ਲਾਭ ਲੈ ਸਕਣ। ਮੀਟਿੰਗ ਵਿੱਚ ਜ਼ਿਲ੍ਹੇ ਦੇ ਸਮੂਹ ਖੇਤੀਬਾੜੀ ਅਧਿਕਾਰੀ, ਖੇਤੀਬਾੜੀ ਵਿਭਾਗ ਦੇ ਵੱਖ-ਵੱਖ ਵਿੰਗਾਂ ਦੇ ਅਧਿਕਾਰੀ ਅਤੇ ਬਲਾਕ ਪੱਧਰ ਦੇ ਅਧਿਕਾਰੀ ਵੀ ਹਾਜ਼ਰ ਸਨ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
Whatsapp Channel: https://whatsapp.com/channel/0029Va94hsaHAdNVur4L170e
ਆਬਕਾਰੀ ਤੇ ਪੁਲਸ ਵਿਭਾਗ ਦੀ ਸਾਂਝੀ ਕਾਰਵਾਈ, ਟਾਟਾ ਸਫਾਰੀ ਗੱਡੀ 'ਚੋਂ ਸ਼ਰਾਬ ਦੀਆਂ ਬੋਤਲਾਂ ਬਰਾਮਦ
NEXT STORY