ਗੁਰਦਾਸਪੁਰ (ਹਰਮਨ)- ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਰਮਨ ਬਹਿਲ ਦੀਆਂ ਕੋਸ਼ਿਸ਼ਾਂ ਸਦਕਾ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਪੰਜਾਬ ਵੱਲੋਂ ਗੁਰਦਾਸਪੁਰ ਵਿਖੇ `ਡਿਪਲੋਮਾ ਇੰਨ ਐਗਰੀਕਲਚਰ ਐਕਸਟੈਂਸਨ ਸਰਵਸਿਜ ਫਾਰ ਇਨਪੁਟ ਡੀਲਰਸ` ਸ਼ੁਰੂ ਕੀਤਾ ਜਾ ਰਿਹਾ ਹੈ। ਇਹ ਡਿਪਲੋਮਾ ਗੁਰਦਾਸਪੁਰ ਵਿਖੇ ਸ਼ੁਰੂ ਹੋਣ ਨਾਲ ਜ਼ਿਲ੍ਹੇ ਦੇ ਨੌਜਵਾਨ ਇਸ ਡਿਪਲੋਮੇ ਨੂੰ ਕਰ ਕੇ ਖੇਤੀਬਾੜੀ ਇਨਪੁਟ ਕਾਰੋਬਾਰ, ਕੀਟ ਨਾਸ਼ਕ ਦਵਾਈਆਂ, ਬੀਜ਼, ਖਾਦਾਂ ਆਦਿ ਦੀ ਡੀਲਰਸ਼ਿਪ ਸ਼ੁਰੂ ਕਰ ਸਕਦੇ ਹਨ।
ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਚੇਅਰਮੈਨ ਰਮਨ ਬਹਿਲ ਨੇ ਦੱਸਿਆ ਕਿ ਸਰਹੱਦੀ ਜ਼ਿਲ੍ਹੇ ਗੁਰਦਾਸਪੁਰ ਵਿੱਚ ਨੌਜਵਾਨਾਂ ਨੂੰ ਰੁਜ਼ਗਾਰ ਦੇ ਵੱਧ ਤੋਂ ਵੱਧ ਮੌਕੇ ਦੇਣ ਲਈ ਉਹ ਹਮੇਸ਼ਾਂ ਯਤਨਸ਼ੀਲ ਰਹੇ ਹਨ ਅਤੇ ਉਨ੍ਹਾਂ ਨੇ ਗੁਰਦਾਸਪੁਰ ਵਿਖੇ `ਡਿਪਲੋਮਾ ਇੰਨ ਐਗਰੀਕਲਚਰ ਐਕਸਟੈਂਸਨ ਸਰਵਸਿਜ ਫਾਰ ਇਨਪੁਟ ਡੀਲਰਸ` ਸ਼ੁਰੂ ਕਰਨ ਦੀ ਵਕਾਲਤ ਕੀਤੀ ਸੀ। ਉਨ੍ਹਾਂ ਕਿਹਾ ਕਿ ਭਗਵੰਤ ਮਾਨ ਸਰਕਾਰ ਵੱਲੋਂ ਉਨ੍ਹਾਂ ਦੀ ਇਸ ਮੰਗ ਨੂੰ ਸਵੀਕਾਰ ਕਰਦੇ ਹੋਏ ਗੁਰਦਾਸਪੁਰ ਵਿਖੇ ਇਹ ਡਿਪਲੋਮਾ ਕੋਰਸ ਸ਼ੁਰੂ ਕੀਤਾ ਹੈ, ਜਿਸ ਲਈ ਉਹ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਅਤੇ ਖੇਤੀਬਾੜੀ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਦੇ ਧੰਨਵਾਦੀ ਹਨ।
ਇਹ ਵੀ ਪੜ੍ਹੋ- ਪੰਜਾਬ ਦੇ ਇਸ ਜ਼ਿਲ੍ਹੇ 'ਚ ਦੋ ਦਿਨ ਡਰਾਈ ਡੇਅ ਘੋਸ਼ਿਤ
ਬਹਿਲ ਨੇ ਦੱਸਿਆ ਕਿ ਇਹ ਡਿਪਲੋਮਾ ਕੋਰਸ ਇੱਕ ਸਾਲ ਦਾ ਹੋਵੇਗਾ ਜੋ 1 ਅਪ੍ਰੈਲ 2025 ਤੋਂ ਸ਼ੁਰੂ ਹੋ ਕੇ 28 ਮਾਰਚ 2026 ਤੱਕ ਚੱਲੇਗਾ। ਉਨ੍ਹਾਂ ਦੱਸਿਆ ਕਿ ਇਸ ਡਿਪਲੋਮੇ ਦੇ ਦਾਖਲੇ ਲਈ ਫਾਰਮ ਦਫ਼ਤਰ ਮੁੱਖ ਖੇਤੀਬਾੜੀ ਅਫ਼ਸਰ ਗੁਰਦਾਸਪੁਰ ਤੋਂ ਪ੍ਰਾਪਤ ਕੀਤੇ ਜਾ ਸਕਦੇ ਹਨ। ਉਨ੍ਹਾਂ ਕਿਹਾ ਕਿ ਅਰਜ਼ੀ ਦਾਖਲ ਕਰਨ ਦੀ ਆਖਰੀ ਮਿਤੀ 20 ਮਾਰਚ 2025 ਹੈ ਅਤੇ ਯੋਗ ਸਿਖਿਆਰਥੀਆਂ ਦੀ ਇੰਟਰਵਿਊ 25 ਮਾਰਚ 2025 ਨੂੰ ਲਈ ਜਾਵੇਗੀ। ਬਹਿਲ ਨੇ ਦੱਸਿਆ ਕਿ ਇਸ ਡਿਪਲੋਮਾ ਕੋਰਸ ਦੀ ਫੀਸ 20000 ਰੁਪਏ ਹੈ। ਚੇਅਰਮੈਨ ਰਮਨ ਬਹਿਲ ਨੇ ਦੱਸਿਆ ਕਿ ਡਿਪਲੋਮਾ ਕੋਰਸ ਕਰਨ ਦੇ ਚਾਹਵਾਨ ਸਿਖਿਆਰਥੀ ਦੀ ਉਮਰ ਘੱਟੋ-ਘੱਟ 18 ਸਾਲ ਹੋਣੀ ਚਾਹੀਦੀ ਹੈ ਅਤੇ ਉਹ ਘੱਟੋ-ਘੱਟ ਦਸਵੀਂ ਪਾਸ ਹੋਣਾ ਚਾਹੀਦਾ ਹੈ। ਉਨ੍ਹਾਂ ਦੱਸਿਆ ਕਿ ਇਸ ਕੋਰਸ ਲਈ ਉਮੀਦਵਾਰ ਇੰਟਰਵਿਊ ਮੌਕੇ ਦਸਵੀਂ ਦਾ ਸਰਟੀਫਿਕੇਟ, ਅਧਾਰ ਕਾਰਡ ਦੀ ਕਾਪੀ ਅਤੇ ਪਾਸਪੋਰਟ ਸਾਈਜ਼ ਦੀਆਂ ਦੋ ਫ਼ੋਟੋਆਂ ਨਾਲ ਲੈ ਕੇ ਆਉਣਗੇ।
ਇਹ ਵੀ ਪੜ੍ਹੋ- ਰੇਲਵੇ ਯਾਤਰੀਆਂ ਲਈ ਅਹਿਮ ਖ਼ਬਰ, ਅੰਮ੍ਰਿਤਸਰ ਤੋਂ ਚੱਲੇਗੀ ਸਪੈਸ਼ਲ ਰੇਲਗੱਡੀ
ਰਮਨ ਬਹਿਲ ਨੇ ਦੱਸਿਆ ਕਿ ਇਸ ਡਿਪਲੋਮਾ ਕੋਰਸ ਦੀ ਕਲਾਸਾਂ ਹਰ ਸ਼ਨੀਵਾਰ ਜਾਂ ਐਤਵਾਰ ਆਤਮਾ ਟ੍ਰੇਨਿੰਗ ਹਾਲ ਗੁਰਦਾਸਪੁਰ ਵਿਖੇ ਲੱਗਣਗੀਆਂ ਅਤੇ ਇਹ ਕਲਾਸਾਂ 48 ਹਫ਼ਤਿਆਂ ਦੀਆਂ ਹੋਣਗੀਆਂ। ਉਨ੍ਹਾਂ ਕਿਹਾ ਕਿ ਸਫ਼ਲਤਾਪੂਰਵਕ ਕੋਰਸ ਪੂਰਾ ਕਰਨ ਵਾਲੇ ਸਿਖਿਆਰਥੀਆਂ ਨੂੰ ਸਰਟੀਫਿਕੇਟ ਦਿੱਤੇ ਜਾਣਗੇ। ਉਨ੍ਹਾਂ ਦੱਸਿਆ ਕਿ ਡਿਪਲੋਮਾ ਕੋਰਸ ਪਾਸ ਨੌਜਵਾਨ ਖੇਤੀਬਾੜੀ ਨਾਲ ਸਬੰਧਿਤ ਕੀਟਨਾਸ਼ਕਾਂ ਦੀ ਡੀਲਰਸ਼ਿਪ, ਬੀਜ਼ ਸਟੋਰ, ਖਾਦ ਸਟੋਰ ਆਦਿ ਖੋਲ੍ਹ ਸਕਦੇ ਹਨ। ਉਨ੍ਹਾਂ ਕਿਹਾ ਕਿ ਸਾਡਾ ਜ਼ਿਲ੍ਹਾ ਅਤੇ ਸੂਬਾ ਖੇਤੀ ਪ੍ਰਧਾਨ ਹੈ ਅਤੇ ਇੱਥੇ ਖੇਤੀਬਾੜੀ ਸੈਕਟਰ ਵਿੱਚ ਰੁਜ਼ਗਾਰ ਦੀਆਂ ਅਸੀਮ ਸੰਭਾਵਨਾਵਾਂ ਹਨ। ਉਨ੍ਹਾਂ ਕਿਹਾ ਕਿ ਇਹ ਡਿਪਲੋਮਾ ਕੋਰਸ ਕਰਨ ਤੋਂ ਬਾਅਦ ਨੌਜਵਾਨ ਖੇਤੀਬਾੜੀ ਸਬੰਧੀ ਵਿਗਿਆਨਿਕ ਜਾਣਕਾਰੀ ਹਾਸਲ ਕਰ ਸਕਣਗੇ ਜਿਸ ਤੋਂ ਬਾਅਦ ਉਹ ਕਿਸਾਨਾਂ ਨੂੰ ਵੀ ਸਹੀ ਕੀਟ ਨਾਸ਼ਕ, ਦਵਾਈਆਂ, ਖਾਦਾਂ ਆਦਿ ਵੇਚ ਸਕਣਗੇ ਜਿਸਦਾ ਸਿੱਧਾ ਫਾਇਦਾ ਕਿਸਾਨਾਂ ਨੂੰ ਵੀ ਹੋਵੇਗਾ। ਉਨ੍ਹਾਂ ਕਿਹਾ ਕਿ ਇਹ ਕੋਰਸ ਕਰਨ ਉਪਰੰਤ ਨੌਜਵਾਨਾਂ ਲਈ ਰੁਜ਼ਗਾਰ ਦੇ ਨਵੇਂ ਰਾਹ ਖੁੱਲ੍ਹਣਗੇ।
ਇਹ ਵੀ ਪੜ੍ਹੋ- ਡਿਪੋਰਟ ਹੋਏ 119 ਭਾਰਤੀਆਂ ਨੂੰ ਰਿਸੀਵ ਕਰਨਗੇ CM ਮਾਨ
ਚੇਅਰਮੈਨ ਰਮਨ ਬਹਿਲ ਨੇ ਜ਼ਿਲ੍ਹੇ ਦੇ ਨੌਜਵਾਨਾਂ ਨੂੰ ਅਪੀਲ ਕੀਤੀ ਹੈ ਕਿ ਉਹ ਡਿਪਲੋਮਾ ਇੰਨ ਐਗਰੀਕਲਚਰ ਐਕਸਟੈਂਸਨ ਸਰਵਸਿਜ ਫਾਰ ਇਨਪੁਟ ਡੀਲਰਸ` ਦਾ ਕੋਰਸ ਕਰਕੇ ਆਪਣਾ ਰੁਜ਼ਗਾਰ ਸ਼ੁਰੂ ਕਰਨ। ਉਨ੍ਹਾਂ ਕਿਹਾ ਕਿ ਇਸ ਸਬੰਧੀ ਵਧੇਰੇ ਜਾਣਕਾਰੀ ਲਈ ਫੋਨ ਨੰਬਰ 81949-00478 ਜਾਂ ਆਪਣੇ ਨੇੜੇ ਦੇ ਬਲਾਕ ਵਿੱਚ ਖੇਤਬਾੜੀ ਦਫ਼ਤਰ ਜਾਂ ਮੁੱਖ ਖੇਤੀਬਾੜੀ ਦਫ਼ਤਰ ਗੁਰਦਾਸਪੁਰ ਵਿਖੇ ਸੰਪਰਕ ਕੀਤਾ ਜਾ ਸਕਦਾ ਹੈ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਅਮਰੀਕਾ ਭੇਜਣ ਦੇ ਨਾਂ ’ਤੇ 11 ਲੱਖ 50 ਹਜ਼ਾਰ ਰੁਪਏ ਦੀ ਠੱਗੀ ਮਾਰਨ ਵਾਲਿਆਂ ਖ਼ਿਲਾਫ਼ ਮਾਮਲਾ ਦਰਜ
NEXT STORY