ਦੀਨਾਨਗਰ(ਹਰਜਿੰਦਰ ਸਿੰਘ ਗੋਰਾਇਆ)- ਅੱਜ ਪਿੰਡ ਮਰਾੜਾ ਬਲਾਕ ਦੀਨਾਨਗਰ ਵਿਖੇ ਬਲਾਕ ਪੱਧਰੀ ਕੈਂਪ ਲਗਾਇਆ ਗਿਆ। ਖੇਤੀਬਾੜੀ ਵਿਸਥਾਰ ਅਫਸਰ ਸੁਦੇਸ ਕੁਮਾਰ (ਸਰਕਲ ਇੰਚਾਰਜ) ਵਲੋ ਕਰਵਾਏ ਕੈਂਪ ਵਿੱਚ ਉਪ ਮੰਡਲ ਮੈਜਿਸਟਰੇਟ ਦੀਨਾਨਗਰ ਜਸਪਿੰਦਰ ਸਿੰਘ ਭੁੱਲਰ, ਡਾਕਟਰ ਅਮਰੀਕ ਸਿੰਘ ਜੇ.ਡੀ.ਏ, ਡਾਕਟਰ ਸ਼ਹਿਬਾਜ ਸਿੰਘ ਚੀਮਾ ਮੁੱਖ ਖੇਤੀਬਾੜੀ ਅਫਸਰ, ਡਾਕਟਰ ਬਲਜਿੰਦਰ ਸਿੰਘ ਬੈਂਸ ਡਾਕਟਰ ਜਰਮਨਜੀਤ ਸਿੰਘ ਅਤੇ ਡਾਕਟਰ ਦਿਲਰਾਜ ਸਿੰਘ , ਮੈਡਮ ਪਰਬਜੀਤ ਕੋਰ, ਮੈਡਮ ਗੁਰਪ੍ਰੀਤ ਕੋਰ (ਸਾਰੇ ਏ.ਡੀ.ਓ) ਵਿਸ਼ੇਸ਼ ਤੌਰ 'ਤੇ ਸ਼ਾਮਿਲ ਹੋਏ।
ਇਹ ਵੀ ਪੜ੍ਹੋ-ਦੀਵਾਲੀ ਤੋਂ ਪਹਿਲਾਂ CM ਮਾਨ ਦਾ ਵੱਡਾ ਤੋਹਫਾ, ਮੁਆਵਜ਼ਾ ਰਾਸ਼ੀ ਵੰਡਣ ਦੀ ਕੀਤੀ ਸ਼ੁਰੂਆਤ
ਇਸ ਕੈਂਪ ਵਿੱਚ ਕਿਸਾਨਾਂ ਨੂੰ ਝੋਨੇ ਦੀ ਪਰਾਲੀ ਨਾ ਸਾੜਨ ਲਈ ਪ੍ਰੇਰਿਤ ਕੀਤਾ ਗਿਆ ਅਤੇ ਵਿਭਾਗ ਵੱਲੋਂ ਚਲਾਈਆਂ ਜਾ ਰਹੀਆਂ ਕਿਸਾਨ ਭਲਾਈ ਸਕੀਮਾਂ ਬਾਰੇ ਜਾਣੂ ਕਰਵਾਇਆ ਗਿਆ। ਇਸ ਕੈਂਪ ਵਿੱਚ ਪਰਾਲੀ ਨਾ ਸਾੜਨ ਵਾਲੇ ਕਿਸਾਨਾਂ ਨੂੰ ਵਿਸ਼ੇਸ਼ ਤੌਰ ਤੇ ਸਨਮਾਨਿਤ ਵੀ ਕੀਤਾ ਗਿਆ।ਇਸ ਮੌਕੇ ਹਾਜ਼ਰ ਕਿਸਾਨਾਂ ਨਾਲ ਗੱਲ ਕਰਦਿਆਂ ਐਸ.ਡੀ.ਐਮ ਜਸਪਿੰਦਰ ਸਿੰਘ ਭੁੱਲਰ ਨੇ ਕਿਹਾ ਡਿਪਟੀ ਕਮਿਸ਼ਨਰ ਗੁਰਦਾਸਪੁਰ ਦੀ ਅਗਵਾਈ ਹੇਠ ਜਿਲ੍ਹੇ ਭਰ ਅੰਦਰ ਪਰਾਲੀ ਨਾ ਸਾੜਨ ਦੀ ਮੁਹਿੰਮ ਵਿੱਢੀ ਗਈ ਹੈ। ਉਨ੍ਹਾਂ ਕਿਹਾ ਕਿ ਝੋਨੇ ਦੀ ਪਰਾਲੀ ਨੂੰ ਅੱਗ ਲਗਾਉਣ ਨਾਲ ਸਾਡਾ ਵਾਤਾਵਰਨ ਬੁਰੀ ਤਰ੍ਹਾਂ ਦੂਸ਼ਿਤ ਹੁੰਦਾ ਹੈ ਅਤੇ ਇਸ ਨਾਲ ਬਿਮਾਰੀਆਂ ਵਧਦੀਆਂ ਹਨ, ਜਿਨ੍ਹਾਂ ਦਾ ਸਾਡੇ ਬੱਚਿਆਂ ਅਤੇ ਬਜ਼ੁਰਗਾਂ ਦੀ ਸਿਹਤ ਤੇ ਬਹੁਤ ਮਾੜਾ ਪ੍ਰਭਾਵ ਪੈਂਦਾ ਹੈ।
ਇਹ ਵੀ ਪੜ੍ਹੋ-ਪੰਜਾਬ ਦਾ ਮੌਸਮ ਲੈ ਰਿਹਾ ਕਰਵਟ, ਪੜ੍ਹੋ ਵਿਭਾਗ ਦੀ ਨਵੀਂ ਅਪਡੇਟ
ਉਨ੍ਹਾਂ ਕਿਹਾ ਕਿ ਮਾਣਯੋਗ ਸੁਪਰੀਮ ਕੋਰਟ ਅਤੇ ਨੈਸ਼ਨਲ ਗਰੀਨ ਟ੍ਰਿਬਿਊਨਲ ਵੱਲੋਂ ਇਸ ਸਬੰਧੀ ਸਖ਼ਤ ਆਦੇਸ਼ ਜਾਰੀ ਕੀਤੇ ਗਏ ਹਨ ਕਿ ਫ਼ਸਲੀ ਰਹਿੰਦ-ਖੂੰਹਦ ਨੂੰ ਲੱਗਦੀ ਅੱਗ ਨੂੰ ਰੋਕਿਆ ਜਾਵੇ। ਉਨ੍ਹਾਂ ਨੇ ਦੱਸਿਆ ਕਿ ਖੇਤੀਬਾੜੀ ਵਿਭਾਗ ਵੱਲੋਂ ਕਿਸਾਨਾਂ ਨੂੰ ਮਸ਼ੀਨਾਂ ਸਬਸਿਡੀ ਉੱਤੇ ਉਪਲਬਧ ਕਰਵਾਈਆਂ ਗਈਆਂ ਹਨ, ਜਿਨ੍ਹਾਂ ਦੀ ਮਦਦ ਨਾਲ ਅਸਾਨੀ ਨਾਲ ਫ਼ਸਲੀ ਰਹਿੰਦ-ਖੂੰਹਦ ਦਾ ਨਿਪਟਾਰਾ ਕੀਤਾ ਜਾ ਸਕਦਾ ਹੈ। ਉਨ੍ਹਾਂ ਕਿਹਾ ਕਿ ਪਰਾਲੀ ਨੂੰ ਖੇਤ ਵਿਚ ਨਿਪਟਾਉਣ ਦੇ ਨਾਲ ਨਾਲ ਇਸ ਦੀਆਂ ਗੰਢਾ ਬਣਾ ਕੇ ਵਪਾਰਿਕ ਤਰੀਕੇ ਨਾਲ ਵੀ ਇਸ ਦੀ ਵਰਤੋ ਕੀਤੀ ਜਾ ਸਕਦੀ ਹੈ। ਉਨ੍ਹਾਂ ਨੇ ਕਿਹਾ ਕਿ ਖੇਤਾਂ ਵਿਚ ਰਹਿੰਦ ਖੂੰਹਦ ਨੂੰ ਅੱਗ ਲਗਾਉਣ ਨਾਲ ਕਿਸਾਨਾਂ ਨੂੰ ਆਰਥਿਕ ਨੁਕਸਾਨ ਵੀ ਝੱਲਣਾ ਪੈਦਾ ਹੈ।
ਇਹ ਵੀ ਪੜ੍ਹੋ-ਤਰਨਤਾਰਨ 'ਚ ਵੱਡੀ ਵਾਰਦਾਤ, ਮੈਡੀਕਲ ਸਟੋਰ ਮਾਲਕ 'ਤੇ ਚੱਲੀਆਂ ਤਾਬੜਤੋੜ ਗੋਲੀਆਂ
ਇਸ ਮੌਕੇ ਡਾ. ਅਮਰੀਕ ਸਿੰਘ ਜੇ.ਡੀ.ਏ ਨੇ ਕਿਸਾਨਾਂ ਨੂੰ ਫ਼ਸਲਾਂ ਦੀ ਰਹਿੰਦ-ਖੂੰਹਦ ਨੂੰ ਅੱਗ ਲਗਾਉਣ ਦੇ ਮਾੜੇ ਪ੍ਰਭਾਵਾਂ ਬਾਰੇ ਵਿਸਥਾਰ ਵਿੱਚ ਦੱਸਿਆ। ਉਨਾਂ ਕਿਸਾਨਾਂ ਨੂੰ ਕਿਹਾ ਕਿ ਉਹ ਝੋਨੇ ਦੇ ਨਾੜ ਨੂੰ ਅੱਗ ਲਗਾਏ ਬਿਨਾਂ ਸੁਪਰ ਸੀਡਰ ਨਾਲ ਹੀ ਕਣਕ ਦੀ ਬਿਜਾਈ ਕਰਨ ਤਾਂ ਜੋ ਮਿੱਟੀ ਦੇ ਤੱਤ ਨਸ਼ਟ ਨਾ ਹੋ ਸਕਣ ਅਤੇ ਮਿੱਟੀ ਦੀ ਗੁਣਵੱਤਾ ਬਣੀ ਰਹੇ। ਇਸ ਕੈਪ ਵਿਚ ਸਮੂਹ ਪਿੰਡਾ ਦੇ ਸਰਪੰਚ, ਪੰਚ,ਨੰਬਰਦਾਰ ਅਤੇ ਅਗਾਹਵਧੂ ਕਿਸਾਨ ਸ਼ਾਮਲ ਹੋਏ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਖਾਣ-ਪੀਣ ਵਾਲੀਆਂ ਚੀਜ਼ਾਂ ਤੇ ਮਠਿਆਈਆਂ ਦੇ ਨਾਂ ’ਤੇ ਵੇਚਿਆ ਜਾ ਰਿਹਾ ਜ਼ਹਿਰ
NEXT STORY