ਖਡੂਰ ਸਾਹਿਬ-ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਅੱਜ ਕਿਹਾ ਕਿ ਅਕਾਲੀ ਦਲ ਪੰਜਾਬ 'ਚ ਰਾਸ਼ਟਰਪਤੀ ਰਾਜ ਲਾਗੂ ਦੇ ਖਿਲਾਫ ਹੈ ਅਤੇ ਕਿਹਾ ਕਿ ਪੰਜਾਬੀ ਹੀ ਭ੍ਰਿਸ਼ਟ ਤੇ ਅਯੋਗ ਕਾਂਗਰਸ ਸਰਕਾਰ ਨਾਲ ਲੋਕਤੰਤਰੀ ਰਵਾਇਤਾਂ ਅਨੁਸਾਰ ਨਜਿੱਠ ਲੈਣਗੇ।
ਅਕਾਲੀ ਦਲ ਦੇ ਪ੍ਰਧਾਨ ਕੱਲ੍ਹ ਫਿਰੋਜ਼ਪੁਰ 'ਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਸੁਰੱਖਿਆ 'ਚ ਵੱਡੀ ਕੁਤਾਹੀ ਮਗਰੋਂ ਰਾਸ਼ਟਰਪਤੀ ਰਾਜ ਲਾਗੂ ਕਰਨ ਸੰਬੰਧੀ ਸਵਾਲਾਂ ਦੇ ਜਵਾਬ ਦੇ ਰਹੇ ਸਨ। ਬਾਦਲ ਹਲਕੇ 'ਚ ਸੀਨੀਅਰ ਆਗੂਆਂ ਅਲਵਿੰਦਰਪਾਲ ਸਿੰਘ ਪੱਖੋਕੇ ਅਤੇ ਗੁਰਬਚਨ ਸਿੰਘ ਕਰਮੂਵਾਲਾ ਦੇ ਘਰ ਵੀ ਗਏ ਜਿਸ ਦੌਰਾਨ ਉਨ੍ਹਾਂ ਦੇ ਨਾਲ ਸਾਬਕਾ ਮੰਤਰੀ ਰਣਜੀਤ ਸਿੰਘ ਬ੍ਰਹਮਪੁਰਾ ਵੀ ਸਨ।
ਇਹ ਵੀ ਪੜ੍ਹੋ : ਪੰਜਾਬ ਤੋਂ ਬਾਅਦ ਚੰਡੀਗੜ੍ਹ 'ਚ ਵੀ ਲਾਇਆ ਗਿਆ ਨਾਈਟ ਕਰਫ਼ਿਊ
ਉਨ੍ਹਾਂ ਨੇ ਇਸ ਮੌਕੇ ਪੱਖੋਕੇ ਦੀਆਂ ਸੇਵਾਵਾਂ ਦੀ ਸ਼ਲਾਘਾ ਕੀਤੀ ਤੇ ਉਨ੍ਹਾਂ ਵੱਲੋਂ ਹਲਕੇ ਤੋਂ ਬ੍ਰਹਮਪੁਰਾ ਦੀ ਉਮੀਦਵਾਰੀ ਦੀ ਡਟਵੀਂ ਹਮਾਇਤ ਕਰਨ ਦਾ ਨਿੱਘਾ ਸਵਾਗਤ ਵੀ ਕੀਤਾ। ਇਸ ਦੌਰਾਨ ਮੀਡੀਆ ਦੇ ਸਵਾਲਾਂ ਦੇ ਜਵਾਬ ਦਿੰਦਿਆਂ ਬਾਦਲ ਨੇ ਕਿਹਾ ਕਿ ਅਕਾਲੀ ਦਲ ਸੰਘਵਾਦ ਦਾ ਡਟਵਾਂ ਹਮਾਇਤੀ ਹੈ ਤੇ ਉਹ ਰਾਸ਼ਟਰਪਤੀ ਰਾਜ ਲਾਗੂ ਕਰਨ ਵਰਗੇ ਕੇਂਦਰੀ ਕਦਮਾਂ ਦਾ ਵਿਰੋਧ ਹੈ। ਉਨ੍ਹਾਂ ਕਿਹਾ ਕਿ ਅਸੀਂ ਇਹ ਮੰਨਦੇ ਹਾਂ ਕਿ ਇਹ ਗੱਲ ਪੰਜਾਬੀਆਂ 'ਤੇ ਛੱਡ ਦੇਣੀ ਚਾਹੀਦੀ ਹੈ ਕਿ ਉਹ ਇਸ ਭ੍ਰਿਸ਼ਟ, ਘੁਟਾਲਿਆਂ ਨਾਲ ਭਰੀ ਸਰਕਾਰ ਨਾਲ ਕਿਵੇਂ ਨਜਿੱਠਦੇ ਹਨ। ਇਹ ਸਰਕਾਰ ਨਾ ਸਿਰਫ ਹਰ ਮੁਹਾਜ਼ 'ਤੇ ਅਸਫਲ ਹੋਈ ਹੈ ਬਲਕਿ ਸੂਬੇ 'ਚ ਅਮਨ ਕਾਨੂੰਨ ਵਿਵਸਥਾ ਲਾਗੂ ਕਰਨ 'ਚ ਵੀ ਨਾਕਾਮ ਸਾਬਤ ਹੋਈ ਹੈ।
ਇਹ ਵੀ ਪੜ੍ਹੋ : ਚੀਨ ਦੇ ਸ਼ਿਆਨ ਸ਼ਹਿਰ ਨੇ ਕੋਵਿਡ-19 ਦੇ ਚੱਲਦੇ ਵਿਦੇਸ਼ੀ ਉਡਾਣਾਂ ਕੀਤੀਆਂ ਰੱਦ
ਅਕਾਲੀ ਦਲ ਦੇ ਪ੍ਰਧਾਨ ਨੇ ਇਹ ਵੀ ਸਪਸ਼ਟ ਕੀਤਾ ਕਿ ਪ੍ਰਧਾਨ ਮੰਤਰੀ ਦੇ ਕੱਲ੍ਹ ਸੂਬੇ ਦੇ ਦੌਰੇ ਵੇਲੇ ਸੁਰੱਖਿਆ 'ਚ ਹੋਈ ਵੱਡੀ ਕੁਤਾਹੀ ਹੋਈ ਹੈ ਤੇ ਇਸ ਲਈ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਸਿੱਧੇ ਤੌਰ 'ਤੇ ਜ਼ਿੰਮੇਵਾਰ ਹਨ। ਉਨ੍ਹਾਂ ਕਿਹਾ ਕਿ ਇਹ ਬਹੁਤ ਹੀ ਨਿੰਦਣਯੋਗ ਗੱਲ ਹੈ ਕਿ ਹਾਲੇ ਤੱਕ ਸੁਰੱਖਿਆ ਕੁਤਾਹੀਆਂ ਦੀ ਸ਼ਨਾਖ਼ਤ ਨਹੀਂ ਕੀਤੀ ਗਈ ਤੇ ਇਸ ਮਾਮਲੇ 'ਚ ਕੋਈ ਕਾਰਵਾਈ ਨਹੀਂ ਕੀਤੀ ਗਈ। ਉਨ੍ਹਾਂ ਕਿਹਾ ਕਿ ਪ੍ਰਧਾਨ ਮੰਤਰੀ ਦੀ ਸੁਰੱਖਿਆ ਯਕੀਨੀ ਬਣਾਉਣ ਦੀ ਜ਼ਿੰਮੇਵਾਰੀ ਸੂਬਾ ਸਰਕਾਰ ਸਿਰ ਬਹੁਤ ਵੱਡੀ ਜ਼ਿੰਮੇਵਾਰੀ ਸੀ। ਇਹ ਮਾਮਲਾ ਰਾਜਨੀਤੀ ਤੋਂ ਉਪਰ ਹੈ ਤੇ ਇਸ ਦਾ ਸਿਆਸੀਕਰਨ ਨਹੀਂ ਹੋਣਾ ਚਾਹੀਦਾ। ਸਰਦਾਰ ਬਾਦਲ ਨੇ ਕਿਹਾ ਕਿ ਜਿਸ ਤਰੀਕੇ ਕਾਂਗਰਸ ਸਰਕਾਰ ਨੇ ਸੂਬਾ ਪੁਲਸ ਫੋਰਸ ਦਾ ਸਿਆਸੀਕਰਨ ਕੀਤਾ ਹੈ, ਉਹ ਮੌਜੂਦਾ ਹਾਲਾਤ ਲਈ ਜ਼ਿੰਮੇਵਾਰ ਹੈ।
ਉਨ੍ਹਾਂ ਕਿਹਾ ਕਿ ਸੂਬੇ 'ਚ ਸੂਬਾ ਪੁਲਸ ਮੁਖੀ ਨੁੰ ਬਦਲਣ ਤੋਂ ਲੈ ਕੇ ਸਿਖ਼ਰਲੇ ਅਫਸਰਾਂ ਦੇ ਨਿਰੰਤਰ ਤਬਾਦਲੇ ਕੀਤੇ ਗਏ ਤਾਂ ਜੋ ਪੰਜਾਬ ਕਾਂਗਰਸ ਦੀ ਅਕਾਲੀ ਦਲ ਦੇ ਖਿਲਾਫ ਬਦਲਾਖੋਰੀ ਨੀਤੀ ਅਮਲ 'ਚ ਲਿਆਂਦੀ ਜਾ ਸਕੇ। ਉਨ੍ਹਾਂ ਕਿਹਾ ਕਿ ਇਸ ਕਾਰਨ ਕਮਾਂਡ ਚੇਨ ਲੀਹੋਂ ਲੱਥ ਗਈ ਤੇ ਨੀਤੀਗਤ ਫੈਸਲਿਆਂ ਦਾ ਸਿਆਸੀਕਰਨ ਹੋ ਗਿਆ। ਬਾਦਲ ਨੇ ਜ਼ੋਰ ਦੇ ਕੇ ਕਿਹਾ ਕਿ ਸਰਦਾਰ ਚਰਨਜੀਤ ਸਿੰਘ ਚੰਨੀ ਦੇ ਮੁੱਖ ਮੰਤਰੀ ਵਜੋਂ ਦਿਨ ਗਿਣਤੀ ਦੇ ਰਹਿ ਗਏ ਹਨ ਅਤੇ ਸਾਨੂੰ ਉਨ੍ਹਾਂ ਨੁੰ ਸੱਤਾ ਤੋਂ ਲਾਂਭੇ ਕਰਨ ਵਾਸਤੇ ਰਾਸ਼ਟਰਪਤੀ ਰਾਜ ਦੀ ਜ਼ਰੂਰਤ ਨਹੀਂ ਹੈ।
ਉਨ੍ਹਾਂ ਕਿਹਾ ਕਿ ਪੰਜਾਬੀ ਤਾਂ ਪਹਿਲਾਂ ਹੀ ਵੋਟਾਂ ਪਾ ਕੇ ਉਨ੍ਹਾਂ ਨੂੰ ਅਤੇ ਕਾਂਗਰਸ ਸਰਕਾਰ ਨੂੰ ਸੱਤਾ ਤੋਂ ਲਾਂਭੇ ਕਰਨ ਵਾਸਤੇ ਉਤਾਵਲੇ ਹਨ ਕਿਉਂਕਿ ਉਨ੍ਹਾਂ ਨੇ ਲੋਕਾਂ ਨਾਲ ਕੀਤਾ ਇਕ ਵੀ ਵਾਅਦਾ ਪੂਰਾ ਨਹੀਂ ਕੀਤਾ ਤੇ ਗੈਂਗਸਟਰਾਂ ਦੀ ਪੁਸ਼ਤ ਪਨਾਹੀ ਕਰ ਕੇ ਜੰਗਲ ਰਾਜ ਕਾਇਮ ਕੀਤਾ ਗਿਆ। ਬਾਦਲ ਨੇ ਇਹ ਵੀ ਜ਼ੋਰ ਦੇ ਕੇ ਕਿਹਾ ਕਿ ਲੋਕਾਂ ਨੇ ਮਹਿਸੂਸ ਕਰ ਲਿਆ ਹੈ ਕਿ ਸਿਰਫ ਅਕਾਲੀ ਦਲ ਹੀ ਖੇਤਰੀ ਇੱਛਾਵਾਂ ਦੀ ਰਾਖੀ ਕਰ ਸਕਦਾ ਹੈ। ਉਨ੍ਹਾਂ ਕਿਹਾ ਕਿ ਅਕਾਲੀ ਦਲ ਦਾ ਲੋਕਾਂ ਨਾਲ ਕੀਤਾ ਹਰ ਵਾਅਦਾ ਪੂਰਾ ਕਰਨ ਦਾ ਇਕ ਰਿਕਾਰਡ ਹੈ ਤੇ ਅਸੀਂ ਮਜ਼ਬੂਤ ਤੇ ਸਥਿਰ ਸਰਕਾਰ ਦਿਆਂਗੇ ਜੋ ਸੂਬੇ 'ਚ ਸ਼ਾਂਤੀ, ਵਿਕਾਸ ਤੇ ਫਿਰਕੂ ਸਦਭਾਵਨਾ ਯਕੀਨੀ ਬਣਾਏਗੀ।
ਇਹ ਵੀ ਪੜ੍ਹੋ : ਪੋਲੈਂਡ ਦੇ ਰਾਸ਼ਟਰਪਤੀ ਮੁੜ ਹੋਏ ਕੋਰੋਨਾ ਪਾਜ਼ੇਟਿਵ
ਨੋਟ - ਇਸ ਖ਼ਬਰ ਬਾਰੇ ਕੀ ਹੈ ਤੁਹਾਡੀ ਰਾਏ? ਕੁਮੈਂਟ ਕਰਕੇ ਦਿਓ ਜਵਾਬ।
ਪੱਟੀ ’ਚ ਵਾਪਰੀ ਵੱਡੀ ਵਾਰਦਾਤ, ਮੈਡੀਕਲ ਸਟੋਰ ਦੇ ਮਾਲਕ ’ਤੇ ਅਣਪਛਾਤਿਆਂ ਚਲਾਈਆਂ ਗੋਲੀਆਂ, ਮੌਤ
NEXT STORY