ਅੰਮ੍ਰਿਤਸਰ (ਛੀਨਾ)- ਮੈਂਬਰ ਪਾਰਲੀਮੈਂਟ ਅੰਮ੍ਰਿਤਪਾਲ ਸਿੰਘ ਦੇ ਪਿਤਾ ਤੇ ਅਕਾਲੀ ਦਲ ਵਾਰਿਸ ਪੰਜਾਬ ਦੇ ਕਾਰਜਕਾਰੀ ਪ੍ਰਧਾਨ ਤਰਸੇਮ ਸਿੰਘ ਅਤੇ ਮੈਂਬਰ ਪਾਰਲੀਮੈਂਟ ਸਰਬਜੀਤ ਸਿੰਘ ਖਾਲਸਾ ਦੀ ਅਗਵਾਈ ਵਿਚ ਹੋਈ ਪ੍ਰੈੱਸ ਕਾਨਫਰੰਸ ਦੌਰਾਨ ਪਾਰਟੀ ਵੱਲੋਂ 2027 ਦੀਆਂ ਪੰਜਾਬ ਵਿਧਾਨ ਸਭਾ ਚੋਣਾਂ ਲਈ ਆਪਣੇ ਪਹਿਲੇ ਉਮੀਦਵਾਰ ਦਾ ਐਲਾਨ ਕੀਤਾ ਗਿਆ ਹੈ।
ਇਹ ਵੀ ਪੜ੍ਹੋ- ਪੰਜਾਬ 'ਚ ਦਿਲ ਦਹਿਲਾਉਣ ਵਾਲੀ ਘਟਨਾ, ਘਰ ਅੰਦਰ ਪਤੀ-ਪਤਨੀ ਨੂੰ ਇਸ ਹਾਲਤ 'ਚ ਦੇਖ ਕੰਬ ਗਏ ਲੋਕ
ਇਸ ਮੌਕੇ ਪਾਰਟੀ ਵੱਲੋਂ ਸਤਵੰਤ ਸਿੰਘ ਨੂੰ ਬੱਸੀ ਪਠਾਣਾਂ ਤੋਂ ਉਮੀਦਵਾਰ ਐਲਾਨਿਆ ਗਿਆ। ਇਸ ਮੌਕੇ ਸ਼ਹੀਦ ਕੇਹਰ ਸਿੰਘ ਦੇ ਵੱਡੇ ਸਪੁੱਤਰ ਰਜਿੰਦਰ ਸਿੰਘ, ਉਨ੍ਹਾਂ ਦੇ ਪੋਤਰੇ ਪੁਰੂ ਰਾਜ ਸਿੰਘ, ਸੁਖਵਿੰਦਰ ਸਿੰਘ ਅਗਵਾਨ, ਪ੍ਰਗਟ ਸਿੰਘ ਅਤੇ ਭਾਈ ਅਮਰਜੀਤ ਸਿੰਘ ਵੰਨਚਿੜੀ ਵੀ ਖਾਸ ਤੌਰ ’ਤੇ ਹਾਜ਼ਰ ਸਨ।
ਇਹ ਵੀ ਪੜ੍ਹੋ- ਪੰਜਾਬ: ਅੱਧੀ ਰਾਤ ਘਰ ਆ ਵੜੇ ਅੱਧੀ ਦਰਜਨ ਲੁਟੇਰੇ, ਇਕੱਲੀ ਔਰਤ ਨੇ ਬਹਾਦਰੀ ਨਾਲ ਪਾ'ਤੀਆਂ ਭਾਜੜਾਂ
ਤਰਸੇਮ ਸਿੰਘ ਨੇ ਕਿਹਾ ਕਿ ਅਕਾਲੀ ਦਲ ਵਾਰਿਸ ਪੰਜਾਬ ਦੇ ਦੀ ਸਿਆਸਤ ਸਿਰਫ਼ ਸੱਤਾ ਪ੍ਰਾਪਤੀ ਤੱਕ ਸੀਮਤ ਨਹੀਂ, ਸਗੋਂ ਪੰਥਕ ਸਿਧਾਂਤਾਂ, ਪੰਜਾਬ ਦੇ ਹੱਕਾਂ ਅਤੇ ਕੌਮ ਲਈ ਕੁਰਬਾਨੀਆਂ ਕਰਨ ਵਾਲੇ ਪਰਿਵਾਰਾਂ ਦੇ ਮਾਣ-ਸਤਿਕਾਰ ਨੂੰ ਅੱਗੇ ਲੈ ਕੇ ਚੱਲਣ ਲਈ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਸ਼ਹੀਦ ਪਰਿਵਾਰਾਂ ਦਾ ਸਤਿਕਾਰ ਸਿਰਫ਼ ਬਿਆਨਾਂ ਤੱਕ ਸੀਮਤ ਨਹੀਂ, ਬਲਕਿ ਪਾਰਟੀ ਦੀਆਂ ਜ਼ਿੰਮੇਵਾਰੀਆਂ ਵਿੱਚ ਵੀ ਉਨ੍ਹਾਂ ਨੂੰ ਬਣਦਾ ਸਥਾਨ ਦਿੱਤਾ ਜਾ ਰਿਹਾ ਹੈ।

ਇਹ ਵੀ ਪੜ੍ਹੋ- ਪੰਜਾਬ 'ਚ 2 ਵੱਡੇ ਨੈੱਟਵਰਕਾਂ ਦਾ ਪਰਦਾਫਾਸ਼, 7 ਮੁਲਜ਼ਮਾਂ ਕੋਲੋਂ ਖਤਰਨਾਕ ਹਥਿਆਰ ਤੇ ਹੈਰੋਇਨ ਬਰਾਮਦ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
Whatsapp Channel: https://whatsapp.com/channel/0029Va94hsaHAdNVur4L170e
ਪਠਾਨਕੋਟ: ਰਾਵੀ ਦਰਿਆ ਤੇ ਸ਼ਾਮਲਾਤ ਜ਼ਮੀਨ ’ਚ ਚੱਲ ਰਹੀ ਸੀ ਪੋਕਲੇਨ ਮਸ਼ੀਨ, ਖਣਨ ਵਿਭਾਗ ਨੇ ਕਰ'ਤੀ ਕਾਰਵਾਈ
NEXT STORY