ਅੰਮ੍ਰਿਤਸਰ(ਛੀਨਾ)- ਹਲਕਾ ਪੂਰਬੀ ਦੇ ਇੰਚਾਰਜ ਗੁਰਪ੍ਰੀਤ ਸਿੰਘ ਰੰਧਾਵਾ ਬੀਤੇ ਦਿਨ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਲੀਡਰ ਤੇ ਸਾਬਕਾ ਮੰਤਰੀ ਬਿਕਰਮ ਸਿੰਘ ਮਜੀਠੀਆ ਨੂੰ ਮਿਲੇ ਅਤੇ ਹਲਕੇ ’ਚ ਪਾਰਟੀ ਦੀ ਮਜਬੂਤੀ ਲਈ ਕੀਤੇ ਜਾ ਰਹੇ ਕਾਰਜਾਂ ਬਾਰੇ ਵਿਸਥਾਰ ਸਹਿਤ ਜਾਣਕਾਰੀ ਦਿੱਤੀ। ਇਸ ਮੌਕੇ ਇੰਚਾਰਜ ਗੁਰਪ੍ਰੀਤ ਸਿੰਘ ਰੰਧਾਵਾ ਨੇ ਬਿਕਰਮ ਸਿੰਘ ਮਜੀਠੀਆ ਨੂੰ ਦੱਸਿਆ ਕਿ ਅਗਾਮੀ 2027 ਦੀਆਂ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਸ਼੍ਰੋਮਣੀ ਅਕਾਲੀ ਦਲ ਨੂੰ ਬੂਥ ਪੱਧਰ ’ਤੇ ਹੋਰ ਵਧੇਰੇ ਮਜਬੂਤ ਕਰਨ ਵਾਸਤੇ ਅਕਾਲੀ ਆਗੂਆਂ ਤੇ ਵਰਕਰਾਂ ਨਾਲ ਨਿਰੰਤਰ ਮੀਟਿੰਗਾਂ ਕਰ ਕੇ ਉਨ੍ਹਾਂ ਨੂੰ ਲਾਮਬੰਦ ਕੀਤਾ ਜਾ ਰਿਹਾ ਹੈ।
ਇਹ ਵੀ ਪੜ੍ਹੋ- ਪੰਜਾਬ ਦੇ ਸਰਹੱਦੀ ਪਿੰਡਾਂ ’ਚ ਖਤਰੇ ਦੀ ਘੰਟੀ, ਲਗਾਤਾਰ ਬਾਰਿਸ਼ ਲਿਆ ਸਕਦੀ ਵੱਡੀ ਆਫਤ
ਰੰਧਾਵਾ ਨੇ ਕਿਹਾ ਕਿ ‘ਆਪ’ ਸਰਕਾਰ ਦੀਆਂ ਮਾੜੀਆਂ ਨੀਤੀਆਂ ਤੋਂ ਲੋਕ ਢਾਡੇ ਔਖੇ ਹਨ ਤੇ ਉਹ ਹੁਣ ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਬਣਾਉਣ ਲਈ ਹਰ ਪੱਖੋਂ ਸਹਿਯੋਗ ਦੀ ਹਾਮੀ ਭਰ ਰਹੇ ਹਨ। ਇਸ ਮੌਕੇ ਬਿਕਰਮ ਸਿੰਘ ਮਜੀਠੀਆ ਨੇ ਇੰਚਾਰਜ ਗੁਰਪ੍ਰੀਤ ਸਿੰਘ ਰੰਧਾਵਾ ਦੇ ਵਿਚਾਰਾਂ ਨੂੰ ਬੜੇ ਹੀ ਧਿਆਨ ਨਾਲ ਸੁਣਨ ਉਪਰੰਤ ਉਨ੍ਹਾਂ ਨੂੰ ਪਾਰਟੀ ਦੀ ਚੜ੍ਹਦੀ ਕਲਾ ਵਾਸਤੇ ਹੋਰ ਵੱਧ ਚੜ ਕੇ ਕਾਰਜ ਕਰਨ ਦਾ ਥਾਪੜਾ ਦਿੰਦਿਆਂ ਆਖਿਆ ਕਿ ਆਉਣ ਵਾਲਾ ਸਮਾਂ ਸ਼੍ਰੋਮਣੀ ਅਕਾਲੀ ਦਲ ਹੈ, ਪਾਰਟੀ ਨਾਲ ਡਟੇ ਰਹਿਣ ਵਾਲੇ ਹਰੇਕ ਆਗੂ ਤੇ ਵਰਕਰ ਨੂੰ ਪੂਰਾ ਮਾਣ ਮਿਲੇਗਾ। ਇਸ ਸਮੇਂ ਗੁਰਪ੍ਰੀਤ ਸਿੰਘ ਰੰਧਾਵਾ, ਨਵਜਿੰਦਰਪਾਲ ਸਿੰਘ ਗਾਂਧੀ ਨਿੱਬਰਵਿੰਡ, ਸੋਨੂੰ ਬੋਪਾਰਾਏ, ਰਵਿੰਦਰ ਸਿੰਘ, ਜੋਧਬੀਰ ਸਿੰਘ ਖੁਜਾਲਾ, ਕਮਲ ਸੇਖੋਂ ਤੇ ਹੋਰ ਵੀ ਸ਼ਖਸੀਅਤਾਂ ਹਾਜ਼ਰ ਸਨ।
ਇਹ ਵੀ ਪੜ੍ਹੋ- ਅੰਮ੍ਰਿਤਸਰ 'ਚ ਕਰੋੜਾਂ ਦੀ ਹੈਰੋਇਨ ਨਾਲ ਤਸਕਰ ਗ੍ਰਿਫਤਾਰ, ਪੁੱਛਗਿੱਛ ਦੌਰਾਨ ਹੋ ਸਕਦੇ ਵੱਡੇ ਖੁਲਾਸੇ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
Whatsapp Channel: https://whatsapp.com/channel/0029Va94hsaHAdNVur4L170e
ਗੁਰਦਾਸਪੁਰ ’ਚ ਖ਼ੂਨੀ ਖੇਡ: ਪੁਰਾਣੀ ਰੰਜਿਸ਼ ਕਾਰਨ ਨੌਜਵਾਨ ਦੇ ਸਿਰ ’ਚ ਮਾਰੀ ਗੋਲੀ, ਮੌਤ
NEXT STORY