ਗੁਰਦਾਸਪੁਰ (ਹਰਮਨ,ਹਰਜਿੰਦਰ ਸਿੰਘ ਗੋਰਾਇਆ): ਬੀਤੇ ਦਿਨ ਨਾਂਦੇੜ ਵਿਖੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ 'ਤੇ ਹੋਏ ਹਮਲੇ ਦੇ ਰੋਸ ਵਜੋਂ ਅੱਜ ਗੁਰਦਾਸਪੁਰ 'ਚ ਅਕਾਲੀ ਦਲ ਦੇ ਆਗੂਆਂ ਅਤੇ ਵਰਕਰਾਂ ਨੇ ਪ੍ਰਦਰਸ਼ਨ ਕੀਤਾ। ਪ੍ਰਦਰਸ਼ਨਕਾਰੀਆਂ ਨੇ ਅੰਮ੍ਰਿਤਸਰ-ਪਠਾਨਕੋਟ ਹਾਈਵੇ ਨੂੰ ਜਾਮ ਕਰਕੇ ਧਰਨਾ ਲਗਾਇਆ। ਇਸ ਮੌਕੇ ਅਕਾਲੀ ਦਲ ਦੇ ਜ਼ਿਲ੍ਹਾ ਪ੍ਰਧਾਨ ਤੇ ਸਾਬਕਾ ਮੰਤਰੀ ਸੁੱਚਾ ਸਿੰਘ ਲੰਗਾਹ ਨੇ ਕਿਹਾ ਕਿ ਪਵਿੱਤਰ ਧਾਰਮਿਕ ਅਸਥਾਨ 'ਤੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ 'ਤੇ ਹਮਲਾ ਹੋਣਾ ਸਿਰਫ਼ ਇੱਕ ਵਿਅਕਤੀ 'ਤੇ ਹਮਲਾ ਨਹੀਂ, ਸਗੋਂ ਇਹ ਗੰਭੀਰ ਸੁਰੱਖਿਆ ਸਵਾਲ ਵੀ ਖੜ੍ਹੇ ਕਰਦਾ ਹੈ। ਉਨ੍ਹਾਂ ਕਿਹਾ ਸੁਖਬੀਰ ਸਿੰਘ ਬਾਦਲ 'ਤੇ ਪਹਿਲਾਂ ਵੀ ਅੰਮ੍ਰਿਤਸਰ ਸਾਹਿਬ ਗੁਰੂ ਘਰ 'ਚ ਹਮਲਾ ਹੋ ਚੁੱਕਾ ਹੈ। ਜੇਕਰ ਉਸ ਮਾਮਲੇ ਦੀ ਗੰਭੀਰਤਾ ਨਾਲ ਜਾਂਚ ਹੋਈ ਹੁੰਦੀ ਤਾਂ ਅੱਜ ਨਾਂਦੇੜ ਵਾਲੀ ਘਟਨਾ ਨਾ ਵਾਪਰਦੀ।
ਇਹ ਵੀ ਪੜ੍ਹੋ- ਸਾਬਕਾ ਜਥੇਦਾਰ ਗਿਆਨੀ ਰਘਬੀਰ ਸਿੰਘ ਦੇ ਘਰ ਬਾਹਰ ਫਾਇਰਿੰਗ
ਸੁੱਚਾ ਸਿੰਘ ਲੰਗਾਹ ਨੇ ਕੇਂਦਰ ਸਰਕਾਰ ਤੋਂ ਇਸ ਮਾਮਲੇ ਦੀ ਸੀਬੀਆਈ ਜਾਂਚ ਕਰਵਾਉਣ ਦੀ ਮੰਗ ਕੀਤੀ। ਉਨ੍ਹਾਂ ਕਿਹਾ ਕਿ ਵਾਰ-ਵਾਰ ਹੋ ਰਹੀਆਂ ਅਜਿਹੀਆਂ ਘਟਨਾਵਾਂ ਤੋਂ ਸਪੱਸ਼ਟ ਹੈ ਕਿ ਸੁਖਬੀਰ ਸਿੰਘ ਬਾਦਲ ਨੂੰ ਬਦਨਾਮ ਕਰਨ ਦੀ ਸਾਜ਼ਿਸ਼ ਰਚੀ ਜਾ ਰਹੀ ਹੈ। ਉਹ ਵੀ ਗੁਰੂ ਘਰ 'ਚ ਹਮਲਾ ਹੋਣਾ ਕਈ ਸਵਾਲ ਖੜ੍ਹੇ ਕਰਦਾ ਹੈ। ਉਨ੍ਹਾਂ ਮੰਗ ਕੀਤੀ ਕਿ ਇਸ ਦੇ ਪਿੱਛੇ ਕਿਹੜੀਆਂ ਤਾਕਤਾਂ ਕੰਮ ਕਰ ਰਹੀਆਂ ਹਨ ਅਤੇ ਇਸ ਘਟਨਾ ਦਾ ਅਸਲ ਮਕਸਦ ਕੀ ਹੈ, ਇਸ ਦੀ ਸੱਚਾਈ ਸਾਹਮਣੇ ਆਉਣੀ ਚਾਹੀਦੀ ਹੈ।
ਇਹ ਵੀ ਪੜ੍ਹੋ- ਅੰਬਾਲਾ 'ਚ ਸਿੱਖਾਂ 'ਤੇ ਲਾਠੀਚਾਰਜ ਦੀ ਜਥੇਦਾਰ ਗੜਗੱਜ ਨੇ ਕੀਤੀ ਸਖ਼ਤ ਨਿੰਦਾ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
Whatsapp Channel: https://whatsapp.com/channel/0029Va94hsaHAdNVur4L170e
ਚੋਰੀ ਹੋਈ ਦੇਸੀ ਘਿਓ ਦੀ ਪੇਟੀ ਬਰਾਮਦ ਕਰ ਕੇ ਪੁਲਸ ਨੇ ਦੁਕਾਨਦਾਰ ਨੂੰ ਕੀਤੀ ਵਾਪਸ
NEXT STORY