ਧਾਰੀਵਾਲ, (ਜਗਬਾਣੀ ਟੀਮ)- ਅੱਜ ਸਥਾਨਕ ਬੀ.ਡੀ.ਪੀ.ਓ. ਦਫ਼ਤਰ ਧਾਰੀਵਾਲ ’ਚ ਸਥਿਤੀ ਉਸ ਸਮੇਂ ਤਣਾਅ ਪੂਰਨ ਹੋ ਗਈ, ਜਦ ਸ਼੍ਰੋਮਣੀ ਅਕਾਲੀ ਦਲ ਵੱਲੋਂ ਪੰਚਾਇਤੀ ਚੋਣ ਲਡ਼ ਰਹੇ ਉਮੀਦਵਾਰਾਂ ਨੂੰ ਬੀ.ਡੀ.ਪੀ.ਓ. ਦਫ਼ਤਰ ਤੋਂ ਕੁੱਝ ਜ਼ਰੂਰੀ ਦਸਤਾਵੇਜ਼ ਨਾ ਮਿਲਣ ’ਤੇ ਮੈਂਬਰ ਕੋਰ ਕਮੇਟੀ ਤੇ ਸਾਬਕਾ ਚੇਅਰਮੈਨ ਕੰਵਲਪ੍ਰੀਤ ਸਿੰਘ ਕਾਕੀ ਦੀ ਅਗਵਾਈ ’ਚ ਪੰਜਾਬ ਸਰਕਾਰ ਤੇ ਪ੍ਰਸ਼ਾਸਨ ਵਿਰੁੱਧ ਨਾਅਰੇਬਾਜ਼ੀ ਕਰਨੀ ਸ਼ੁਰੂ ਕਰ ਦਿੱਤੀ। ਵਰਣਨਯੋਗ ਹੈ ਕਿ ਅੱਜ ਪੰਜਾਬ ’ਚ ਹੋ ਰਹੀਆਂ ਪੰਚਾਇਤੀ ਚੋਣਾਂ ਦੇ ਨਾਮਜ਼ਦਗੀ ਪੱਤਰ ਭਰਨ ਦਾ ਪਹਿਲਾ ਦਿਨ ਸੀ, ਪਰ ਪਹਿਲੇ ਹੀ ਦਿਨ ਅਕਾਲੀ ਉਮੀਦਵਾਰਾਂ ਵੱਲੋਂ ਬੀ.ਡੀ.ਪੀ.ਓ. ਦਫ਼ਤਰ ਧਾਰੀਵਾਲ ਤੋਂ ਜ਼ਰੂਰੀ ਕਾਗਜ਼ ਜਿਨ੍ਹਾਂ ’ਚ ਵੋਟਰ ਲਿਸਟ, ਐੱਨ.ਓ.ਸੀ., ਚੁੱਲ੍ਹਾ ਟੈਕਸ ਦੀ ਰਸੀਦ ਆਦਿ ਨਾ ਮਿਲਣ ’ਤੇ ਰੋਸ ਪ੍ਰਗਟ ਕਰਦੇ ਹੋਏ ਦਫ਼ਤਰ ਤੋਂ ਬਾਹਰ ਆ ਕੇ ਨਾਅਰੇਬਾਜ਼ੀ ਕਰਨੀ ਸ਼ੁਰੂ ਕਰ ਦਿੱਤੀ। ਇਸ ਮੌਕੇ ਅਕਾਲੀ ਨੇਤਾ ਕੰਵਲਪ੍ਰੀਤ ਸਿੰਘ ਕਾਕੀ ਨੇ ਕਿਹਾ ਕਿ ਜੇਕਰ ਸੋਮਵਾਰ ਤੱਕ ਸਾਡੇ ਉਮੀਦਵਾਰਾਂ ਨੂੰ ਜ਼ਰੂਰੀ ਦਸਤਾਵੇਜ਼ ਪ੍ਰਾਪਤ ਨਾ ਹੋਏ ਤਾਂ ਪੰਜਾਬ ਸਰਕਾਰ ਤੇ ਪ੍ਰਸ਼ਾਸਨ ਦੇ ਵਿਰੁੱਧ ਚੱਕਾ ਜਾਮ ਕੀਤਾ ਜਾਵੇਗਾ ਜਿਸ ਦੀ ਜ਼ਿੰਮੇਵਾਰੀ ਸਰਕਾਰ ਤੇ ਪ੍ਰਸ਼ਾਸਨ ਦੀ ਹੋਵੇਗੀ।
ਡਿਸਟ੍ਰਿਕ ਠੇਲਾ ਮਜ਼ਦੂਰ ਯੂਨੀਅਨ ਨੇ ਨਸ਼ਿਆਂ ਖਿਲਾਫ਼ ਕੀਤੀ ਨਾਅਰੇਬਾਜ਼ੀ
NEXT STORY