ਅੰਮ੍ਰਿਤਸਰ (ਛੀਨਾ)- ਇਸ ਵਾਰ ਲੋਕ ਸਭਾ ਚੋਣਾਂ ’ਚ ਭਾਰਤੀ ਜਨਤਾ ਪਾਰਟੀ ਵੱਲੋਂ ਗੁਰੂ ਨਗਰੀ ਤੋਂ ਫਿਲਮੀ ਐਕਟਰ ਅਕਸ਼ੈ ਕੁਮਾਰ ਨੂੰ ਉਮੀਦਵਾਰ ਬਣਾਉਣ ਦੇ ਚਰਚੇ ਪੂਰੇ ਜ਼ੋਰਾਂ ’ਤੇ ਹਨ, ਜਿਸ ਨੂੰ ਲੈ ਕੇ ਭਾਜਪਾ ਦੇ ਸਥਾਨਕ ਵਰਕਰ ਵੀ ਕਾਫੀ ਉਤਸ਼ਾਹਿਤ ਨਜ਼ਰ ਆ ਰਹੇ ਹਨ।
ਭਾਵੇਂ ਗੁਰੂ ਨਗਰੀ ਦੇ ਕੁਝ ਸੀਨੀਅਰ ਭਾਜਪਾ ਲੀਡਰ ਵੀ ਚੋਣ ਲੜਨ ਲਈ ਪੂਰੀ ਤਰ੍ਹਾਂ ਨਾਲ ਇਛੁੱਕ ਦਿਖਾਈ ਦੇ ਰਹੇ ਹਨ, ਪਰ ਇਸ ਤੋਂ ਪਹਿਲਾਂ ਵੀ ਭਾਜਪਾ ਲੀਡਰਸ਼ਿਪ ਵੱਲੋਂ ਅੰਮ੍ਰਿਤਸਰ ਦੇ ਚੋਣ ਮੈਦਾਨ ’ਚ ਕੁਝ ਪੈਰਾਸ਼ੂਟ ਰਾਹੀਂ ਉਮੀਦਵਾਰ ਉਤਾਰੇ ਜਾ ਚੁੱਕੇ ਹਨ, ਜਿਸ ਸਦਕਾ ਇਸ ਗੱਲ ਤੋਂ ਕਦੇ ਵੀ ਇਨਕਾਰ ਨਹੀਂ ਕੀਤਾ ਜਾ ਸਕਦਾ ਕਿ ਇਸ ਵਾਰ ਭਾਜਪਾ ਅਕਸ਼ੈ ਕੁਮਾਰ ਨੂੰ ਉਮੀਦਵਾਰ ਨਹੀਂ ਬਣਾ ਸਕਦੀ।
ਇਹ ਵੀ ਪੜ੍ਹੋ- ਸ਼ਾਂਤੀਪੂਰਨ ਧਰਨੇ 'ਚ ਆ ਕੇ ਦੂਜੇ ਜ਼ਿਲ੍ਹੇ ਦੇ ਨੌਜਵਾਨ ਨੇ ਕੀਤਾ ਹੰਗਾਮਾ, ਲਾਠੀ ਨਾਲ ਗੱਡੀਆਂ 'ਤੇ ਕੀਤਾ ਹਮਲਾ
ਓਧਰ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਨੇੜਲੇ ਸਾਥੀ ਸਾਬਕਾ ਵਿਧਾਇਕ ਹਰਜਿੰਦਰ ਸਿੰਘ ਠੇਕੇਦਾਰ ਵੀ ਲੋਕ ਸਭਾ ਹਲਕਾ ਅੰਮ੍ਰਿਤਸਰ ਤੋਂ ਭਾਜਪਾ ਦੇ ਸੰਭਾਵੀ ਉਮੀਦਵਾਰ ਵਜੋਂ ਪੂਰੀਆਂ ਤਿਆਰੀਆਂ ਖਿੱਚੀ ਬੈਠੇ ਹਨ ਜਿਨ੍ਹਾਂ ਵੱਲੋਂ ਅੰਮ੍ਰਿਤਸਰ ਸ਼ਹਿਰੀ ਤੇ ਦਿਹਾਤੀ ਖੇਤਰ ’ਚ ਲਗਾਤਾਰ ਮੀਟਿੰਗਾਂ ਕਰ ਕੇ ਲੋਕਾਂ ਨੂੰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੱਲੋਂ ਲੋਕ ਹਿੱਤ ’ਚ ਕੀਤੇ ਗਏ ਬੇਮਿਸਾਲ ਕੰਮਾਂ ਤੋਂ ਜਾਣੂ ਕਰਵਾਇਆ ਜਾ ਰਿਹਾ ਹੈ।
ਸਾਬਕਾ ਵਿਧਾਇਕ ਠੇਕੇਦਾਰ ਦੇ ਸਮਰਥਕਾਂ ਦਾ ਮੰਨਣਾ ਹੈ ਕਿ ਜੇਕਰ ਕਿਸੇ ਵਜ੍ਹਾ ਕਾਰਨ ਫਿਲਮੀ ਐਕਟਰ ਅਕਸ਼ੈ ਕੁਮਾਰ ਅੰਮ੍ਰਿਤਸਰ ਤੋਂ ਉਮੀਦਵਾਰ ਨਹੀਂ ਬਣਦੇ ਤਾਂ ਹਰਜਿੰਦਰ ਸਿੰਘ ਠੇਕੇਦਾਰ ਲੋਕਾਂ ’ਚ ਚੰਗਾ ਆਧਾਰ ਹੋਣ ਕਾਰਨ ਵਿਰੋਧੀਆਂ ਨੂੰ ਲੋਕ ਸਭਾ ਚੋਣਾਂ ’ਚ ਕਰਾਰੀ ਮਾਤ ਦੇ ਕੇ ਇਹ ਸੀਟ ਵੱਡੀ ਲੀਡ ਨਾਲ ਜਿੱਤਣ ਦੇ ਪੂਰੀ ਤਰ੍ਹਾਂ ਨਾਲ ਸਮਰੱਥ ਹਨ। ਜ਼ਿਕਰਯੋਗ ਹੈ ਕਿ ਅਕਾਲੀ-ਭਾਜਪਾ ਗਠਜੋੜ ਕਰਵਾਉਣ ਲਈ ਪੂਰੀ ਸਰਗਰਮੀ ਨਾਲ ਯਤਨਸ਼ੀਲ ਕੈਪਟਨ ਅਮਰਿੰਦਰ ਸਿੰਘ ਆਪਣੇ ਖਾਸ ਸਾਥੀ ਹਰਜਿੰਦਰ ਸਿੰਘ ਠੇਕੇਦਾਰ ਨੂੰ ਭਾਜਪਾ ਦੀ ਟਿਕਟ ਦਿਵਾਉਣ ’ਚ ਵੀ ਅਹਿਮ ਰੋਲ ਨਿਭਾਅ ਸਕਦੇ ਹਨ।
ਇਹ ਵੀ ਪੜ੍ਹੋ- ਖਨੌਰੀ ਬਾਰਡਰ 'ਤੇ ਮਾਰੇ ਗਏ ਸ਼ੁੱਭਕਰਨ ਨੂੰ ਲੋਕਾਂ ਨੇ ਮੋਮਬੱਤੀਆਂ ਬਾਲ ਕੇ ਦਿੱਤੀ ਸ਼ਰਧਾਂਜਲੀ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e
ਹੋਟਲ ਇੰਡਸਟਰੀ 'ਚ ਛਾਇਆ ਸੰਨਾਟਾ, ਪਿਛਲੇ 3 ਮਹੀਨਿਆਂ ਦੇ ਮੁਕਾਬਲੇ 10 ਫ਼ੀਸਦੀ ਰਹਿ ਗਈ ਬੁਕਿੰਗ
NEXT STORY