ਅੰਮ੍ਰਿਤਸਰ (ਮਹਿਤਾ)- ਜ਼ਿਲ੍ਹਾ ਅੰਮ੍ਰਿਤਸਰ ਦੇ ਨੌਜਵਾਨ ਅਮਨਦੀਪ ਸਿੰਘ ਨੇ ਨੀਟ ਦੀ ਪ੍ਰੀਖਿਆ ਪਾਸ ਕਰਕੇ ਜ਼ਿਲ੍ਹੇ ਦਾ ਨਾਂ ਰੌਸ਼ਨ ਕੀਤਾ ਹੈ। ਅਮਨਦੀਪ ਨੇ ਸਖ਼ਤ ਮਿਹਨਤ ਸਦਕਾ ਇਹ ਮੁਕਾਮ ਹਾਸਲ ਕੀਤਾ ਹੈ। ਇਸ ਦੌਰਾਨ ਅਮਨਦੀਪ ਦੇ ਪਰਿਵਾਰ 'ਚ ਖੁਸ਼ੀ ਦਾ ਮਾਹੌਲ ਬਣਿਆ ਹੋਇਆ ਹੈ। ਇਸ ਦੌਰਾਨ ਅਮਨਦੀਪ ਸਿੰਘ ਨੇ ਕਿਹਾ ਕਿ ਮੇਰਾ ਸੁਫ਼ਨਾ ਸੀ ਕਿ ਮੈਂ ਡਾਕਟਰ ਬਣਾ ਅਤੇ ਲੋਕਾਂ ਦੀ ਸੇਵਾ ਕਰਾਂ। ਮੈਨੂੰ ਪ੍ਰੀਖਿਆ ਪਾਸ ਕਰਨ 'ਤੇ ਬਹੁਤ ਖੁਸ਼ੀ ਹੋਈ ਹੈ। ਉਨ੍ਹਾਂ ਕਿਹਾ ਕਿ ਮੇਰੇ ਇਸ ਮਿਹਨਤ ਤੇ ਸਫ਼ਲਤਾ ਪਿੱਛੇ ਮੇਰੇ ਮਾਪਿਆਂ ਦਾ ਹੱਥ ਹੈ। ਅਮਨਦੀਪ ਨੇ ਕਿਹਾ ਕਿ ਅੱਜ-ਕੱਲ ਇਲਾਜ ਬਹੁਤ ਮਹਿੰਗਾ ਹੋ ਗਿਆ ਹੈ। ਜਿਸ ਕਾਰਨ ਲੋਕ ਇਲਾਜ ਕਰਵਾਉਣ ਲਈ ਬੇਹੱਦ ਪ੍ਰੇਸ਼ਾਨ ਰਹਿੰਦੇ ਹਨ। ਉਨ੍ਹਾਂ ਕਿਹਾ ਕਿ ਮੈਂ ਲੋਕਾਂ ਨੂੰ ਬਹੁਤ ਘੱਟ ਖ਼ਰਚੇ ਵਿਚ ਮੈਡੀਕਲ ਸੇਵਾਵਾਂ ਦੇਵਾਂਗਾ।
ਇਹ ਵੀ ਪੜ੍ਹੋ- ਹਰੀਕੇ ਥਾਣੇ ਨੇੜਿਓਂ ਹੈਂਡ ਗ੍ਰਨੇਡ ਤੇ ਕਾਰਤੂਸ ਬਰਾਮਦ, ਇਲਾਕੇ 'ਚ ਫ਼ੈਲੀ ਸਨਸਨੀ
ਇਸ ਦੌਰਾਨ ਅਮਨਦੀਪ ਦੀ ਮਾਤਾ ਦਾ ਕਹਿਣਾ ਹੈ ਕਿ ਮੇਰੇ ਪੁੱਤਰ ਨੇ ਦਿਨ ਰਾਤ ਮਿਹਨਤ ਕੀਤੀ ਹੈ, ਜਿਸ ਤੋਂ ਬਾਅਦ ਉਸ ਨੂੰ ਮਿਹਨਤ ਦਾ ਫਲ਼ ਮਿਲਿਆ ਹੈ। ਇਸ ਦੇ ਨਾਲ ਅਮਨਦੀਪ ਦੀ ਭੈਣ ਨੇ ਖੁਸ਼ੀ ਜ਼ਾਹਿਰ ਕਰਦਿਆਂ ਕਿਹਾ ਕਿ ਸਾਨੂੰ ਅਮਨਦੀਪ 'ਤੇ ਮਾਣ ਹੈ, ਜਿਸ ਨੇ ਸਾਡਾ ਅਤੇ ਪਿੰਡ ਦਾ ਨਾਂ ਰੌਸ਼ਨ ਕੀਤਾ ਹੈ। ਅਮਨਦੀਪ ਨੇ ਸਖ਼ਤ ਮਿਹਨਤ ਕਰ ਕੇ ਇਹ ਪ੍ਰੀਖਿਆ ਪਾਸ ਕੀਤੀ ਹੈ। ਉਨ੍ਹਾਂ ਨੇ ਹੋਰਨਾਂ ਨੌਜਵਾਨਾਂ ਨੂੰ ਸੁਨੇਹਾ ਦਿੱਤਾ ਕਿ ਉਹ ਵੀ ਮਿਹਨਤ ਕਰਕੇ ਅਤੇ ਸਫ਼ਲਤਾ ਹਾਸਲ ਕਰ ਸਕਦੇ ਹਨ।
ਇਹ ਵੀ ਪੜ੍ਹੋ- 25 ਲੱਖ ਤੋਂ ਵੱਧ ਲੋਕਾਂ ਨੇ ਬੰਦੀ ਸਿੰਘਾਂ ਦੀ ਰਿਹਾਈ ਲਈ ਚੁੱਕੀ ਆਵਾਜ਼, 27 ਨੂੰ ਗਵਰਨਰ ਨੂੰ ਸੌਂਪੇ ਜਾਣਗੇ ਪ੍ਰੋਫ਼ਾਰਮੇ
ਨੋਟ- ਇਸ ਖ਼ਬਰ ਸਬੰਧੀ ਤੁਹਾਡੀ ਕੀ ਹੈ ਰਾਏ, ਕੁਮੈਂਟ ਬਾਕਸ 'ਚ ਦੱਸੋ।
ਹਰੀਕੇ ਥਾਣੇ ਨੇੜਿਓਂ ਹੈਂਡ ਗ੍ਰਨੇਡ ਤੇ ਕਾਰਤੂਸ ਬਰਾਮਦ, ਇਲਾਕੇ 'ਚ ਫ਼ੈਲੀ ਸਨਸਨੀ
NEXT STORY