ਪਠਾਨਕੋਟ- ਸਰਦਾਰ ਸੁਖਜਿੰਦਰ ਸਿੰਘ ਰੰਧਾਵਾ ਮੈਂਬਰ ਪਾਰਲੀਮੈਂਟ ਲੋਕ ਸਭਾ ਹਲਕਾ ਗੁਰਦਾਸਪੁਰ ਨੇ ਅੱਜ ਪਠਾਨਕੋਟ ਵਿਖੇ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਵੱਲੋਂ ਬਾਬਾ ਸਾਹਿਬ ਡਾਕਟਰ ਭੀਮ ਰਾਓ ਅੰਬੇਡਕਰ 'ਤੇ ਸੰਸਦ ਵਿੱਚ ਦਿੱਤੇ ਬਿਆਨ 'ਤੇ ਮੁਆਫ਼ੀ ਮੰਗਣ ਅਤੇ ਆਪਣੇ ਅਹੁਦੇ ਤੋਂ ਅਸਤੀਫਾ ਦੇਣ ਲਈ ਕਿਹਾ । ਸੰਸਦ ਸਰਦਾਰ ਸੁਖਜਿੰਦਰ ਸਿੰਘ ਰੰਧਾਵਾ ਨੇ ਡਾਕਟਰ ਭੀਮ ਰਾਓ ਅੰਬੇਡਕਰ ਤੇ ਅਮਿਤ ਸ਼ਾਹ ਵੱਲੋਂ ਸੰਸਦ ਵਿੱਚ ਕੀਤੀ ਗਈ ਟਿੱਪਣੀ ਦੇ ਸਬੰਧ ਵਿੱਚ ਪ੍ਰੈੱਸ ਵਾਰਤਾ ਕਰਦੇ ਹੋਏ ਕਿਹਾ ਕਿ ਭਾਰਤ ਦੇ ਸੰਵਿਧਾਨ ਦੇ ਨਿਰਮਾਤਾ ਬਾਬਾ ਸਾਹਿਬ ਡਾਕਟਰ ਭੀਮ ਰਾਓ ਅੰਬੇਡਕਰ ਦਾ ਇਸ ਦੇਸ਼ ਨੂੰ ਬਣਾਉਣ ਵਿੱਚ ਵਡਮੁੱਲਾ ਯੋਗਦਾਨ ਹੈ, ਉਹਨਾਂ ਦਾ ਦਰਜ਼ਾ ਸਾਡੇ ਦੇਸ਼ ਵਿੱਚ ਬਹੁਤ ਉੱਚਾ ਹੈ ਪਰ ਅਮਿਤ ਸ਼ਾਹ ਵੱਲੋਂ ਸਾਂਸਦ ਵਿੱਚ ਡਾਕਟਰ ਅੰਬੇਡਕਰ 'ਤੇ ਬਹੁਤ ਗਲਤ ਟਿੱਪਣੀ ਕੀਤੀ ਹੈ ਜੋ ਬਹੁਤ ਹੀ ਨਿੰਦਣਯੋਗ ਹੈ।
ਇਹ ਵੀ ਪੜ੍ਹੋ- ਪੰਜਾਬ 'ਚ ਪੁਲਸ ਸਟੇਸ਼ਨਾਂ 'ਤੇ ਹੋ ਰਹੇ ਹਮਲਿਆਂ ਦੇ ਬਾਵਜੂਦ ਪੁਲਸ ਲਾਪ੍ਰਵਾਹ! ਚੁਕਾਉਣੀ ਪੈ ਸਕਦੀ ਭਾਰੀ ਕੀਮਤ
ਉਨ੍ਹਾਂ ਕਿਹਾ ਕਿ ਇਸ ਸਬੰਧ ਵਿੱਚ ਪੂਰੇ ਦੇਸ਼ ਵਿੱਚ ਗ੍ਰਹਿ ਮੰਤਰੀ ਅਮਿਤ ਸ਼ਾਹ ਭਾਜਪਾ ਦੀ ਕੇਂਦਰ ਸਰਕਾਰ ਦੇ ਖਿਲਾਫ 24 ਦਸੰਬਰ ਨੂੰ ਪੂਰੇ ਦੇਸ਼ ਵਿੱਚ ਵੱਡੇ ਪੱਧਰ 'ਤੇ ਪ੍ਰਦਰਸ਼ਨ ਕੀਤੇ ਜਾਣਗੇ। ਉਨ੍ਹਾਂ ਕਿਹਾ ਕਿ ਅਮਿਤ ਸ਼ਾਹ ਨੂੰ ਆਪਣੇ ਇਨ੍ਹਾਂ ਬਿਆਨਾਂ ਕਾਰਨ ਮੁਆਫ਼ੀ ਮੰਗਣੀ ਚਾਹੀਦੀ ਹੈ ਅਤੇ ਅਹੁਦੇ ਤੋਂ ਅਸਤੀਫ਼ਾ ਵੀ ਦੇਣਾ ਚਾਹੀਦਾ ਹੈ। ਇਸ ਮੌਕੇ 'ਤੇ ਸਰਦਾਰ ਸੁਖਜਿੰਦਰ ਸਿੰਘ ਰੰਧਾਵਾ ਨੇ ਕਾਂਗਰਸ ਪਾਰਟੀ ਦੇ ਅਹੁਦੇਦਾਰਾਂ ਨਾਲ ਅਹਿਮ ਮੁੱਦਿਆਂ 'ਤੇ ਵਿਚਾਰ ਚਰਚਾਵਾਂ ਵੀ ਕੀਤੀਆਂ ।
ਇਹ ਵੀ ਪੜ੍ਹੋ- ਪੰਜਾਬ ਵਿਚ ਲਗਾਤਾਰ 2 ਛੁੱਟੀਆਂ!
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਸਰਹੱਦੀ ਪਿੰਡਾਂ ’ਚ ਡਰੋਨ ਮੂਵਮੈਂਟ ਦੇ ਟੁੱਟੇ ਰਿਕਾਰਡ, 300 ਤੱਕ ਪਹੁੰਚਿਆ ਡਰੋਨ ਫੜਨ ਦਾ ਅੰਕੜਾ
NEXT STORY