ਅੰਮ੍ਰਿਤਸਰ(ਬਿਊਰੋ) : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਝਾਰਖੰਡ ਦੇ ਬੋਕਾਰੋ ਵਿਚ ਅੰਮ੍ਰਿਤਧਾਰੀ ਸਿੱਖ ਵਿਦਿਆਰਥੀ ਨੂੰ ਕਿਰਪਾਨ ਪਾ ਕੇ ਦਸਵੀਂ ਦੀ ਪ੍ਰੀਖਿਆ ਵਿਚ ਬੈਠਣ ਤੋਂ ਰੋਕਣ ਦੀ ਸਖ਼ਤ ਸ਼ਬਦਾਂ ਵਿਚ ਨਿੰਦਾ ਕੀਤੀ ਹੈ। ਐਡਵੋਕੇਟ ਧਾਮੀ ਨੇ ਕਿਹਾ ਕਿ ਝਾਰਖੰਡ ਦੀ ਸਰਕਾਰ ਨੂੰ ਇਸ ਮਾਮਲੇ ਦੀ ਜਾਂਚ ਕਰਵਾ ਕੇ ਦੋਸ਼ੀ ਪ੍ਰਿੰਸੀਪਲ ਵਿਰੁੱਧ ਸਖ਼ਤ ਕਾਰਵਾਈ ਕਰਨੀ ਚਾਹੀਦੀ ਹੈ।
ਇਹ ਵੀ ਪੜ੍ਹੋ: ਮੁੱਖ ਮੰਤਰੀ ਮਾਨ ਨਾਲ ਬੈਠਕ ਮਗਰੋਂ ਐਕਸ਼ਨ 'ਚ ਸਿੱਖਿਆ ਵਿਭਾਗ, ਸਕੂਲ ਮੁਖੀਆਂ ਨੂੰ ਜਾਰੀ ਕੀਤੇ ਪੱਤਰ
ਉਨ੍ਹਾਂ ਕਿਹਾ ਕਿ ਕਕਾਰ ਸਿੱਖ ਰਹਿਣੀ ਦਾ ਅਹਿਮ ਹਿੱਸਾ ਹਨ ਅਤੇ ਭਾਰਤ ਦੇਸ਼ ਅੰਦਰ ਸਿੱਖਾਂ ਨੂੰ ਸੰਵਿਧਾਨਕ ਤੌਰ ’ਤੇ ਇਸ ਦੀ ਅਜ਼ਾਦੀ ਹੈ। ਉਨ੍ਹਾਂ ਕਿਹਾ ਕਿ ਦੇਸ਼ ਅੰਦਰ ਸਿੱਖ ਵਿਦਿਆਰਥੀਆਂ ਨੂੰ ਪ੍ਰੀਖਿਆਵਾਂ ਦੌਰਾਨ ਅਜਿਹੀ ਪ੍ਰੇਸ਼ਾਨੀ ਦਾ ਅਕਸਰ ਸਾਹਮਣਾ ਕਰਨਾ ਪੈ ਰਿਹਾ ਹੈ, ਜਿਸ ਨੂੰ ਬਰਦਾਸ਼ਤ ਨਹੀਂ ਕੀਤਾ ਜਾ ਸਕਦਾ। ਐਡਵੋਕੇਟ ਧਾਮੀ ਨੇ ਕਿਹਾ ਕਿ ਇਸ ਸਬੰਧ ਵਿਚ ਸ਼੍ਰੋਮਣੀ ਕਮੇਟੀ ਵੱਲੋਂ ਕਈ ਵਾਰ ਭਾਰਤ ਅਤੇ ਵੱਖ-ਵੱਖ ਸੂਬਿਆਂ ਦੀਆਂ ਸਰਕਾਰਾਂ ਨੂੰ ਲਿਖਿਆ ਜਾ ਚੁੱਕਾ ਹੈ ਪਰ ਹੈਰਾਨੀ ਦੀ ਗੱਲ ਹੈ ਕਿ ਫਿਰ ਵੀ ਜਾਣਬੁਝ ਕੇ ਸਿੱਖ ਵਿਦਿਆਰਥੀਆਂ ਨਾਲ ਇਹ ਧੱਕਾ ਕੀਤਾ ਜਾ ਰਿਹਾ ਹੈ।
ਇਹ ਵੀ ਪੜ੍ਹੋ: ਲੋਕ ਸਭਾ ਹਲਕਾ ਸੰਗਰੂਰ 'ਚ ਜ਼ਿਮਨੀ ਚੋਣ ਦੀ ਆਹਟ, 'ਆਪ' ਦੇ ਸੰਭਾਵੀ ਉਮੀਦਵਾਰ 'ਤੇ ਟਿਕੀਆਂ ਨਜ਼ਰਾਂ
ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ
ਸੁਜਾਨਪੁਰ ’ਚ ਤਾਰ-ਤਾਰ ਹੋਇਆ ਪਵਿੱਤਰ ਰਿਸ਼ਤਾ, ਕਲਯੁਗੀ ਪੁੱਤ ਨੇ ਮਾਂ ਨਾਲ ਟੱਪੀਆਂ ਹੱਦਾਂ
NEXT STORY