ਅੰਮ੍ਰਿਤਸਰ (ਅਨਜਾਣ) : ਸੱਚਖੰਡ ਵਾਸੀ ਬਿਧੀਚੰਦੀਏ ਬਾਬਾ ਦਯਾ ਸਿੰਘ ਜੀ ਦੀ ਯਾਦ 'ਚ ਗੁਰਦੁਆਰਾ ਪਿੱਪਲੀ ਸਾਹਿਬ ਵਿਖੇ ਭਾਈ ਰਜਿੰਦਰ ਸਿੰਘ ਖਾਲਸਾ ਮੁਖੀ ਅਖੰਡ ਕੀਰਤਨੀ ਜਥਾ ਵਲੋਂ ਗੁਰਮਤਿ ਸਮਾਗਮ ਕਰਵਾਏ ਗਏ। ਜਿਸ 'ਚ ਪ੍ਰਮੁੱਖ ਧਾਰਮਿਕ ਹਸਤੀਆਂ 'ਚ ਸਿੰਘ ਸਾਹਿਬ ਗਿਆਨੀ ਜਗਤਾਰ ਸਿੰਘ ਮੁੱਖ ਗ੍ਰੰਥੀ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਇਲਾਵਾ ਬਾਬਾ ਬਿਧੀ ਚੰਦੀਆਂ ਦੀ ਅੰਸ਼-ਬੰਸ ਦੇ 12ਵੇਂ ਜਾਨਸ਼ੀਨ ਬਾਬਾ ਅਵਤਾਰ ਸਿੰਘ, ਬਾਬਾ ਚਰਨਜੀਤ ਸਿੰਘ, ਸ਼੍ਰੋਮਣੀ ਕਮੇਟੀ ਦੇ ਅੰਤ੍ਰਿੰਗ ਮੈਂਬਰ ਮਗਵਿੰਦਰ ਸਿੰਘ ਖਾਪੜਖੇੜੀ ਆਦਿ ਨੇ ਸ਼ਿਰਕਤ ਕੀਤੀ।
ਇਹ ਵੀ ਪੜ੍ਹੋਂ :ਆਈਲੈਟਸ 'ਚੋ ਆਏ ਘੱਟ ਬੈਂਡ ਤਾਂ ਦੁਖੀ ਕੁੜੀ ਨੇ ਚੁੱਕਿਆ ਖ਼ੌਫ਼ਨਾਕ ਕਦਮ
ਸਮਾਗਮ 'ਚ ਵੱਖ-ਵੱਖ ਰਾਗੀ ਜਥਿਆਂ 'ਚ ਦਲ ਬਾਬਾ ਬਿਧੀ ਚੰਦ ਜੀ ਦੇ ਹਜ਼ੂਰੀ ਰਾਗੀ ਜਥੇ, ਬਾਬਾ ਸੁਖਦੇਵ ਸਿੰਘ ਕਥਾਵਾਚਕ ਤੇ ਢਾਡੀ ਸਿੰਘਾਂ ਵਲੋਂ ਸੰਗਤਾਂ ਨੂੰ ਨਿਹਾਲ ਕੀਤਾ ਗਿਆ। ਸੰਗਤਾਂ ਨਾਲ ਗੁਰਮਤਿ ਵਿਚਾਰਾਂ ਦੀ ਸਾਂਝ ਪਾਉਂਦਿਆ ਬਾਬਾ ਅਵਤਾਰ ਸਿੰਘ ਬਿਧੀਚੰਦੀਏ ਤੇ ਸਿੰਘ ਸਾਹਿਬ ਗਿਆਨੀ ਜਗਤਾਰ ਸਿੰਘ ਨੇ ਹਰ ਮਾਈ ਭਾਈ ਗੁਰਸਿੱਖ ਨੂੰ ਅੰਮ੍ਰਿਤ ਛਕ ਕੇ ਬਾਣੀ ਤੇ ਬਾਣੇ ਦੇ ਧਾਰਨੀ ਹੋਣ ਲਈ ਪ੍ਰੇਰਿਆ। ਅਖੰਡ ਕੀਰਤਨੀ ਜਥੇ ਦੇ ਮੁਖੀ ਰਜਿੰਦਰ ਸਿੰਘ ਖਾਲਸਾ ਵਲੋਂ ਪੁੱਜੀਆਂ ਧਾਰਮਿਕ ਹਸਤੀਆਂ ਵਿੱਚ ਸਿੰਘ ਸਾਹਿਬ ਗਿਆਨੀ ਜਗਤਾਰ ਸਿੰਘ, ਰਾਗੀ ਢਾਡੀ ਤੇ ਕਥਾ ਵਾਚਕ ਤੇ ਬਾਬਾ ਦਯਾ ਸਿੰਘ ਜੀ ਦੀ ਅੰਸ਼-ਬੰਸ਼ ਚੋਂ 12ਵੇਂ ਜਾਨਸ਼ੀਨ ਬਾਬਾ ਅਵਤਾਰ ਸਿੰਘ ਸੁਰਸਿੰਘ ਵਾਲਿਆਂ ਨੂੰ ਸਨਮਾਨਿਤ ਕੀਤਾ ਗਿਆ। ਇਸ ਮੌਕੇ ਹਰਸਿਮਰਨਜੀਤ ਸਿੰਘ ਮਾਨ, ਗਗਨ ਸਿੰਘ, ਫਤਿਹ ਸਿੰਘ ਅਤੇ ਸੰਗਤਾਂ ਨੇ ਸਮਾਗਮ 'ਚ ਹਾਜ਼ਰੀਆਂ ਭਰੀਆਂ।
ਇਹ ਵੀ ਪੜ੍ਹੋਂ : ਵਟਸਐਪ ਗਰੁੱਪਾਂ 'ਚ ਅਸ਼ਲੀਲ ਵੀਡੀਓ ਵੇਖਣ ਵਾਲੇ ਹੋ ਜਾਣ ਸਾਵਧਾਨ, ਹਾਈਕਰੋਟ ਨੇ ਜਾਰੀ ਕੀਤਾ ਸਖ਼ਤ ਫ਼ਰਮਾਨ
ਹਵਸ 'ਚ ਅੰਨ੍ਹੇ ਨੌਜਵਾਨ ਦੀ ਕਰਤੂਤ: 9 ਸਾਲਾ ਬੱਚੀ ਨਾਲ ਕੀਤਾ ਜਬਰ-ਜ਼ਿਨਾਹ (ਵੀਡੀਓ)
NEXT STORY