ਅੰਮ੍ਰਿਤਸਰ: ਅੰਮ੍ਰਿਤਸਰ ਦੇ ਗੁਰੂ ਨਾਨਕ ਦੇਵ ਹਸਪਤਾਲ ਤੋਂ ਅਗਵਾ ਕੀਤੇ ਗਏ ਇੱਕ ਨਵਜੰਮੇ ਬੱਚੇ ਨੂੰ ਪੁਲਸ ਨੇ ਮੁਸਤੈਦੀ ਦਿਖਾਉਂਦੇ ਹੋਏ 24 ਘੰਟਿਆਂ ਤੋਂ ਵੀ ਘੱਟ ਸਮੇਂ ਵਿੱਚ ਸੁਰੱਖਿਅਤ ਬਰਾਮਦ ਕਰ ਲਿਆ ਹੈ। ਇਸ ਮਾਮਲੇ 'ਚ ਪੁਲਸ ਨੇ ਇੱਕ ਮਹਿਲਾ ਨੂੰ ਗ੍ਰਿਫ਼ਤਾਰ ਕੀਤਾ ਹੈ, ਜਿਸ ਨੇ ਬੱਚੇ ਦੀ ਮਾਂ ਨਾਲ ਦੋਸਤੀ ਗੰਢ ਕੇ ਬੱਚੇ ਨੂੰ ਚੋਰੀ ਕਰ ਲਿਆ ਸੀ। ਜਾਣਕਾਰੀ ਅਨੁਸਾਰ ਤਰਨਤਾਰਨ ਜ਼ਿਲ੍ਹੇ ਦੇ ਪਿੰਡ ਕਸੇਲ ਪੱਟੀ ਕਿੱਲੇਵਾਲੀ ਦੀ ਰਹਿਣ ਵਾਲੀ ਰਾਣੀ ਕੌਰ ਨੇ ਮਜੀਠਾ ਰੋਡ ਥਾਣੇ ਵਿੱਚ ਸ਼ਿਕਾਇਤ ਦਰਜ ਕਰਵਾਈ ਸੀ। ਉਸਨੇ ਦੱਸਿਆ ਕਿ 15 ਮਾਰਚ ਨੂੰ ਉਸਦੇ ਘਰ ਇੱਕ ਪੁੱਤਰ ਨੇ ਜਨਮ ਲਿਆ ਸੀ, ਪਰ ਬੱਚੇ ਦੀ ਸਿਹਤ ਖ਼ਰਾਬ ਹੋਣ ਕਾਰਨ ਉਸਨੂੰ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ ਸੀ। ਹਸਪਤਾਲ ਵਿੱਚ ਹੀ ਇੱਕ ਅਣਪਛਾਤੀ ਔਰਤ ਨੇ ਚਲਾਕੀ ਨਾਲ ਬੱਚੇ ਦੀ ਮਾਂ ਦਾ ਵਿਸ਼ਵਾਸ ਜਿੱਤਿਆ ਅਤੇ ਮੌਕਾ ਪਾ ਕੇ 4 ਦਿਨਾਂ ਦੇ ਮਾਸੂਮ ਨੂੰ ਅਗਵਾ ਕਰ ਲਿਆ।
ਇਹ ਵੀ ਪੜ੍ਹੋ- ਥਾਣਾ ਜੰਡਿਆਲਾ ਗੁਰੂ ਦਾ SHO ਸੰਸਪੈਂਡ, ਜਾਣੋ ਕਿਉਂ ਹੋਈ ਕਾਰਵਾਈ
ਸੀਸੀਟੀਵੀ ਅਤੇ ਤਕਨੀਕੀ ਸਾਧਨਾਂ ਨਾਲ ਹੋਈ ਗ੍ਰਿਫ਼ਤਾਰੀ ਮਾਮਲੇ ਦੀ ਗੰਭੀਰਤਾ ਨੂੰ ਦੇਖਦੇ ਹੋਏ ਪੁਲਸ ਨੇ ਤੁਰੰਤ ਕਾਰਵਾਈ ਕਰਦਿਆਂ ਕਈ ਟੀਮਾਂ ਦਾ ਗਠਨ ਕੀਤਾ। ਪੁਲਸ ਨੇ ਸੀਸੀਟੀਵੀ ਫੁਟੇਜ ਅਤੇ ਹੋਰ ਤਕਨੀਕੀ ਸਾਧਨਾਂ ਦੀ ਮਦਦ ਨਾਲ ਜਾਂਚ ਸ਼ੁਰੂ ਕੀਤੀ ਅਤੇ 24 ਘੰਟਿਆਂ ਦੇ ਅੰਦਰ ਮੁਲਜ਼ਮ ਜਸਪ੍ਰੀਤ ਕੌਰ ਨੂੰ ਗ੍ਰਿਫ਼ਤਾਰ ਕਰ ਲਿਆ। ਮੁਲਜ਼ਮ ਮਹਿਲਾ ਗੁਰਦਾਸਪੁਰ ਜ਼ਿਲ੍ਹੇ ਦੇ ਪਿੰਡ ਲੱਧਾ ਮੁੰਡਾ ਦੀ ਰਹਿਣ ਵਾਲੀ ਦੱਸੀ ਜਾ ਰਹੀ ਹੈ।
ਇਹ ਵੀ ਪੜ੍ਹੋ- ਪੰਜਾਬ 'ਚ 3 ਦਿਨ ਪਵੇਗਾ ਭਾਰੀ ਮੀਂਹ, ਤੇਜ਼ ਤੁਫਾਨ ਦੀ ਸੰਭਾਵਨਾ, ਮੌਸਮ ਵਿਭਾਗ ਵੱਲੋਂ ALERT ਜਾਰੀ
ਪਰਿਵਾਰ ਨੂੰ ਮਿਲੀ ਵੱਡੀ ਰਾਹਤ
ਪੁਲਸ ਨੇ ਬੱਚੇ ਨੂੰ ਸੁਰੱਖਿਅਤ ਬਰਾਮਦ ਕਰਕੇ ਉਸਦੇ ਮਾਪਿਆਂ ਦੇ ਹਵਾਲੇ ਕਰ ਦਿੱਤਾ ਹੈ, ਜਿਸ ਨਾਲ ਪਰਿਵਾਰ ਨੇ ਸੁੱਖ ਦਾ ਸਾਹ ਲਿਆ ਹੈ। ਪੁਲਸ ਵੱਲੋਂ ਮੁਲਜ਼ਮ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਗਿਆ ਹੈ ਅਤੇ ਅਗਲੇਰੀ ਕਾਨੂੰਨੀ ਕਾਰਵਾਈ ਜਾਰੀ ਹੈ। ਪੁਲਸ ਦੀ ਇਸ ਤੇਜ਼ ਕਾਰਵਾਈ ਦੀ ਹਰ ਪਾਸੇ ਸ਼ਲਾਘਾ ਹੋ ਰਹੀ ਹੈ।
ਇਹ ਵੀ ਪੜ੍ਹੋ- ਰਾਸ਼ਨ ਕਾਰਡ ਧਾਰਕਾਂ ਲਈ ਅਹਿਮ ਖ਼ਬਰ, ਕੇਂਦਰ ਸਰਕਾਰ ਨੇ ਲਿਆ ਫੈਸਲਾ, ਹੁਣ 3 ਮਹੀਨੇ...
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
Whatsapp Channel: https://whatsapp.com/channel/0029Va94hsaHAdNVur4L170e
ਪੰਜਾਬ 'ਚ ਗੜ੍ਹੇਮਾਰੀ ਦੀ ਸੰਭਾਵਨਾ, ਓਰੇਂਜ ਅਲਰਟ ਜਾਰੀ, ਜਾਣੋ ਆਉਣ ਵਾਲੇ ਦਿਨਾਂ ਦੀ UPDATE
NEXT STORY