ਅੰਮ੍ਰਿਤਸਰ (ਗੁਰਪ੍ਰੀਤ) : ਅੰਮ੍ਰਿਤਸਰ 'ਚ ਡਿਪਟੀ ਕਮਿਸ਼ਨਰ ਵਲੋਂ ਦੁਕਾਨਦਾਰਾਂ ਨੂੰ ਪਲਾਸਟਿਕ ਦੇ ਲਿਫਾਫੇ ਨਾ ਵਰਤਣ ਦੀ ਅਪੀਲ ਕੀਤੀ ਗਈ। ਇਸ ਮੌਕੇ ਉਨ੍ਹਾਂ ਨੇ ਦੁਕਾਨਦਾਰਾਂ ਨੂੰ ਅਜਿਹੇ ਲਿਫਾਫੇ ਵੰਡੇ ਜੋ ਪਾਣੀ 'ਚ ਆਸਾਨੀ ਨਾਲ ਗਲ ਜਾਂਦੇ ਹਨ।
ਇਸ ਦੌਰਾਨ ਉਨ੍ਹਾਂ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਪਾਲਸਟਿਕ ਦੇ ਲਿਫਾਫਿਆਂ ਦੀ ਵਰਤੋਂ ਨਾ ਕਰਨ ਕਿਉਂਕਿ ਇਨ੍ਹਾਂ ਨਾਲ ਕਾਫੀ ਨੁਕਸਾਨ ਹੁੰਦਾ ਹੈ। ਉਨ੍ਹਾਂ ਦੱਸਿਆ ਕਿ ਪਾਲਸਟਿਕ ਨੂੰ ਜਦੋਂ ਕੋਈ ਜਾਨਵਰ ਨਿਗਲ ਲੈਂਦਾ ਹੈ ਤਾਂ ਉਸ ਦੀ ਮੌਤ ਹੋ ਜਾਂਦੀ ਹੈ ਅਤੇ ਇਹ ਸੀਵਰੇਜ 'ਚ ਵੀ ਫਸ ਜਾਂਦੇ ਹਨ, ਜਿਸ ਕਾਰਨ ਹੜ੍ਹ ਦਾ ਖਤਰਾ ਬਣਿਆ ਰਹਿੰਦਾ ਹੈ ਤੇ ਗੰਦਗੀ ਵੀ ਫੈਲਦੀ ਹੈ।
ਖਿੱਚ ਦਾ ਕੇਂਦਰ ਬਣ ਰਹੇ ਨੇ ਪਾਕਿ ਵੱਲੋਂ ਗੁਰਮੁਖੀ 'ਚ ਲਗਾਏ ਹੋਰਡਿੰਗ
NEXT STORY