ਅੰਮ੍ਰਿਤਸਰ : ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੇ ਆਦੇਸ਼ 'ਤੇ ਵਿਰਾਸਤੀ ਮਾਰਗ 'ਤੇ ਬਣੇ ਬੁੱਤਾਂ ਬਾਰੇ ਬਣਾਈ ਗਈ ਤਿੰਨ ਮੈਂਬਰੀ ਕਮੇਟੀ ਵਲੋਂ ਅੱਜ ਮੀਟਿੰਗ ਕੀਤੀ ਗਈ। ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਸੀਨੀਅਰ ਮੀਤ ਪ੍ਰਧਾਨ ਭਾਈ ਰਜਿੰਦਰ ਸਿੰਘ ਮਹਿਤਾ ਮੁੱਖ ਸਕੱਤਰ ਡਾ ਰੂਪ ਸਿੰਘ ਤੇ ਚੀਫ ਖਾਲਸਾ ਦੀਵਾਨ ਦੇ ਪ੍ਰਧਾਨ ਨਿਰਮਲ ਸਿੰਘ ਤੋਂ ਇਲਾਵਾ ਇਸ ਕਮੇਟੀ ਦੇ ਕੋਆਰਡੀਨੇਟਰ ਸੁਖਦੇਵ ਸਿੰਘ ਭੂਰਾ ਕੋਨਾ ਵੀ ਸ਼ਾਮਲ ਸਨ।
ਇਸ ਦੌਰਾਨ ਗੱਲਬਾਤ ਕਰਦਿਆਂ ਭਾਈ ਮਹਿਤਾ ਨੇ ਕਿਹਾ ਕਿ ਸ਼੍ਰੋਮਣੀ ਕਮੇਟੀ ਸਿੱਖ ਭਾਵਨਾਵਾਂ ਦੀ ਤਰਜਮਾਨੀ ਕਰਦੀ ਆਈ ਹੈ ਤੇ ਕਰਦੀ ਰਹੇਗੀ ਉਨ੍ਹਾਂ ਦੱਸਿਆ ਕਿ ਇਸ ਸਬੰਧੀ ਸਬ ਕਮੇਟੀ ਵੱਲੋਂ ਕੱਲ੍ਹ ਸ਼ਾਮ ਨੂੰ ਡਿਪਟੀ ਕਮਿਸ਼ਨਰ ਅੰਮ੍ਰਿਤਸਰ ਨਾਲ ਵੀ ਇਸ ਸਬੰਧੀ ਗੱਲਬਾਤ ਕੀਤੀ ਜਾਵੇਗੀ
ਕਮਲਨਾਥ ਨੂੰ ਸਟਾਰ ਪ੍ਰਚਾਰਕ ਬਣਾਉਣਾ ਕਾਂਗਰਸ ਦੀ ਸਿੱਖ ਵਿਰੋਧੀ ਮਨਸ਼ਾ ਦਾ ਪ੍ਰਗਟਾਵਾ : ਲੌਂਗੋਵਾਲ
NEXT STORY