ਅੰਮ੍ਰਿਤਸਰ (ਸੁਮਿਤ ਖੰਨਾ) : ਅੰਮ੍ਰਿਤਸਰ ਦੀ ਹੈਰੀਟੇਜ ਸਟਰੀਟ ’ਤੇ ਲੱਗੇ ਗਿੱਧੇ-ਭੰਗੜੇ ਦੇ ਬੁੱਤਾਂ ਦਾ ਮਾਮਲਾ ਗਰਮਾਉਂਦਾ ਜਾ ਰਿਹਾ ਹੈ, ਜਿਸ ਦੇ ਚੱਲਦੇ ਅੱਜ ਕਵੀਸ਼ਰ ਅਤੇ ਢਾਡੀ ਜਥੇਬੰਦੀਆਂ ਵਲੋਂ ਅੰਮ੍ਰਿਤਸਰ ਦੇ ਵਿਰਾਸਤੀ ਮਾਰਗ ’ਤੇ ਪ੍ਰਦਰਸ਼ਨ ਕੀਤਾ ਗਿਆ।
ਇਸ ਮੌਕੇ ਪੂਜੀਆਂ ਸਿੱਖ ਜਥੇਬੰਦੀਆਂ ਨੇ ਸ੍ਰੀ ਹਰਿਮੰਦਰ ਸਾਹਿਬ ਨੂੰ ਜਾਂਦੇ ਰਸਤੇ ਵਿਚ ਲੱਗੇ ਗਿੱਧੇ-ਭੰਗੜੇ ਦੇ ਬੁੱਤਾਂ ਨੂੰ ਹਟਾਉਣ ਦੀ ਮੰਗ ਕਰਦੇ ਹੋਏ ਇਨ੍ਹਾਂ ਦੀ ਜਗ੍ਹਾ ’ਤੇ ਸਿੱਖ ਯੋਧਿਆਂ ਦੇ ਬੁੱਤ ਲਗਾਉਣ ਦੀ ਮੰਗ ਕੀਤੀ ਹੈ। ਸਿੱਖ ਜਥੇਬੰਦੀਆਂ ਨੇ ਸਰਕਾਰ ਅਤੇ ਪ੍ਰਸ਼ਾਸਨ ’ਤੇ ਢਿੱਲੀ ਕਾਰਵਾਈ ਕਰਨ ਦੇ ਦੋਸ਼ ਵੀ ਲਗਾਏ ਹਨ ਅਤੇ ਉਨ੍ਹਾਂ ਨੇ ਬੁੱਤਾਂ ਨੂੰ ਨੁਕਸਾਨ ਪਹੁੰਚਾਉਣ ਵਾਲੇ ਸਿੱਖ ਨੌਜਵਾਨਾਂ ’ਤੇ ਦਰਜ ਕੀਤਾ 307 ਦਾ ਪਰਚਾ ਰੱਦ ਕਰਨ ਲਈ ਕਿਹਾ ਹੈ। ਇਸ ਮੌਕੇ ਉਨ੍ਹਾਂ ਕਿਹਾ ਕਿ ਉਹ ਇਸ ਸਬੰਧ ਵਿਚ ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਨੂੰ ਵੀ ਮਿਲਣਗੇ।
ਅੰਮ੍ਰਿਤਸਰ 'ਚ ਫ਼ਿਲਮੀ ਅੰਦਾਜ਼ ’ਚ ਚੋਰੀ ਹੋਈਆਂ ਟੂਟੀਆਂ, ਫੁਟੇਜ਼ ਨੇ ਖੋਲ੍ਹੀ ਪੋਲ
NEXT STORY