ਅੰਮ੍ਰਿਤਸਰ (ਇੰਦਰਜੀਤ) : ਐਕਸਾਈਜ਼ ਐਂਡ ਟੈਕਸੇਸ਼ਨ ਵਿਭਾਗ ਦੇ ਮੋਬਾਈਲ ਵਿੰਗ ਵਲੋਂ ਵੱਡੀ ਮਾਤਰਾ 'ਚ ਨਾਜਾਇਜ਼ ਸ਼ਰਾਬ ਬਰਾਮਦ ਕੀਤਾ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਜਾਣਕਾਰੀ ਮੁਤਾਬਕ ਐਕਸਾਈਜ਼ ਐਂਡ ਟੈਕਸੇਸ਼ਨ ਵਿਭਾਗ ਦੇ ਸਹਾਇਕ ਕਮਿਸ਼ਨਰ ਐੱਸ.ਐੱਸ. ਬਾਜਵਾ ਤੇ ਈ.ਟੀ.ਓ. ਲਖਬੀਰ ਸਿੰਘ ਨੂੰ ਸੂਚਨਾ ਮਿਲੀ ਕਿ ਕੁਝ ਕੁਝ ਲੋਕ ਉਤਾਰਖੰਡ ਤੋਂ ਕਬਾੜ ਦੇ ਵਾਹਨਾਂ 'ਚ ਸ਼ਰਾਬ ਲਿਆਉਂਦੇ ਹਨ ਤੇ ਉਨ੍ਹਾਂ ਨੇ ਸ਼ਰਾਬ ਦੀਆਂ ਪੇਟੀਆਂ ਦੇ ਉਪਰ ਕਬਾੜ ਪਾਇਆ ਹੁੰਦਾ ਹੈ ਤਾਂ ਜੋ ਕਿਸੇ ਦੀ ਉਸ 'ਤੇ ਨਜ਼ਰ ਨਾ ਪੈ ਸਕੇ। ਇਸੇ ਸੂਚਨਾ ਦੇ ਆਧਾਰ 'ਤੇ ਮੋਬਾਈਲ ਵਿੰਗ ਪਿਛਲੇ 15 ਦਿਨਾਂ ਤੋਂ ਜਾਂਚ ਕਰ ਰਿਹਾ ਸੀ। ਅੱਜ ਈ.ਟੀ.ਓ. ਲਖਬੀਰ ਸਿੰਘ ਵਲੋਂ ਜਦੋਂ ਤਰਨਤਾਰਨ ਨੇੜੇ ਨਾਕਾਬੰਦੀ ਕਰਕੇ ਵਾਹਨਾਂ ਦੀ ਚੈਕਿੰਗ ਕੀਤੀ ਜਾ ਰਹੀ ਸੀ ਤਾਂ ਇਸੇ ਦੌਰਾਨ ਇਕ ਕਬਾੜ ਦੇ ਟਰੱਕ ਨੂੰ ਰੋਕ ਕੇ ਉਸ ਦੀ ਤਲਾਸ਼ੀ ਲਈ ਗਈ ਤਾਂ ਉਸ 'ਚੋਂ 450 ਪੇਟੀਆਂ ਨਾਜਾਇਜ਼ ਸ਼ਰਾਬ ਦੀਆਂ ਬਰਾਮਦ ਹੋਈਆਂ। ਵਿਭਾਗ ਨੂੰ ਟਰੱਕ ਨੂੰ ਕਬਜ਼ੇ 'ਚ ਲੈ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ।
ਹੈਰੋਇਨ ਸਮੇਤ ਦੋ ਵਿਅਕਤੀ ਗ੍ਰਿਫਤਾਰ
NEXT STORY