ਰਾਜਾਸਾਂਸੀ (ਰਾਜਵਿੰਦਰ ਹੁੰਦਲ) - ਰਾਜਾਸਾਂਸੀ ਵਿਖੇ ਨਗਰ ਪੰਚਾਇਤ ਦੇ ਦਫ਼ਤਰ ਕੰਪਲੈਕਸ ’ਚ ਅਜ਼ਾਦੀ ਦਾ ਦਿਹਾੜਾ ਬੜੀ ਸ਼ਰਧਾ ਅਤੇ ਉਤਸ਼ਾਹ ਨਾਲ ਮਨਾਇਆ ਗਿਆ। ਇਸ ਮੌਕੇ ਕੌਮੀ ਝੰਡਾ ਲਹਿਰਾਉਣ ਦੀ ਰਸਮ ਤਹਿਸੀਲਦਾਰ ਲੋਪੋਕੇ ਬੀਰਕਰਨ ਸਿੰਘ ਵਲੋਂ ਨਿਭਾਈ ਗਈ। ਉਨ੍ਹਾਂ ਨੇ ਇਸ ਮੌਕੇ ਦੇਸ਼ ਦੇ ਸ਼ਹੀਦਾਂ ਪ੍ਰਣਾਮ ਕਰਦਿਆਂ ਸ਼ਰਧਾ ਦੇ ਫੁੱਲ ਭੇਟ ਕੀਤੇ ਅਤੇ ਥਾਣਾ ਮੁੱਖੀ ਰਾਜਾਸਾਂਸੀ ਦੀ ਅਗਵਾਈ ’ਚ ਪੁਲਸ ਦੀ ਟੁਕੜੀ ਵੱਲੋਂ ਕੌਮੀ ਝੰਡੇ ਨੂੰ ਸਲਾਮੀ ਦਿੱਤੀ ਗਈ।
ਆਜ਼ਾਦੀ ਦੀ 75ਵੀਂ ਵਰ੍ਹੇਗੰਢ ਐੱਸ.ਡੀ.ਐੱਮ ਨੇ ਅਜਨਾਲਾ ’ਚ ਲਹਿਰਾਇਆ ਤਿਰੰਗਾ
ਅਜਨਾਲਾ (ਗੁਰਜੰਟ)- ਸੁਤੰਤਰਤਾ ਦਿਵਸ ਨੂੰ ਸਮਰਪਤ ਆਜ਼ਾਦੀ ਦੀ 75ਵੀਂ ਵਰ੍ਹੇਗੰਢ ਮੌਕੇ ਸਰਹੱਦੀ ਤਹਿਸੀਲ ਅਜਨਾਲਾ ਵਿਖੇ ਐੱਸ.ਡੀ.ਐੱਮ. ਅਮਨਪ੍ਰੀਤ ਸਿੰਘ ਨੇ ਤਿਰੰਗਾ ਲਹਿਰਾਇਆ। ਇਸ ਮੌਕੇ ਆਈ.ਟੀ.ਆਈ. ਗਰਾਊਂਡ ਅਜਨਾਲਾ ਵਿਖੇ ਕਰਵਾਏ ਗਏ ਸਮਾਗਮ ਦੌਰਾਨ ਐੱਨ.ਸੀ.ਪੀ. ਦੇ ਵਿਦਿਆਰਥੀਆਂ ਅਤੇ ਵੱਖ-ਵੱਖ ਸਕੂਲਾਂ ਦੇ ਬੱਚਿਆਂ ਵੱਲੋਂ ਗਿੱਧਾ, ਭੰਗੜਾ, ਗੀਤ ਸੰਗੀਤ ਤੇ ਨਾਟਕ ਆਦਿ ਦਾ ਪ੍ਰੋਗਰਾਮ ਪੇਸ਼ ਕੀਤਾ ਹੈ। ਇਸ ਮੌਕੇ ਐੱਸ.ਡੀ.ਐੱਮ. ਅਜਨਾਲਾ ਨੇ ਦੇਸ਼ ਦੀ ਆਜ਼ਾਦੀ ’ਚ ਹਿੱਸਾ ਪਾਉਣ ਵਾਲੇ ਮਹਾਨ ਸ਼ਹੀਦਾਂ ਦੇ ਪਰਿਵਾਰਾਂ ਨੂੰ ਸਨਮਾਨਿਤ ਕਰਨ ਦੇ ਨਾਲ-ਨਾਲ ਇਸ ਪ੍ਰੋਗਰਾਮ ਵਿਚ ਹਿੱਸਾ ਲੈਣ ਵਾਲੀਆਂ ਹੋਰ ਸ਼ਖ਼ਸੀਅਤਾਂ ਸਨਮਾਨਤ ਕੀਤਾ ਗਿਆ।
ਚੱਲਦੀ ਬੱਸ ਦੀ ਛੱਤ ਤੋਂ ਹੇਠਾਂ ਡਿੱਗਣ ਕਾਰਨ ਇੱਕ ਵਿਅਕਤੀ ਦੀ ਮੌਤ, ਇਕ ਗੰਭੀਰ ਜ਼ਖ਼ਮੀ
NEXT STORY