ਅੰਮ੍ਰਿਤਸਰ (ਸੁਮਿਤ ਖੰਨਾ) : ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਸੁਨੀਲ ਜਾਖੜ ਨੇ ਅੱਜ ਅੰਮ੍ਰਿਤਸਰ ਦਾ ਦੌਰਾ ਕੀਤਾ। ਇਸ ਦੌਰੇ ਦੌਰਾਨ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਕਾਨੂੰਨ ਤੋੜ ਵਾਲੇ ਖਿਲਾਫ ਕਾਰਵਾਈ ਕਰਨਾ ਜ਼ਰੂਰੀ ਹੈ। ਉਨ੍ਹਾਂ ਨੇ ਕਿਹਾ ਕਿ ਸਰਕਾਰ ਦੀ ਜ਼ਮੀਨ 'ਤੇ ਨਾਜਾਇਜ਼ ਨਿਰਮਾਣ ਕਰਨ ਵਾਲਿਆਂ ਨੂੰ ਸਰਕਾਰ ਨਹੀਂ ਛੱਡੇਗੀ। ਸਥਾਨਕ ਸਰਕਾਰਾ ਮੰਤਰੀ ਨਵਜੋਤ ਸਿੰਘ ਸਿੱਧੂ ਵਲੋਂ ਜਲੰਧਰ 'ਚ ਕੀਤੀ ਗਈ ਕਾਰਵਾਈ ਦੇ ਸਬੰਧ 'ਚ ਉਨ੍ਹਾਂ ਨੇ ਕਿਹਾ ਕਿ ਪਾਰਟੀ 'ਚ ਕੋਈ ਗੁੱਟਬੰਦੀ ਨਹੀਂ ਹੈ। ਇਸ ਮੌਕੇ ਉਨ੍ਹਾਂ ਨੇ ਸਿੱਧੂ ਵਲੋਂ ਜਲੰਧਰ 'ਚ ਕੀਤੀ ਗਈ ਕਾਰਵਾਈ ਦੀ ਹਮਾਇਤ ਕੀਤੀ।
ਪੈਟਰੋਲ ਤੇ ਡੀਜ਼ਲ ਦੀਆਂ ਵਧੀਆਂ ਕੀਮਤਾਂ ਖਿਲਾਫ ਕਾਂਗਰਸੀਆਂ ਨੇ ਫੂਕਿਆ ਪ੍ਰਧਾਨ ਮੰਤਰੀ ਦਾ ਪੁਤਲਾ
NEXT STORY