ਅੰਮ੍ਰਿਤਸਰ (ਗੁਰਪ੍ਰੀਤ ਸਿੰਘ) : ਅੰਮ੍ਰਿਤਸਰ 'ਚ ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਵਲੋਂ ਪ੍ਰੈੱਸ ਕਾਨਫਰੰਸ ਕੀਤੀ ਗਈ। ਇਸ ਦੌਰਾਨ ਗੱਲਬਾਤ ਕਰਦਿਆਂ ਗਿਆਨੀ ਹਰਪ੍ਰੀਤ ਸਿੰਘ ਨੇ ਕਿਹਾ ਕਿ 1984 ਦੇ ਨਸਲਕੁਸ਼ੀ ਦੋਸ਼ੀਆਂ ਬਰੀ ਕਰਨਾ ਬਹੁਤ ਮੰਦਭਾਗਾ ਹੈ। ਉਨ੍ਹਾਂ ਨੇ ਸਿੱਖ ਜਥੇਬੰਦੀਆਂ ਨੂੰ ਅਪੀਲ ਕੀਤੀ ਕਿ ਆਪਸੀ ਰੰਜਿਸ਼ ਨੂੰ ਛੱਡ ਕੇ ਇਸ ਮਾਮਲੇ ਵੱਲ ਗੰਭੀਰਤਾ ਨਾਲ ਧਿਆਨ ਦਿੱਤਾ ਜਾਵੇ ਤਾਂ ਜੋ ਦੋਸ਼ੀਆਂ ਨੂੰ ਸਜ਼ਾ ਦਿਵਾਈ ਜਾ ਸਕੇ।
ਇਸ ਉਪਰੰਤ ਉਨ੍ਹਾਂ ਨੇ ਦੱਸਿਆ ਕਿ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਲੈ ਕੇ ਉਨ੍ਹਾਂ ਨੇ ਰਿਸਰਚ ਟੀਮ ਸੱਦੀ ਹੈ, ਜਿਨ੍ਹਾਂ ਨਾਲ ਉਹ ਵਿਚਾਰ-ਵਟਾਂਦਰਾਂ ਕਰਨਗੇ ਤੇ ਉਨ੍ਹਾਂ ਦਾ ਸੁਝਾਅ ਲੈਣਗੇ ਕਿ ਕਿਸ ਤਰ੍ਹਾਂ ਪ੍ਰਕਾਸ਼ ਪੁਰਬ ਮਨਾਇਆ ਜਾਵੇ।
'ਆਪ' ਨੇ ਕੀਤੀ ਚੋਣ ਜਾਬਤੇ ਦੀ ਉਲੰਘਣਾ, ਸ਼ਰੇਆਮ ਲਗਾਏ ਪੋਸਟਰ
NEXT STORY