ਅੰਮ੍ਰਿਤਸਰ (ਗੁਰਪ੍ਰੀਤ) : ਅੱਜ ਗੁਰੂ ਨਗਰੀ ਅੰਮ੍ਰਿਤਸਰ 'ਚ ਨੈਸ਼ਨਲ ਸਟੂਡੈਂਟ ਯੂਨੀਅਨ ਆਫ ਇੰਡੀਆ ਵਲੋਂ ਐੱਨ.ਐੱਸ.ਯੂ.ਆਈ. ਦੇ ਪੰਜਾਬ ਪ੍ਰਧਾਨ ਅਕਸ਼ੈ ਸ਼ਰਮਾ ਦੀ ਪ੍ਰਧਾਨਗੀ 'ਚ ਇਕ ਵਿਸ਼ਾਲ ਰੈਲੀ 'ਬੋਲਦਾ ਪੰਜਾਬ' ਦਾ ਅਯੋਜਨ ਕੀਤਾ ਗਿਆ। ਅੰਮ੍ਰਿਤਸਰ ਦੇ ਜ਼ਿਲਾ ਕਾਂਗਰਸ ਦਿਹਾਤੀ ਦੇ ਦਫਤਰ ਵਿਖੇ ਕੀਤੀ ਗਈ ਰੈਲੀ 'ਚ ਅੰਮ੍ਰਿਤਸਰ ਦੇ ਸਾਂਸਦ ਗੁਰਜੀਤ ਸਿੰਘ ਔਜਲਾ ਵਿਸ਼ੇਸ਼ ਤੌਰ 'ਤੇ ਸ਼ਾਮਲ ਹੋਏ।
ਇਸ ਮੌਕੇ ਤੇ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਅਕਸ਼ੈ ਸ਼ਰਮਾ ਨੇ ਦੱਸਿਆ ਕਿ ਜਦੋਂ ਦੀ ਕੇਂਦਰ 'ਚ ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਸਰਕਾਰ ਆਈ ਹੈ ਉਦੋਂ ਤੋਂ ਹੀ ਸਾਡੇ ਦੇਸ਼ ਦੇ ਹਾਲਾਤ ਖਰਾਬ ਹੋ ਚੁੱਕੇ ਹਨ। ਨੌਜਵਾਨਾਂ ਨੂੰ ਕੋਈ ਰੋਜ਼ਗਾਰ ਮੁਹੱਈਆ ਨਹੀਂ ਕਰਵਾਏ ਗਏ ਤੇ ਕਿਸਾਨ ਦਿਨ-ਬਾ-ਦਿਨ ਆਤਮ-ਹੱਤਿਆ ਕਰ ਰਹੇ ਹਨ। ਉਨ੍ਹਾਂ ਨੇ ਲੋਕਾਂ ਨਾਲ ਕੀਤਾ ਇਕ ਵਾਅਦਾ ਪੂਰਾ ਨਹੀਂ ਕੀਤਾ। ਉਨ੍ਹਾਂ ਕਿਹਾ ਕਿ ਦੇਸ਼ ਦਾ ਪ੍ਰਧਾਨ ਮੰਤਰੀ ਦੇਸ਼ ਦਾ ਚੌਂਕੀਦਾਰ ਨਹੀਂ ਚੋਰ ਹੈ ਨਾਲ ਹੀ ਉਨ੍ਹਾਂ ਕਿਹਾ ਕਿ ਆਉਣ ਵਾਲੀਆਂ ਚੋਣਾਂ 'ਚ ਨੈਸ਼ਨਲ ਸਟੂਡੈਂਟ ਯੂਨੀਅਨ ਆਫ ਇੰਡੀਆ ਪੂਰੀ ਤਨਦੇਹੀ ਨਾਲ ਪਾਰਟੀ ਹਾਈ ਕਮਾਂਡ ਵਲੋਂ ਜੋ ਡਿਊਟੀ ਮਿਲੇਗੀ, ਨੂੰ ਨਿਭਾਏਗੀ।
ਸਰਕਾਰੀ ਸਕੂਲ ਨੂੰ ਚੋਰਾਂ ਨੇ ਬਣਾਇਆ ਨਿਸ਼ਾਨਾ
NEXT STORY