ਅੰਮ੍ਰਿਤਸਰ (ਰਮਨ/ਸ਼ਰਮਾ) : ਅੰਮ੍ਰਿਤਸਰ ਦੀ ਮਹਿਤਾ ਰੋਡ 'ਤੇ ਫੋਕਲ ਪੁਆਇੰਟ ਸਥਿਤ ਇਕ ਪੇਂਟ ਦੀ ਫੈਕਟਰੀ 'ਚ ਅਚਾਨਕ ਭਿਆਨਕ ਅੱਗ ਲੱਗ ਜਾਣ ਦੀ ਸੂਚਨਾ ਮਿਲੀ ਹੈ। ਅੱਗ ਲੱਗਣ ਦੀ ਘਟਨਾ ਦੇ ਬਾਰੇ ਤੁਰੰਤ ਫਾਇਰ ਬ੍ਰਿਗੇਡ ਨੂੰ ਸੂਚਨਾ ਦਿੱਤੀ ਗਈ, ਜਿਸ ਤੋਂ ਬਾਅਦ ਨਗਰ ਨਿਗਮ ਅਤੇ ਢਾਵ ਬਸਤੀਰਾਮ ਸੇਵਾ ਸੁਸਾਇਟੀ ਦੀਆਂ ਗੱਡੀਆਂ ਘਟਨਾ ਸਥਾਨ ’ਤੇ ਮੌਕੇ ’ਤੇ ਪਹੁੰਚ ਗਈਆਂ।
ਮੌਕੇ ’ਤੇ ਮੌਜੂਦ ਫਾਇਰ ਬ੍ਰਿਗੇਡ ਦੇ ਅਧਿਕਾਰੀਆਂ ਅਨੁਸਾਰ ਅੱਗ ਇੰਨੀ ਭਿਆਨਕ ਸੀ ਕਿ ਬਾਹਰੋਂ ਗੱਡੀਆਂ ਮੰਗਵਾਉਣੀਆਂ ਪਈਆਂ। ਅੱਗ ਬੁਝਾਉਣ ਲਈ ਖੰਨਾ ਪੇਪਰ ਮਿੱਲ ਅਤੇ ਏਅਰ ਫੋਰਸ ਦੀਆਂ ਗੱਡੀਆਂ ਮੰਗਵਾਈਆਂ ਗਈਆਂ। ਦੱਸਿਆ ਜਾ ਰਿਹਾ ਹੈ ਕਿ ਅੱਗ ਫੈਕਟਰੀ ਅੰਦਰ ਪਏ ਪੇਂਟ ਅਤੇ ਕੈਮੀਕਲ ਕਾਰਨ ਲੱਗੀ ਸੀ। ਅੱਗ ਬੁਝਾਉਣ ਲਈ ਫਾਇਰ ਕਰਮੀਆਂ ਨੂੰ ਕਾਫੀ ਮਿਹਨਤ ਕਰਨੀ ਪਈ।
ਫਾਇਰ ਬ੍ਰਿਗੇਡ ਨੂੰ ਆਪਣੀਆਂ ਗੱਡੀਆਂ ਵਿੱਚ ਫੋਮ ਪਾ ਕੇ ਅੱਗ ਬੁਝਾਉਣੀ ਪਈ। ਅੱਗ 'ਤੇ ਕਾਬੂ ਨਾ ਪਾਉਂਦੇ ਵੇਖ ਫਾਇਰ ਬ੍ਰਿਗੇਡ ਦੇ ਕਰਮਚਾਰੀਆਂ ਨੇ ਫੈਕਟਰੀ ਦੀ ਕੰਧ ਅਤੇ ਸ਼ਟਰ ਤੋੜ ਦਿੱਤਾ, ਜਿਸ ਤੋਂ ਬਾਅਦ ਉਹ ਫੈਕਟਰੀ ਦੇ ਅੰਦਰ ਪਹੁੰਚ ਗਏ। ਖ਼ਬਰ ਲਿਖੇ ਜਾਣ ਤੱਕ ਅੱਗ 'ਤੇ ਕਾਬੂ ਪਾਇਆ ਜਾ ਰਿਹਾ ਸੀ।
ਦੇਸ਼ ਭਗਤ ਨੌਜਵਾਨਾਂ ਦੇ ਘੋਰ ਅਪਮਾਨ ਲਈ ਪ੍ਰਤਾਪ ਸਿੰਘ ਬਾਜਵਾ ਮੰਗੇ ਮੁਆਫ਼ੀ : ਪ੍ਰੋ: ਸਰਚਾਂਦ
NEXT STORY