ਅੰਮ੍ਰਿਤਸਰ (ਅਰੁਣ) : ਪਿਸਤੌਲ ਦੀ ਨੋਕ 'ਤੇ ਮਹਿਲਾ ਨਾਲ ਕੁੱਟਮਾਰ ਕਰਨ ਦੇ ਦੋਸ਼ 'ਚ ਥਾਣਾ ਚਾਟੀਵਿੰਡ ਦੀ ਪੁਲਸ ਨੇ 5 ਲੋਕਾਂ ਖਿਲਾਫ ਮਾਮਲਾ ਦਰਜ ਕੀਤਾ ਹੈ।
ਰੋਹਿਤਪ੍ਰੀਤ ਸਿੰਘ ਵਾਸੀ ਵਰਪਾਲ ਸਿੰਘ ਨੇ ਦੱਸਿਆ ਕਿ ਉਕਤ ਦੋਸ਼ੀ ਹਥਿਆਰਾਂ ਨਾਲ ਲੈਸ ਹੋ ਕੇ ਜਬਰੀ ਉਸ ਦੇ ਘਰ 'ਚ ਦਾਖਲ ਹੋ ਗਏ ਤੇ ਉਸ 'ਤੇ ਹਮਲਾ ਕਰ ਦਿੱਤਾ। ਜਦੋਂ ਉਸ ਦੀ ਮਾਤਾ ਬਚਾਅ ਲਈ ਅੱਗੇ ਆਈ ਤਾਂ ਦੋਸ਼ੀਆਂ ਨੇ ਉਸ 'ਤੇ ਪਿਸਤੌਲ ਤਾਣ ਦਿੱਤਾ ਤੇ ਘਰ ਦੀ ਭੜ-ਭੰਨ ਕਰਨ ਲੱਗੇ। ਉਸ ਦਾ ਰੌਲਾ ਪਾਉਣ 'ਤੇ ਦੋਸ਼ੀ ਮੌਕੇ 'ਤੋਂ ਫਰਾਰ ਹੋ ਗਏ। ਪੁਲਸ ਨੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ।
ਗੱਡੀ ਦੀ ਲਪੇਟ 'ਚ ਆਉਣ ਨਾਲ ਔਰਤ ਦੀ ਮੌਤ
NEXT STORY