ਅੰਮ੍ਰਿਤਸਰ (ਵੜੈਚ) : ਸ਼ਹਿਰ ਦੀਆਂ ਵਾਰਡਾਂ ਵਿਚ ਕੌਂਸਲਰਾਂ ਨੂੰ ਆ ਰਹੀਆਂ ਮੁਸ਼ਕਲਾਂ ਦੇ ਛੁਟਕਾਰੇ ਨੂੰ ਲੈ ਕੇ ਨਗਰ ਨਿਗਮ ਵਿਖੇ ਬੈਠਕ ਕੀਤੀ ਗਈ। ਮੇਅਰ ਕਰਮਜੀਤ ਸਿੰਘ ਰਿੰਟੂ ਦੀ ਪ੍ਰਧਾਨਗੀ ਹੇਠਾਂ ਆਯੋਜਿਤ ਬੈਠਕ ਦੌਰਾਨ ਸਥਾਨਕ ਸਰਕਾਰਾਂ ਮੰਤਰੀ ਨਵਜੋਤ ਸਿੰਘ ਸਿੱਧੂ ਦੀ ਧਰਮਪਤਨੀ ਤੇ ਸਾਬਕਾ ਵਿਧਾਇਕ ਡਾ. ਨਵਜੋਤ ਕੌਰ ਸਿੱਧੂ ਵਿਸ਼ੇਸ਼ ਤੌਰ 'ਤੇ ਮੌਜੂਦ ਸਨ। ਕੌਂਸਲਰਾਂ ਨੇ ਵਾਰਡਾਂ ਵਿਚ ਪੇਸ਼ ਆਉਣ ਵਾਲੀਆਂ ਮੁਸ਼ਕਲਾਂ 'ਤੇ ਖੁੱਲ੍ਹ ਕੇ ਚਰਚਾ ਕੀਤੀ। ਉਨ੍ਹਾਂ ਕਿਹਾ ਕਿ ਵਾਰਡਾਂ ਦੇ ਛੋਟੇ-ਮੋਟੇ ਐਮਰਜੈਂਸੀ ਕੰਮਾਂ ਨੂੰ ਪੂਰਾ ਕਰਵਾ ਕੇ ਲੋਕਾਂ ਨੂੰ ਮੁਸ਼ਕਲ ਤੋਂ ਛੁਟਕਾਰਾ ਦੇਣ ਲਈ ਕੀਤੇ ਜਾ ਰਹੇ ਕੰਮਾਂ ਦੀ ਪਾਵਰ ਕੌਂਸਲਰਾਂ ਨੂੰ ਦਿੱਤੀ ਜਾਵੇ। ਐਮਰਜੈਂਸੀ ਕੰਮਾਂ ਦੇ ਨਿਪਟਾਰਿਆਂ ਲਈ ਘੱਟੋ-ਘੱਟ 1 ਲੱਖ ਫਾਈਲ ਨੂੰ ਪ੍ਰਵਾਨਗੀ ਦਿੱਤੀ ਜਾਵੇ। ਕੌਂਸਲਰਾਂ ਨੇ ਸੀਵਰੇਜ, ਵਾਟਰ ਸਪਲਾਈ, ਸਟਰੀਟ ਲਾਈਟਾਂ ਆਦਿ ਦੇ ਕੰਮਾਂ ਨੂੰ ਪੂਰਾ ਕਰਵਾਉਣ ਦੀ ਮੰਗ ਕੀਤੀ। ਬੈਠਕ ਦੌਰਾਨ ਸੀਨੀਅਰ ਡਿਪਟੀ ਮੇਅਰ ਰਮਨ ਬਖਸ਼ੀ, ਡਿਪਟੀ ਮੇਅਰ ਯੂਨਿਸ ਕੁਮਾਰ, ਦਮਨਦੀਪ ਸਿੰਘ, ਗਰੀਸ਼ ਸ਼ਰਮਾ, ਪ੍ਰਿਯੰਕਾ ਸ਼ਰਮਾ, ਸੰਦੀਪ ਰਿੰਕਾ, ਮੋਤੀ ਭਾਟੀਅ, ਰਾਜੇਸ਼ ਮਦਾਨ, ਰਜਿੰਦਰ ਸਿੰਘ, ਅਮਰਬੀਰ ਸਿੰਘ ਗਿੱਲ, ਨਵਦੀਪ ਸਿੰਘ ਹੁੰਦਲ, ਰਿਤੇਸ਼ ਸ਼ਰਮਾ, ਪਰਮਜੀਤ ਸਿੰਘ ਬਤਰਾ, ਮਹੇਸ਼ ਖੰਨਾ, ਅਨੇਕ ਸਿੰਘ, ਸੰਜੀਵ ਟਾਂਗਰੀ ਸਮੇਤ ਹੋਰ ਕਈ ਕੌਂਸਲਰ ਤੇ ਨਿਗਮ ਅਧਿਕਾਰੀ ਮੌਜੂਦ ਸਨ।
ਡਾ. ਨਵਜੋਤ ਕੌਰ ਸਿੱਧੂ ਨੇ ਕੌਂਸਲਰਾਂ ਦੀਆਂ ਮੁਸ਼ਕਲਾਂ ਸੁਣਨ ਤੋਂ ਬਾਅਦ ਕਿਹਾ ਕਿ ਸਰਕਾਰ ਵੱਲੋਂ ਦਿੱਤੇ ਜਾਣ ਵਾਲੇ 100 ਕਰੋੜ ਵਿਚੋਂ 10 ਕਰੋੜ ਰੁਪਏ ਵਿਕਾਸ ਕੰਮਾਂ ਲਈ ਛੇਤੀ ਹੀ ਨਿਗਮ ਕੋਲ ਪਹੁੰਚ ਜਾਣਗੇ ਇਸ ਤੋਂ ਪਹਿਲਾਂ ਵੀ 5 ਕਰੋੜ ਦੀ ਪਹਿਲੀ ਕਿਸ਼ਤ ਨਿਗਮ ਨੂੰ ਦਿੱਤੀ ਜਾ ਚੁੱਕੀ ਹੈ। ਪੰਜਾਬ ਸਰਕਾਰ ਵੱਲੋਂ ਸ਼ਹਿਰ ਦੀਆਂ ਵਾਰਡਾਂ ਦੇ ਲੋਕਾਂ ਨੂੰ ਸਹੂਲਤਾਂ ਦੇਣ ਲਈ ਕੋਈ ਕਸਰ ਨਹੀਂ ਛੱਡੀ ਜਾਵੇਗੀ।
ਵਾਰਡ ਵਾਸੀਆਂ ਨੂੰ ਦੇਵਾਂਗੇ ਸਹੂਲਤਾਂ : ਮੇਅਰ
ਬੈਠਕ ਦੌਰਾਨ ਮੇਅਰ ਕਰਮਜੀਤ ਸਿੰਘ ਰਿੰਟੂ ਨੇ ਕਿਹਾ ਕਿ ਸ਼ਹਿਰ ਦੇ ਪੰਜਾਂ ਹਲਕਿਆਂ ਦੇ ਕੌਂਸਲਰਾਂ ਦੀਆਂ ਵਾਰਡਾਂ ਦੇ ਵਿਕਾਸ ਕੰਮਾਂ ਵਿਚ ਕਮੀ ਨਹੀਂ ਆਉਣ ਦਿੱਤੀ ਜਾਵੇਗੀ ਜਿਸ ਲਈ ਵਿਭਾਗਾਂ ਦੇ ਅਧਿਕਾਰੀਆਂ ਨਾਲ ਬੈਠਕਾਂ ਕਰ ਕੇ ਉਨ੍ਹਾਂ ਨੂੰ ਹੁਕਮ ਜਾਰੀ ਕੀਤੇ ਜਾਣਗੇ।
ਚੈੱਕ ਬਾਊਂਸ ਮਾਮਲੇ 'ਚ ਅਦਾਲਤ ਨੇ ਪੁਲਸ ਅਧਿਕਾਰੀ ਨੂੰ ਦੋ ਸਾਲ ਕੈਦ ਤੇ ਇਕ ਲੱਖ ਰੁਪਏ ਕੀਤਾ ਜੁਰਮਾਨਾ
NEXT STORY