ਅੰਮ੍ਰਿਤਸਰ (ਸੁਮੀਤ) - 1919 'ਚ ਵਾਪਰੇ ਜਲ੍ਹਿਆਂਵਾਲਾ ਬਾਗ ਕਾਂਡ ਲਈ ਬਰਤਾਨੀਆ ਦੀ ਸਰਕਾਰ ਨੂੰ ਮੁਆਫੀ ਮੰਗ ਲੈਣੀ ਚਾਹੀਦੀ ਹੈ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਆਮ ਆਦਮੀ ਪਾਰਟੀ ਵਲੋਂ ਜਲੰਧਰ ਹਲਕੇ ਤੋਂ ਐਲਾਨੇ ਗਏ ਉਮੀਦਵਾਰ ਜਸਟਿਸ ਜੋਰਾ ਸਿੰਘ ਵਲੋਂ ਕੀਤਾ ਗਿਆ ਹੈ। ਮਿਲੀ ਜਾਣਕਾਰੀ ਅਨੁਸਰ ਜਸਟਿਸ ਜੋਰਾ ਸਿੰਘ ਅੱਜ ਆਪਣੇ ਪਰਿਵਾਰ ਨਾਲ ਗੁਰੂ ਨਗਰੀ ਪਹੁੰਚੇ ਹੋਏ ਹਨ। ਇਸ ਮੌਕੇ ਉਹ ਸਭ ਤੋਂ ਪਹਿਲਾਂ ਸ੍ਰੀ ਦਰਬਾਰ ਸਾਹਿਬ ਨਤਮਸਤਕ ਹੋਏ ਅਤੇ ਫਿਰ ਜਲ੍ਹਿਆਂਵਾਲਾ ਬਾਗ 'ਚ ਸ਼ਹੀਦਾਂ ਨੂੰ ਨਮਨ ਕਰਨ ਪਹੁੰਚੇ। ਇਸ ਮੌਕੇ ਉਨ੍ਹਾਂ ਨੇ ਸ਼ਹੀਦੀ ਸਮਾਰਕ 'ਤੇ ਸ਼ਰਧਾ ਦੇ ਫੁੱਲ ਭੇਟ ਕਰਕੇ ਸ਼ਹੀਦਾਂ ਨੂੰ ਸ਼ਰਧਾਂਜਲੀ ਦਿੱਤੀ।
ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਉਨ੍ਹਾਂ ਕਿਹਾ ਕਿ ਉਨ੍ਹਾਂ ਨੇ ਆਪਣੇ ਕਾਰਜਕਾਲ ਦੌਰਾਨ ਇਨਸਾਫ ਲਈ ਕੰਮ ਕੀਤਾ ਹੈ ਅਤੇ ਉਹ ਅੱਜ ਵੀ ਸ਼ਹੀਦਾਂ ਤੋਂ ਇਨਸਾਫ ਦੀ ਲੜਾਈ ਲੜਨ ਦੀ ਹਿੰਮਤ ਦਾ ਆਸ਼ੀਰਵਾਦ ਲੈਣ ਆਏ ਹਨ। ਆਜ਼ਾਦੀ ਦੇ ਇਨ੍ਹੇ ਸਾਲ ਬੀਤ ਜਾਣ ਤੋਂ ਬਾਅਦ ਵੀ ਉਹ ਅੱਜ ਤੱਕ ਸ਼ਹੀਦਾਂ ਦੇ ਸੁਪਨਿਆਂ ਦਾ ਭਾਰਤ ਨਹੀਂ ਬਣਾ ਸਕੇ। ਜਾਣਕਾਰੀ ਮੁਤਾਬਕ ਹਾਟ ਸੀਟ ਤੋਂ ਉਮੀਦਵਾਰ ਨਾ ਉਤਾਰਨ ਦੇ ਮੁੱਦੇ 'ਤੇ ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਵਲੋਂ ਜਲਦ ਹੀ ਆਪਣੇ ਉਮੀਦਵਾਰਾਂ ਦੇ ਨਾਵਾਂ ਦਾ ਐਲਾਨ ਕਰ ਦਿੱਤਾ ਜਾਵੇਗਾ ਪਰ ਅਕਾਲੀ ਦਲ ਬਾਦਲ ਆਪਣੇ ਕਰਮਾਂ ਦੇ ਚਲਦਿਆਂ ਅਜੇ ਤੱਕ ਮੈਦਾਨ 'ਚ ਆਉਣ ਤੋਂ ਡਰ ਰਿਹਾ ਹੈ।
ਜਲਿਆਂਵਾਲਾ ਬਾਗ ਦੇ ਸੁਰੱਖਿਆ ਪ੍ਰਬੰਧਾਂ ਨੂੰ ਫੁੱਲ ਪਰੂਫ ਬਣਾਉਣ 'ਚ ਜੁਟੀ ਕਮਿਸ਼ਨਰੇਟ ਪੁਲਸ
NEXT STORY