ਅੰਮ੍ਰਿਤਸਰ (ਸੁਮਿਤ)— ਅੰਮ੍ਰਿਤਸਰ ਦੇ ਹੁਸੈਨਪੁਰਾ ਚੌਕ 'ਚ ਉਸ ਸਮੇਂ ਸਨਸਨੀ ਫੈਲ ਗਈ ਜਦੋਂ ਇਸ ਇਲਾਕੇ ਦੀ ਇਕ ਇਮਾਰਤ 'ਚ ਭਿਆਨਕ ਅੱਗ ਲੱਗ ਗਈ। ਅੱਗ ਦੀਆਂ ਲਪਟਾਂ ਇੰਨੀਆਂ ਜ਼ਿਆਦਾ ਸਨ ਕਿ ਦੂਰ-ਦੂਰ ਤੱਕ ਵਿਖਾਈ ਦਿੱਤੀਆਂ। ਮਿਲੀ ਜਾਣਕਾਰੀ ਮੁਤਾਬਕ ਦਰਸ਼ਨ ਹਾਰਡਵੇਅਰ ਦਾ ਇਕ ਗੋਦਾਮ ਸੀ, ਜਿਸ 'ਚ ਭਾਰੀ ਮਾਤਰਾ 'ਚ ਮੋਬਾਇਲ ਪਏ ਹੋਏ ਸਨ, ਉਸ 'ਚ ਅੱਜ ਸਵੇਰੇ ਭਿਆਨਕ ਅੱਗ ਲੱਗ ਗਈ।
ਅੱਗ ਇੰਨੀ ਭਿਆਨਕ ਸੀ ਇਮਾਰਤ ਦੇ ਡਿੱਗਣ ਤੱਕ ਦਾ ਖ਼ਤਰਾ ਬਣ ਗਿਆ। ਮੌਕੇ 'ਤੇ ਨੇੜੇ ਦੀਆਂ ਕਰੀਬ 5 ਇਮਾਰਤਾਂ ਨੂੰ ਖ਼ਾਲੀ ਕਰਵਾਇਆ ਗਿਆ ਹੈ। ਅੱਗ ਦੀਆਂ ਲਪਟਾਂ ਇੰਨੀਆਂ ਜ਼ਿਆਦਾ ਸਨ ਕਿ ਇੰਡੀਅਨ ਏਅਰ ਫੋਰਸ ਨੂੰ ਵੀ ਮੌਕੇ 'ਤੇ ਬੁਲਾਉਣਾ ਪਿਆ ਕਿਉਂਕਿ ਅੱਗ 'ਤੇ ਕਾਬੂ ਨਹੀਂ ਪਾਇਆ ਜਾ ਰਿਹਾ ਸੀ। ਬਾਜ਼ਾਰ ਅਤੇ ਗਲੀ 'ਚ ਭੀੜ ਹੋਣ ਕਰਕੇ ਇਥੇ ਆਕਸੀਜ਼ਨ ਦੇ ਸਿਲੰਡਰ ਲਗਾ ਕੇ ਫਾਇਰ ਬ੍ਰਿਗੇਡ ਦੇ ਕਰਮਚਾਰੀ ਅੰਦਰ ਗਏ ਪਰ ਉਨ੍ਹਾਂ ਨੂੰ ਕਾਫ਼ੀ ਮੁਸ਼ੱਕਤ ਦਾ ਸਾਹਮਣਾ ਕਰਨਾ ਪਿਆ।
ਉਥੇ ਹੀ ਅੱਗਬੁਝਾਊ ਅਧਿਕਾਰੀਆਂ ਦਾ ਕਹਿਣਾ ਹੈ ਕਿ ਅੰਮ੍ਰਿਤਸਰ ਜ਼ਿਲ੍ਹੇ ਦੀਆਂ ਸਾਰੀਆਂ 12 ਗੱਡੀਆਂ ਨੂੰ ਬੁਲਾਇਆ ਗਿਆ ਹੈ 4 ਘੰਟੇ ਬੀਤਣ ਦੇ ਬਾਅਦ ਵੀ ਅੱਗ 'ਤੇ ਕਾਬੂ ਨਹੀਂ ਪਾਇਆ ਜਾ ਸਕਿਆ ਹੈ। ਫ਼ਿਲਹਾਲ ਕੋਈ ਜਾਨੀ ਨੁਕਸਾਨ ਨਹੀਂ ਹੋਇਆ ਹੈ। ਮੌਕੇ 'ਤੇ ਪਹੁੰਚੀ ਪੁਲਸ ਵੱਲੋਂ ਵੀ ਜਾਂਚ ਕੀਤੀ ਜਾ ਰਹੀ ਹੈ।
'ਬੰਦੀ ਛੋੜ' ਦਿਹਾੜੇ 'ਤੇ ਸ੍ਰੀ ਹਰਿਮੰਦਰ ਸਾਹਿਬ 'ਚ ਹੋਈ ਆਤਿਸ਼ਬਾਜ਼ੀ, ਤਸਵੀਰਾਂ 'ਚ ਵੇਖੋ ਮਨਮੋਹਕ ਨਜ਼ਾਰਾ
NEXT STORY