ਅੰਮ੍ਰਿਤਸਰ (ਰਮਨ)- ਅੰਮ੍ਰਿਤਸਰ ਦੀ ਜੀ. ਆਰ. ਪੀ. (ਗਵਰਨਮੈਂਟ ਰੇਲਵੇ ਪੁਲਸ) ਵੱਲੋਂ ਰੇਲ ਯਾਤਰੀਆਂ ਦੀ ਸਹੂਲਤ ਅਤੇ ਭਰੋਸੇ ਨੂੰ ਮਜ਼ਬੂਤ ਕਰਨ ਲਈ ਇਕ ਸ਼ਲਾਘਾਯੋਗ ਉਪਰਾਲਾ ਕੀਤਾ ਗਿਆ ਹੈ। ਰੇਲਵੇ ਸਟੇਸ਼ਨਾਂ ਅਤੇ ਰੇਲ ਗੱਡੀਆਂ ਵਿੱਚ ਸਫ਼ਰ ਦੌਰਾਨ ਗੁੰਮ ਜਾਂ ਚੋਰੀ ਹੋਏ ਮੋਬਾਇਲ ਫੋਨਾਂ ਨੂੰ ਲੱਭ ਕੇ ਉਨ੍ਹਾਂ ਦੇ ਅਸਲ ਮਾਲਕਾਂ ਤੱਕ ਪਹੁੰਚਾਉਣ ਦੀ ਮੁਹਿੰਮ ਤਹਿਤ ਅੱਜ 30 ਮੋਬਾਇਲ ਫੋਨ ਉਨ੍ਹਾਂ ਦੇ ਮਾਲਕਾਂ ਨੂੰ ਵਾਪਸ ਸੌਂਪੇ ਗਏ।

ਇਸ ਮੌਕੇ ਮੀਡੀਆ ਨਾਲ ਗੱਲਬਾਤ ਕਰਦੇ ਜੀ. ਆਰ. ਪੀ. ਥਾਣੇ ਦੇ ਸਬ ਇੰਸਪੈਕਟਰ ਸ਼ਾਮ ਸੁੰਦਰ ਨੇ ਦੱਸਿਆ ਕਿ ਰੇਲ ਗੱਡੀਆਂ ਅਤੇ ਰੇਲਵੇ ਸਟੇਸ਼ਨਾਂ 'ਤੇ ਯਾਤਰਾ ਕਰਨ ਵਾਲੇ ਮੁਸਾਫ਼ਰਾਂ ਵੱਲੋਂ ਅਕਸਰ ਮੋਬਾਇਲ ਗੁੰਮ ਹੋਣ ਜਾਂ ਚੋਰੀ ਹੋਣ ਦੀਆਂ ਸ਼ਿਕਾਇਤਾਂ ਪ੍ਰਾਪਤ ਹੁੰਦੀਆਂ ਹਨ। ਅਜਿਹੀਆਂ ਸ਼ਿਕਾਇਤਾਂ ਮਿਲਣ ਤੋਂ ਬਾਅਦ ਜੀ. ਆਰ. ਪੀ. ਵੱਲੋਂ ਸੀ. ਈ. ਆਈ. ਆਰ (CEIR) ਪੋਰਟਲ ਦੀ ਮਦਦ ਨਾਲ ਮੋਬਾਇਲ ਫੋਨਾਂ ਦੀ ਲੋਕੇਸ਼ਨ ਟਰੇਸ ਕੀਤੀ ਜਾਂਦੀ ਹੈ ਅਤੇ ਉਨ੍ਹਾਂ ਦੀ ਭਾਲ ਲਈ ਵਿਸ਼ੇਸ਼ ਕਾਰਵਾਈ ਕੀਤੀ ਜਾਂਦੀ ਹੈ।

ਇਹ ਵੀ ਪੜ੍ਹੋ: ਪੰਜਾਬ ਸ਼ਰਮਸਾਰ! ਪਾਦਰੀ ਨੇ ਟੱਪੀਆਂ ਹੱਦਾਂ, ਕੁੜੀ ਦੀ ਰੋਲ਼ੀ ਪੱਤ, ਫਿਰ ਕੁੜੀ ਨੇ ਚੁੱਕਿਆ ਖ਼ੌਫ਼ਨਾਕ ਕਦਮ
ਉਨ੍ਹਾਂ ਦੱਸਿਆ ਕਿ ਇਸ ਮੁਹਿੰਮ ਤਹਿਤ ਅੱਜ 30 ਮੋਬਾਇਲ ਫੋਨ ਟਰੇਸ ਕਰਕੇ ਉਨ੍ਹਾਂ ਦੇ ਅਸਲ ਮਾਲਕਾਂ ਨੂੰ ਸੌਂਪੇ ਗਏ ਹਨ। ਇਹ ਮੋਬਾਇਲ ਪੰਜਾਬ ਦੇ ਨਾਲ-ਨਾਲ ਉੱਤਰ ਪ੍ਰਦੇਸ਼ ਅਤੇ ਜੰਮੂ-ਕਸ਼ਮੀਰ ਸਮੇਤ ਵੱਖ-ਵੱਖ ਰਾਜਾਂ ਤੋਂ ਬਰਾਮਦ ਕੀਤੇ ਗਏ ਹਨ। ਉਨ੍ਹਾਂ ਕਿਹਾ ਕਿ ਰੇਲਵੇ ਸਟੇਸ਼ਨਾਂ ਅਤੇ ਟਰੇਨਾਂ ਵਿੱਚ ਭੀੜ-ਭਾੜ ਜ਼ਿਆਦਾ ਹੋਣ ਕਾਰਨ ਕਈ ਵਾਰ ਯਾਤਰੀ ਆਪਣੇ ਮੋਬਾਇਲ ਭੁੱਲ ਜਾਂਦੇ ਹਨ ਜਾਂ ਫਿਰ ਉਹ ਚੋਰੀ ਹੋ ਜਾਂਦੇ ਹਨ, ਜਿਸ ਕਾਰਨ ਉਨ੍ਹਾਂ ਨੂੰ ਆਰਥਿਕ ਅਤੇ ਮਾਨਸਿਕ ਪਰੇਸ਼ਾਨੀ ਦਾ ਸਾਹਮਣਾ ਕਰਨਾ ਪੈਂਦਾ ਹੈ। ਸਬ ਇੰਸਪੈਕਟਰ ਸ਼ਾਮ ਸੁੰਦਰ ਨੇ ਦੱਸਿਆ ਕਿ ਇਹ ਪਹਿਲੀ ਵਾਰ ਨਹੀਂ ਹੈ। ਇਸ ਤੋਂ ਪਹਿਲਾਂ ਵੀ ਜੀ. ਆਰ. ਪੀ. ਵੱਲੋਂ ਵੱਖ-ਵੱਖ ਮੌਕਿਆਂ ‘ਤੇ ਲਗਭਗ 200 ਗੁੰਮ ਹੋਏ ਮੋਬਾਇਲ ਫੋਨ ਟਰੇਸ ਕਰਕੇ ਉਨ੍ਹਾਂ ਦੇ ਮਾਲਕਾਂ ਨੂੰ ਵਾਪਸ ਕੀਤੇ ਜਾ ਚੁੱਕੇ ਹਨ। ਇਸ ਕਾਰਵਾਈ ਨਾਲ ਰੇਲ ਯਾਤਰੀਆਂ ਵਿੱਚ ਪੁਲਸ ਪ੍ਰਤੀ ਵਿਸ਼ਵਾਸ ਹੋਰ ਮਜ਼ਬੂਤ ਹੋਇਆ ਹੈ।

ਇਹ ਵੀ ਪੜ੍ਹੋ: Punjab: ਖੇਤਾਂ 'ਚ ਕੰਮ ਕਰਦੇ ਅਚਾਨਕ ਟਰੈਕਟਰ ਹੇਠਾਂ ਆਇਆ ਕਿਸਾਨ! ਤੜਫ਼-ਤੜਫ਼ ਕੇ ਨਿਕਲੀ ਜਾਨ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
For Whatsapp:- https://whatsapp.com/channel/0029Va94hsaHAdNVur4L170e
ਪੰਜਾਬ ਦੌਰੇ 'ਤੇ ਆਉਣਗੇ ਭਾਜਪਾ ਦੇ ਕੌਮੀ ਪ੍ਰਧਾਨ ਨਿਤਿਨ ਨਬੀਨ, 2027 ਲਈ ਬਣਾਉਣਗੇ ਰਣਨੀਤੀ
NEXT STORY