ਅੰਮ੍ਰਿਤਸਰ (ਰਮਨ)- ਅੰਮ੍ਰਿਤਸਰ ਬਰਨਾਲਾ 'ਚ ਸਫਾਈ ਕਰਮਚਾਰੀਆਂ 'ਤੇ ਹੋਏ ਲਾਠੀਚਾਰਜ ਦੇ ਵਿਰੋਧ ਵਿੱਚ ਵਾਲਮੀਕੀ ਸਮਾਜ ਅਤੇ ਵੱਖ-ਵੱਖ ਸਮਾਜਿਕ ਜਥੇਬੰਦੀਆਂ ਵੱਲੋਂ ਦਿੱਤੀ ਗਈ ਪੰਜਾਬ ਬੰਦ ਦੀ ਕਾਲ ਦਾ ਵੀਰਵਾਰ ਨੂੰ ਅੰਮ੍ਰਿਤਸਰ ਵਿੱਚ ਵਿਆਪਕ ਅਸਰ ਵੇਖਣ ਨੂੰ ਮਿਲਿਆ। ਡਾ. ਬੀ.ਆਰ. ਅੰਬੇਡਕਰ ਭਲਾਈ ਮੰਚ ਅਤੇ ਹੋਰ ਵਾਲਮੀਕੀ ਜਥੇਬੰਦੀਆਂ ਦੀ ਅਗਵਾਈ ਹੇਠ ਸ਼ਹਿਰ ਦੇ ਪ੍ਰਮੁੱਖ ਬਾਜ਼ਾਰ ਮੁਕੰਮਲ ਤੌਰ 'ਤੇ ਬੰਦ ਰਹੇ। ਸਵੇਰੇ 9 ਵਜੇ ਤੋਂ ਸ਼ਾਮ 5 ਵਜੇ ਤੱਕ ਚੱਲੇ ਇਸ ਬੰਦ ਨੂੰ ਵਪਾਰੀਆਂ ਦਾ ਵੀ ਭਰਪੂਰ ਸਮਰਥਨ ਮਿਲਿਆ। ਪੁਤਲੀਘਰ ਚੌਂਕ ਸਮੇਤ ਸ਼ਹਿਰ ਦੇ ਕਈ ਮੁੱਖ ਬਾਜ਼ਾਰਾਂ ਵਿੱਚ ਦੁਕਾਨਾਂ ਬੰਦ ਰਹੀਆਂ, ਜਦਕਿ ਹਸਪਤਾਲ, ਮੈਡੀਕਲ ਸਟੋਰ ਅਤੇ ਹੋਰ ਜ਼ਰੂਰੀ ਸੇਵਾਵਾਂ ਨੂੰ ਬੰਦ ਤੋਂ ਬਾਹਰ ਰੱਖਿਆ ਗਿਆ।
ਇਹ ਵੀ ਪੜ੍ਹੋ-ਬੇਅਦਬੀ ਕਾਨੂੰਨ ਨੂੰ ਲੈ ਕੇ ਜਥੇਦਾਰ ਦਾ ਬਿਆਨ, ਗੁਰੂ ਗ੍ਰੰਥ ਸਾਹਿਬ ਜੀ 'ਤੇ ਸੰਸਾਰਕ ਕਾਨੂੰਨ ਨਹੀਂ ਹੁੰਦਾ ਲਾਗੂ
ਇਸ ਮੌਕੇ ਮੀਡੀਆ ਨਾਲ ਗੱਲਬਾਤ ਕਰਦਿਆਂ ਡਾ. ਬੀ.ਆਰ. ਅੰਬੇਡਕਰ ਭਲਾਈ ਮੰਚ ਦੇ ਚੇਅਰਮੈਨ ਓਮ ਪ੍ਰਕਾਸ਼ ਅਨਾਰੀਆ ਅਤੇ ਉਨ੍ਹਾਂ ਦੇ ਸਾਥੀ ਰਿੰਕੂ ਪ੍ਰਧਾਨ ਨੇ ਕਿਹਾ ਕਿ ਬਰਨਾਲਾ ਵਿੱਚ ਸਫਾਈ ਕਰਮਚਾਰੀਆਂ 'ਤੇ ਕੀਤਾ ਗਿਆ ਲਾਠੀਚਾਰਜ ਬਹੁਤ ਹੀ ਨਿੰਦਣਯੋਗ ਅਤੇ ਅਣਮਨੁੱਖੀ ਹੈ। ਉਨ੍ਹਾਂ ਕਿਹਾ ਕਿ ਸਫਾਈ ਕਰਮਚਾਰੀ ਹਰ ਰੋਜ਼ ਸਵੇਰੇ ਕਰੀਬ ਪੰਜ ਵਜੇ ਉੱਠ ਕੇ ਪੂਰੇ ਸ਼ਹਿਰ ਦੀ ਸਫਾਈ ਕਰਦੇ ਹਨ ਅਤੇ ਲੋਕਾਂ ਦੇ ਜਾਗਣ ਤੋਂ ਪਹਿਲਾਂ ਹੀ ਕੂੜਾ-ਕਰਕਟ ਚੁੱਕ ਕੇ ਸ਼ਹਿਰ ਨੂੰ ਸਾਫ਼-ਸੁਥਰਾ ਬਣਾਉਂਦੇ ਹਨ।
ਇਹ ਵੀ ਪੜ੍ਹੋ- ਅੰਮ੍ਰਿਤਸਰ : 7 ਮਹੀਨਿਆਂ ’ਚ 2 ਹਜ਼ਾਰ ਤੋਂ ਵੱਧ ਮੁਲਜ਼ਮ ਗ੍ਰਿਫ਼ਤਾਰ
ਉਨ੍ਹਾਂ ਕਿਹਾ ਕਿ ਕੋਰੋਨਾ ਮਹਾਂਮਾਰੀ ਦੌਰਾਨ ਜਦੋਂ ਲੋਕ ਘਰਾਂ ਤੋਂ ਬਾਹਰ ਨਿਕਲਣ ਤੋਂ ਵੀ ਡਰਦੇ ਸਨ, ਉਸ ਸਮੇਂ ਵੀ ਸਫਾਈ ਕਰਮਚਾਰੀਆਂ ਨੇ ਆਪਣੀ ਜਾਨ ਦੀ ਪਰਵਾਹ ਨਾ ਕਰਦੇ ਹੋਏ ਲਗਾਤਾਰ ਸ਼ਹਿਰ ਦੀ ਸਫਾਈ ਕੀਤੀ। ਅਜਿਹੇ ਕਰਮਚਾਰੀਆਂ 'ਤੇ ਲਾਠੀਚਾਰਜ ਕਰਨਾ ਉਨ੍ਹਾਂ ਦੀ ਸੇਵਾ ਅਤੇ ਸਮਰਪਣ ਦਾ ਅਪਮਾਨ ਹੈ। ਉਨ੍ਹਾਂ ਕਿਹਾ ਕਿ ਵਾਲਮੀਕੀ ਸਮਾਜ ਅਤੇ ਸਮੂਹ ਜਥੇਬੰਦੀਆਂ ਸਫਾਈ ਕਰਮਚਾਰੀਆਂ ਦੇ ਸਨਮਾਨ ਅਤੇ ਇਨਸਾਫ਼ ਲਈ ਇਹ ਲੜਾਈ ਅੱਗੇ ਵੀ ਜਾਰੀ ਰੱਖਣਗੀਆਂ।
ਇਹ ਵੀ ਪੜ੍ਹੋ- ਆ ਕਿਵੇਂ ਹੋ ਗਿਆ, 60 ਸਾਲ ਪਹਿਲਾਂ ਮਰੇ ਵਿਅਕਤੀ ਨੇ ਖੁਦ ਕਰਵਾਈ ਰਜਿਸਟਰੀ, ਪੂਰਾ ਪਰਿਵਾਰ ਹੈਰਾਨ-ਪ੍ਰੇਸ਼ਾਨ
ਓਮ ਪ੍ਰਕਾਸ਼ ਅਨਾਰੀਆ ਨੇ ਪੰਜਾਬ ਸਰਕਾਰ ਅਤੇ ਖ਼ਾਸ ਕਰਕੇ ਮੁੱਖ ਮੰਤਰੀ ਭਗਵੰਤ ਮਾਨ 'ਤੇ ਨਿਸ਼ਾਨਾ ਸਾਧਦਿਆਂ ਕਿਹਾ ਕਿ ਸਰਕਾਰ ਦਾ ਰਵੱਈਆ ਬਹੁਤ ਨਿਰਾਸ਼ਾਜਨਕ ਹੈ। ਉਨ੍ਹਾਂ ਕਿਹਾ ਕਿ ਪਹਿਲਾਂ ਜਦੋਂ ਵੀ ਪੰਜਾਬ ਵਿੱਚ ਕੋਈ ਵੱਡਾ ਅੰਦੋਲਨ ਹੁੰਦਾ ਸੀ ਤਾਂ ਉਸ ਸਮੇਂ ਦੇ ਮੁੱਖ ਮੰਤਰੀ ਖ਼ੁਦ ਹਾਲਾਤਾਂ ਦਾ ਜਾਇਜ਼ਾ ਲੈਂਦੇ ਸਨ ਅਤੇ ਜ਼ਖ਼ਮੀਆਂ ਦਾ ਹਾਲ-ਚਾਲ ਪੁੱਛਦੇ ਸਨ। ਪਰ ਇਸ ਮਾਮਲੇ ਵਿੱਚ ਹੁਣ ਤੱਕ ਮੁੱਖ ਮੰਤਰੀ ਵੱਲੋਂ ਕੋਈ ਸੰਵੇਦਨਸ਼ੀਲ ਪ੍ਰਤੀਕਿਰਿਆ ਸਾਹਮਣੇ ਨਹੀਂ ਆਈ, ਜਿਸ ਕਾਰਨ ਲੋਕਾਂ ਵਿੱਚ ਭਾਰੀ ਰੋਸ ਹੈ।
ਉਨ੍ਹਾਂ ਦੱਸਿਆ ਕਿ ਬੰਦ ਨੂੰ ਸਫ਼ਲ ਬਣਾਉਣ ਲਈ ਇੱਕ ਦਿਨ ਪਹਿਲਾਂ ਡਾ. ਬੀ.ਆਰ. ਅੰਬੇਡਕਰ ਭਲਾਈ ਮੰਚ ਦੀ ਟੀਮ ਨੇ ਵਪਾਰੀਆਂ ਨਾਲ ਸੰਪਰਕ ਕਰਕੇ ਸਹਿਯੋਗ ਦੀ ਅਪੀਲ ਕੀਤੀ ਸੀ। ਵਪਾਰੀਆਂ ਨੇ ਸਮਾਜ ਦੀ ਭਾਵਨਾ ਦਾ ਸਨਮਾਨ ਕਰਦਿਆਂ ਆਪਣੀਆਂ ਦੁਕਾਨਾਂ ਸਵੈਇੱਛਾ ਨਾਲ ਬੰਦ ਰੱਖੀਆਂ। ਪੁਤਲੀਘਰ ਚੌਂਕ, ਜੋ ਅੰਮ੍ਰਿਤਸਰ ਦੇ ਸਭ ਤੋਂ ਵਿਅਸਤ ਬਾਜ਼ਾਰਾਂ ਵਿੱਚੋਂ ਇੱਕ ਹੈ, ਉੱਥੇ ਵੀ ਮੁਕੰਮਲ ਬੰਦ ਦੇਖਣ ਨੂੰ ਮਿਲਿਆ। ਮੰਚ ਦੇ ਆਗੂਆਂ ਨੇ ਸਮੂਹ ਵਪਾਰੀਆਂ, ਸਮਾਜਿਕ ਜਥੇਬੰਦੀਆਂ ਅਤੇ ਆਮ ਲੋਕਾਂ ਦਾ ਧੰਨਵਾਦ ਕਰਦਿਆਂ ਕਿਹਾ ਕਿ ਇਹ ਏਕਤਾ ਅਨਿਆਂ ਦੇ ਖ਼ਿਲਾਫ਼ ਸਮਾਜ ਦੀ ਮਜ਼ਬੂਤ ਆਵਾਜ਼ ਹੈ ਅਤੇ ਜਦੋਂ ਤੱਕ ਦੋਸ਼ੀਆਂ ਖ਼ਿਲਾਫ਼ ਸਖ਼ਤ ਕਾਰਵਾਈ ਨਹੀਂ ਹੁੰਦੀ, ਸੰਘਰਸ਼ ਜਾਰੀ ਰਹੇਗਾ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
Whatsapp Channel: https://whatsapp.com/channel/0029Va94hsaHAdNVur4L170e
ਸਿਹਤ ਵਿਭਾਗ ਦੀ ਟੀਮ ਨੇ 6 ਖਾਣ-ਪੀਣ ਵਾਲੀਆਂ ਵਸਤੂਆਂ ਦੇ ਭਰੇ ਸੈਂਪਲ
NEXT STORY