ਅੰਮ੍ਰਿਤਸਰ (ਨੀਰਜ)-ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਨਸ਼ਿਆਂ ਵਿਰੁੱਧ ਸ਼ੁਰੂ ਕੀਤੇ ਗਏ ਯੁੱਧ ਨੂੰ ਉਸ ਵੇਲੇ ਅੰਮ੍ਰਿਤਸਰ ਜ਼ਿਲ੍ਹੇ 'ਚ ਵੱਡੀ ਤਾਕਤ ਮਿਲੀ, ਜਦੋਂ ਜ਼ਿਲ੍ਹੇ ਦੀਆਂ 715 ਪੰਚਾਇਤਾਂ ਨੇ ਸਰਬਸੰਮਤੀ ਨਾਲ ਮਤੇ ਪਾ ਕੇ ਐਲਾਨ ਕੀਤਾ ਕਿ ਪੰਚਾਇਤਾਂ ਨਸ਼ਾ ਵੇਚਣ ਵਾਲੇ, ਲੁੱਟਾਂ-ਖੋਹਾਂ ਕਰਨ ਵਾਲੇ ਜਾਂ ਕੋਈ ਵੀ ਅਪਰਾਧਿਕ ਕਾਰਵਾਈ ਕਰਨ ਵਾਲੇ ਵਿਅਕਤੀ ਦੀ ਹਮਾਇਤ ਵਿਚ ਪੁਲਸ ਕੋਲ ਨਹੀਂ ਜਾਣਗੀਆਂ। ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਜਿਨ੍ਹਾਂ ਨੇ ਪੰਚਾਇਤ ਵਿਭਾਗ ਦੇ ਅਧਿਕਾਰੀਆਂ ਨੂੰ ਇਸ ਸਬੰਧੀ ਪੰਚਾਇਤਾਂ ਦਾ ਸਾਥ ਲੈਣ ਲਈ ਤੋਰਿਆ ਸੀ ਨੇ ਇਹ ਖੁਸ਼ੀ ਸਾਂਝੀ ਕਰਦੇ ਦੱਸਿਆ ਕਿ ਅਸੀਂ ਪੰਚਾਇਤਾਂ ਨੂੰ ਅਪੀਲ ਕੀਤੀ ਕਿ ਜੇਕਰ ਆਪਾਂ ਪੰਜਾਬ ਵਿੱਚੋਂ ਨਸ਼ਾ ਮੁਕਾਉਣਾ ਹੈ ਤਾਂ ਸਾਨੂੰ ਸਭ ਤੋਂ ਪਹਿਲਾਂ ਆਪਣੇ ਪਿੰਡਾਂ ਦੇ ਵਿੱਚੋਂ ਨਸ਼ਾ ਮੁਕਾਉਣਾ ਪਵੇਗਾ, ਸੋ ਇਸ ਲਈ ਜ਼ਰੂਰੀ ਹੈ ਕਿ ਤੁਸੀਂ ਅਜਿਹੇ ਲੋਕਾਂ ਦੀ ਹਮਾਇਤ ਵਿਚ ਪੁਲਸ ਕੋਲ ਨਾ ਜਾਓ, ਬਲਕਿ ਪੁਲਸ ਨੂੰ ਅਜਿਹੇ ਵਿਅਕਤੀਆਂ ਨਾਲ ਲੜਨ ਲਈ ਹੌਸਲਾ ਦਿਓ ਅਤੇ ਨਸ਼ੇ ਦੇ ਖਾਤਮੇ ਲਈ ਜ਼ਿਲਾ ਪ੍ਰਸ਼ਾਸਨ ਦਾ ਸਾਥ ਲਵੋ।
ਇਹ ਵੀ ਪੜ੍ਹੋ- ਅਕਾਲੀ ਦਲ ਦੀ ਭਰਤੀ ਲਈ ਬਣਾਈ ਕਮੇਟੀ ਨੂੰ ਜਥੇਦਾਰ ਕੁਲਦੀਪ ਸਿੰਘ ਗੜਗੱਜ ਵੱਲੋਂ ਚਾਹ ਦਾ ਸੱਦਾ
ਉਨ੍ਹਾਂ ਕਿਹਾ ਕਿ ਬੜੀ ਖੁਸ਼ੀ ਦੀ ਗੱਲ ਹੈ ਕਿ ਜ਼ਿਲ੍ਹੇ ਦੀਆਂ ਕੁੱਲ 860 ਪੰਚਾਇਤਾਂ ਵਿੱਚੋਂ 715 ਪੰਚਾਇਤਾਂ ਨੇ ਨਸ਼ੇ ਵਿਰੁੱਧ ਜੰਗ ਦਾ ਬਿਗਲ ਵਜਾਉਂਦੇ ਹੋਏ ਸਾਡਾ ਸਾਥ ਦੇਣ ਦਾ ਐਲਾਨ ਕਰ ਦਿੱਤਾ। ਅਜਨਾਲਾ ਬਲਾਕ ਵਿੱਚ 64, ਅਟਾਰੀ ਵਿਚ 52, ਚੋਗਾਵਾਂ ਵਿਚ 90, ਹਰਸ਼ਾ ਛੀਨਾ ਵਿਚ 64, ਜੰਡਿਆਲਾ ਵਿਚ 48, ਮਜੀਠਾ ਵਿੱਚ 95, ਰਮਦਾਸ ਵਿੱਚ 60, ਰਈਆ ਵਿੱਚ 87, ਤਰਸਿਕਾ ਵਿੱਚ 83 ਅਤੇ ਵੇਰਕਾ ਵਿਚ 72 ਪੰਚਾਇਤਾਂ ਨੇ ਨਸ਼ੇ ਦੇ ਵਿਰੁੱਧ ਮਤੇ ਪਾਸ ਕੀਤੇ ਹਨ।
ਇਹ ਵੀ ਪੜ੍ਹੋ- ਲੁਧਿਆਣਾ ਪਹੁੰਚੇ ਕੇਜਰੀਵਾਲ ਦਾ ਵੱਡਾ ਬਿਆਨ, ਕਿਹਾ- ਇਹ ਸਿਰਫ਼ ਟ੍ਰੇਲਰ ਸੀ, ਪਿਕਚਰ ਅਜੇ ਬਾਕੀ ਹੈ
ਬਾਕੀ ਪਿੰਡਾਂ ਵਿੱਚ ਵੀ ਪਿੰਡਾਂ ਦੀਆਂ ਪੰਚਾਇਤਾਂ ਅਤੇ ਮੋਹਤਬਰਾਂ ਨਾਲ ਇਸ ਬਾਰੇ ਗੱਲ ਪ੍ਰਗਤੀ ਅਧੀਨ ਹੈ ਅਤੇ ਛੇਤੀ ਹੀ ਉਹ ਵੀ ਮਤੇ ਪਾ ਕੇ ਇਸ ਦੀ ਪਰੋੜਤਾ ਕਰਨਗੇ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਜੋ ਨਸ਼ਿਆਂ ਵਿਰੁੱਧ ਮੁਹਿੰਮ ਵਿੱਢੀ ਹੈ, ਅਸੀਂ ਉਸ ਲਈ ਲਗਾਤਾਰ ਕੰਮ ਕਰ ਰਹੇ ਹਾਂ ਅਤੇ ਮੇਰੀਆਂ ਪੰਚਾਇਤਾਂ ਨੇ ਮਤੇ ਪਾ ਕੇ ਇਸ ਨੂੰ ਪ੍ਰਵਾਨਗੀ ਦਿੱਤੀ ਹੈ। ਉਨ੍ਹਾਂ ਕਿਹਾ ਕਿ ਸਾਡੇ ਐੱਸ. ਡੀ. ਐੱਮ. ਪੱਧਰ ਦੇ ਅਧਿਕਾਰੀ ਵੀ ਪਿੰਡਾਂ ਦੀਆਂ ਪੰਚਾਇਤਾਂ ਨਾਲ ਇਸ ਬਾਰੇ ਮੀਟਿੰਗਾਂ ਕਰ ਰਹੇ ਹਨ।
ਜ਼ਿਲ੍ਹੇ ਵਿਚ ਨਸ਼ਾ ਛੁਡਾਉਣ ਲਈ ਅਸੀਂ ਉਨ੍ਹਾਂ ਰੋਗੀਆਂ ਦਾ ਇਲਾਜ ਕਰਵਾਵਾਂਗੇ ਅਤੇ ਪਿੰਡਾਂ ਦੇ ਵਿੱਚ ਵੱਡੇ ਪੱਧਰ ’ਤੇ ਖੇਡ ਸਟੇਡੀਅਮ ਬਣਾਵਾਂਗੇ, ਤਾਂ ਜੋ ਸਾਡੇ ਨੌਜਵਾਨ ਵਿਹਲਾ ਸਮਾਂ ਖੇਡ ਮੈਦਾਨਾਂ ਵਿਚ ਬਿਤਾਉਣ। ਉਨ੍ਹਾਂ ਕਿਹਾ ਕਿ ਅਸੀਂ ਨਸ਼ਾ ਛੁਡਾਉ ਅਤੇ ਮੁੜ ਵਸੇਬਾ ਕੇਂਦਰਾਂ ਵਿਚ ਨਸ਼ੇ ਦੇ ਰੋਗੀਆਂ ਲਈ ਮੁਫਤ ਵਿਚ ਇਲਾਜ ਅਤੇ ਖਾਣੇ ਦੀ ਸਹੂਲਤ ਦਿੱਤੀ ਹੈ। ਉਨ੍ਹਾਂ ਜ਼ਿਲਾ ਵਾਸੀਆਂ ਨੂੰ ਅਪੀਲ ਕੀਤੀ ਕਿ ਉਹ ਜਿਸ ਵੀ ਨਸ਼ਾ ਰੋਗੀ ਦਾ ਇਲਾਜ ਕਰਾਉਣ ਲਈ ਅੱਗੇ ਆਉਣਗੇ, ਅਸੀਂ ਉਨ੍ਹਾਂ ਦਾ ਹਰ ਤਰ੍ਹਾਂ ਨਾਲ ਸਾਥ ਦੇਵਾਂਗੇ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਭਿਆਨਕ ਹਾਦਸੇ ਨੇ ਘਰ 'ਚ ਵਿਛਾਏ ਸਥੱਰ, ਵਿਅਕਤੀ ਦੀ ਦਰਦਨਾਕ ਮੌਤ
NEXT STORY