ਅੰਮ੍ਰਿਤਸਰ (ਸੁਮਿਤ ਖੰਨਾ) : ਅੰਮ੍ਰਿਤਸਰ ਪੁਲਸ ਲੁਟੇਰਾ ਗਿਰੋਹ ਦਾ ਪਰਦਾਫਾਸ਼ ਕਰਦਿਆਂ 4 ਲੁਟੇਰਿਆਂ ਨੂੰ ਕਾਬੂ ਕਰਨ 'ਚ ਵੱਡੀ ਸਫਲਤਾ ਹਾਸਲ ਕੀਤੀ ਹੈ। ਜਾਣਕਾਰੀ ਮੁਤਾਬਕ ਪੁਲਸ ਨੇ ਇਨ੍ਹਾਂ ਕੋਲੋਂ ਲੁੱਟ ਦੇ ਗਹਿਣੇ, 5 ਲੱਖ 18 ਹਜ਼ਾਰ ਰੁਪਏ ਤੇ ਹਥਿਆਰ ਬਰਾਮਦ ਕੀਤੇ ਹਨ। ਪੁਲਸ ਮੁਤਾਬਕ ਇਨ੍ਹਾਂ ਲੁਟੇਰਿਆਂ ਨੇ ਇਲਾਕੇ 'ਚ ਕਾਫੀ ਦਹਿਸ਼ਤ ਮਚਾਈ ਹੋਈ ਸੀ ਤੇ ਕੁਝ ਦਿਨ ਪਹਿਲਾਂ ਮੋਹਨ ਨਗਰ ਇਲਾਕੇ 'ਚ ਇਕ ਘਰ 'ਚ ਦਾਖਲ ਹੋਕੇ ਲੁੱਟ ਦੀ ਵਾਰਦਾਤ ਨੂੰ ਅੰਜਾਮ ਦਿੱਤਾ ਸੀ।
ਪੁਲਸ ਨੇ ਚਾਰਾਂ ਖਿਲਾਫ ਮਾਮਲਾ ਦਰਜ ਕਰ ਕਾਰਵਾਈ ਸ਼ੁਰੂ ਕਰ ਦਿੱਤੀ ਹੈ ਤੇ ਪੁੱਛਗਿੱਛ ਦੌਰਾਨ ਹੋਰ ਵੀ ਲੁੱਟ ਦੇ ਕਈ ਕੇਸ ਹੱਲ ਹੋਣ ਦੀ ਉਮੀਦ ਜਤਾਈ ਜਾ ਰਹੀ ਹੈ।
ਨਿੱਜੀ ਫਾਇਨਾਂਸ ਕੰਪਨੀ ਦੇ ਏਰੀਆ ਮੈਨੇਜਰ ਦੀ ਗੋਲੀਆਂ ਮਾਰ ਕੇ ਹੱਤਿਆ
NEXT STORY