ਅੰਮ੍ਰਿਤਸਰ (ਸੰਜੀਵ)- ਥਾਣਾ ਸਿਵਲ ਲਾਈਨ ਦੀ ਪੁਲਸ ਨੇ ਤਿੰਨ ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਹੈ, ਜਿਨ੍ਹਾਂ ਦੇ ਕਬਜ਼ੇ ਵਿਚੋਂ ਇਕ 32 ਬੋਰ ਦਾ ਰਿਵਾਲਵਰ, ਇਕ ਦੇਸੀ ਪਿਸਤੌਲ, ਜ਼ਿੰਦਾ ਕਾਰਤੂਸ ਅਤੇ ਦਿੱਲੀ ਨੰਬਰ ਦੀ ਇਕ ਗੱਡੀ ਬਰਾਮਦ ਹੋਈ ਹੈ। ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮਾਂ ’ਚ ਹਰਪ੍ਰਤਾਪ ਸਿੰਘ ਵਾਸੀ ਫਤਿਹ ਸਿੰਘ ਕਾਲੋਨੀ, ਮੋਹਿਤ ਕੁਮਾਰ ਵਾਸੀ ਸੰਧੂ ਕਾਲੋਨੀ ਅਤੇ ਸੰਜੀਵ ਸਿੰਘ ਵਾਸੀ ਨਿਊ ਜਵਾਹਰ ਨਗਰ ਸ਼ਾਮਲ ਹਨ। ਇਹ ਖੁਲਾਸਾ ਏ. ਸੀ. ਪੀ. ਨਾਰਥ ਵਰਿੰਦਰ ਸਿੰਘ ਖੋਸਾ ਨੇ ਪ੍ਰੈੱਸ ਕਾਨਫਰੰਸ ਦੌਰਾਨ ਕੀਤਾ।
ਇਹ ਵੀ ਪੜ੍ਹੋ- ਮੂਸੇਵਾਲਾ ਕਤਲ ਕਾਂਡ 'ਚ ਗੈਂਗਸਟਰ ਮਨੀ ਤੇ ਤੂਫਾਨ ਦਾ ਵੱਡਾ ਖੁਲਾਸਾ, ਦਰਮਨ ਕਾਹਲੋਂ ਦਾ ਨਾਂ ਆਇਆ ਸਾਹਮਣੇ
ਉਨ੍ਹਾਂ ਦੱਸਿਆ ਕਿ ਤਿੰਨਾਂ ਮੁਲਜ਼ਮਾਂ ਨੂੰ ਮਾਣਯੋਗ ਅਦਾਲਤ ਦੇ ਨਿਰਦੇਸ਼ਾਂ ’ਤੇ ਪੁੱਛਗਿੱਛ ਲਈ ਪੁਲਸ ਰਿਮਾਂਡ ’ਤੇ ਲਿਆ ਗਿਆ ਹੈ, ਜਿਨ੍ਹਾਂ ਤੋਂ ਕਈ ਖੁਲਾਸੇ ਹੋਣ ਦੀ ਸੰਭਾਵਨਾ ਹੈ। ਏ. ਸੀ. ਪੀ. ਖੋਸਾ ਨੇ ਦੱਸਿਆ ਕਿ ਲਾਰੈਂਸ ਰੋਡ ਦੇ ਇੰਚਾਰਜ ਏ. ਐੱਸ. ਆਈ. ਰਾਜ ਕੁਮਾਰ ਨੇ ਸਾਥੀਆਂ ਸਮੇਤ ਨਾਕਾਬੰਦੀ ਕੀਤੀ ਹੋਈ ਸੀ, ਜਿਸ ਦੌਰਾਨ ਦਿੱਲੀ ਨੰਬਰ ਦੀ ਗੱਡੀ ਨੂੰ ਜਾਂਚ ਲਈ ਰੋਕਿਆ ਗਿਆ ਅਤੇ ਤਾਲਾਸ਼ੀ ਦੌਰਾਨ ਉਕਤ ਮੁਲਜ਼ਮਾਂ ਦੇ ਕਬਜ਼ੇ ’ਚੋਂ ਅਸਲਾ ਬਰਾਮਦ ਹੋਇਆ ਹੈ।
ਇਹ ਵੀ ਪੜ੍ਹੋ- ਜੰਮੂ-ਅੰਮ੍ਰਿਤਸਰ ਨੈਸ਼ਨਲ ਹਾਈਵੇ ’ਤੇ ਵਾਪਰਿਆ ਹਾਦਸਾ, ਸਕੂਲ ਬੱਸ ਨੂੰ ਬਚਾਉਂਦਿਆਂ ਪ੍ਰਾਈਵੇਟ ਬੱਸ ਹੋਈ ਹਾਦਸਾਗ੍ਰਸਤ
ਹਰਪ੍ਰਤਾਪ ਖਿਲਾਫ਼ ਦਰਜ ਹਨ ਤਿੰਨ ਅਪਰਾਧਿਕ ਮਾਮਲੇ ਹਨ। ਫਿਲਹਾਲ ਪੁਲਸ ਵੱਲੋਂ ਕੀਤੀ ਗਈ ਤਫ਼ਤੀਸ਼ ਦੌਰਾਨ ਇਹ ਗੱਲ ਸਾਹਮਣੇ ਆਈ ਹੈ ਕਿ ਹਰਪ੍ਰਤਾਪ ਸਿੰਘ ਅਪਰਾਧਿਕ ਕਿਸਮ ਦਾ ਵਿਅਕਤੀ ਹੈ, ਜਿਸ ’ਤੇ ਅਸਲਾ ਐਕਟ ਸਮੇਤ ਇਕ ਐੱਨ. ਡੀ. ਪੀ. ਐੱਸ. ਐਕਟ ਅਤੇ ਦੋ ਕਤਲ ਦੀ ਕੋਸ਼ਿਸ਼ ਦੇ ਮਾਮਲੇ ਦਰਜ ਹਨ। ਪੁਲਸ ਇਸ ਬਾਰੇ ਵੀ ਜਾਂਚ ਕਰ ਰਹੀ ਹੈ ਕਿ ਬਰਾਮਦ ਕੀਤੇ ਗਏ ਹਥਿਆਰ ਉਕਤ ਮੁਲਜ਼ਮਾਂ ਵਲੋਂ ਕਿੱਥੋਂ ਲਿਆਂਦੇ ਗਏ ਸਨ।
ਸੁਧੀਰ ਸੂਰੀ ਕਤਲ ਮਾਮਲੇ 'ਚ ਮੁਲਜ਼ਮ ਸੰਦੀਪ ਸੰਨੀ ਦੀ ਪੇਸ਼ੀ ਅੱਜ, ਅੰਮ੍ਰਿਤਸਰ ਪੁਲਸ ਕਰੇਗੀ ਅਦਾਲਤ 'ਚ ਪੇਸ਼
NEXT STORY