ਅੰਮ੍ਰਿਤਸਰ (ਜ.ਬ)- ਅੰਮ੍ਰਿਤਸਰ ਕਮਿਸ਼ਨਰੇਟ ਪੁਲਸ ਨੇ ਨਸ਼ੇ ਦੇ ਇਕ ਅੰਤਰਰਾਜੀ ਗਿਰੋਹ ਦਾ ਪਰਦਾਫਾਸ਼ ਕਰਨ ਵਿਚ ਸਫ਼ਲਤਾ ਹਾਸਲ ਕੀਤੀ ਹੈ। ਇਸੇ ਤਹਿਤ ਥਾਣਾ ਏ ਡਵੀਜ਼ਨ ਦੀ ਪੁਲਸ ਨੇ ਪਹਿਲਾਂ ਹੀ ਤਿੰਨਾਂ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰ ਕੇ ਉਨ੍ਹਾਂ ਕੋਲੋਂ ਲੱਖਾਂ ਨਸ਼ੀਲੀਆਂ ਗੋਲੀਆਂ ਅਤੇ ਡਰੱਗ ਮਨੀ ਬਰਾਮਦ ਕੀਤੀ ਹੈ। ਹੁਣ ਇਸ ਨੈਟਵਰਕ ਨੂੰ ਤੋੜਦਿਆਂ ਪੁਲਸ ਨੇ ਬੀਤੇ ਦਿਨ ਚਾਰ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਪੁਲਸ ਨੇ ਇਨ੍ਹਾਂ ਕੋਲੋਂ 3,63,800 ਨਸ਼ੀਲੀਆਂ ਗੋਲੀਆਂ ਅਤੇ 4 ਲੱਖ ਰੁਪਏ ਦੀ ਡਰੱਗ ਮਨੀ ਬਰਾਮਦ ਕੀਤੀ ਹੈ। ਬਿਹਾਰ ਤੋਂ ਫੜੇ ਗਏ ਚਾਰ ਮੁਲਜ਼ਮਾਂ ਦੀ ਪਛਾਣ ਸੰਜੀਵ ਅਰੋੜਾ ਵਾਸੀ ਵਿਕਾਸਪੁਰੀ ਨਵੀਂ ਦਿੱਲੀ, ਨਿਤਿਨ ਕੁਮਾਰ ਸਿੰਘ ਵਾਸੀ ਰੋਹਿਣੀ ਦਿੱਲੀ, ਰਿਸੀ ਕੁਮਾਰ ਵਾਸੀ ਬਿਹਾਰ ਅਤੇ ਰਾਜਨ ਕੁਮਾਰ ਵਾਸੀ ਬਿਹਾਰ ਵਜੋਂ ਹੋਈ ਹੈ।
ਇਹ ਵੀ ਪੜ੍ਹੋ- ਸੱਚਖੰਡ ਸ੍ਰੀ ਦਰਬਾਰ ਸਾਹਿਬ ਵਿਖੇ ਦਸਤਾਰ ਸਜਾ ਕੇ ਨਤਮਸਤਕ ਹੋਏ ਰਾਹੁਲ ਗਾਂਧੀ
ਦੱਸਣਯੋਗ ਹੈ ਕਿ ਇਸ ਮਾਮਲੇ ਵਿਚ ਮੁਲਜ਼ਮ ਨਿਸ਼ਾਨ ਸ਼ਰਮਾ, ਰਾਜੀਵ ਕੁਮਾਰ ਅਤੇ ਉਸਮਾਨ ਰਾਜਪੂਤ ਨੂੰ ਪਹਿਲਾਂ ਹੀ ਗ੍ਰਿਫ਼ਤਾਰ ਕੀਤਾ ਜਾ ਚੁੱਕਾ ਹੈ। ਪਹਿਲੇ ਮੁਲਜ਼ਮ ਕੋਲੋਂ 4,34,920 ਨਸ਼ੀਲੀਆਂ ਗੋਲੀਆਂ ਅਤੇ 29000 ਰੁਪਏ ਡਰੱਗ ਮਨੀ ਬਰਾਮਦ ਹੋਈ ਸੀ।
ਇਹ ਵੀ ਪੜ੍ਹੋ- ਸ੍ਰੀ ਗੁਰੂ ਰਾਮਦਾਸ ਏਅਰਪੋਰਟ ਪਹੁੰਚੇ ਰਾਹੁਲ ਗਾਂਧੀ, ਹੋਇਆ ਨਿੱਘਾ ਸਵਾਗਤ
ਇਸੇ ਤਰ੍ਹਾਂ ਇਸ ਮਾਮਲੇ ਵਿਚ ਹੁਣ ਤੱਕ ਪੁਲਸ ਨੇ ਕੁੱਲ 7,98,720 ਨਸ਼ੀਲੀਆਂ ਗੋਲੀਆਂ ਅਤੇ 4,29,000 ਰੁਪਏ ਦੀ ਡਰੱਗ ਮਨੀ ਬਰਾਮਦ ਕੀਤੀ ਹੈ। ਪੁਲਸ ਨੇ ਦੱਸਿਆ ਕਿ ਫੜੇ ਗਏ ਮੁਲਜ਼ਮਾਂ ਤੋਂ ਹੁਣ ਤੱਕ ਕੀਤੀ ਗਈ ਪੁੱਛਗਿੱਛ ਦੌਰਾਨ ਇਹ ਗੱਲ ਸਾਹਮਣੇ ਆਈ ਹੈ ਕਿ ਉਹ ਉਕਤ ਦਵਾਈਆਂ ਜਾਅਲੀ ਦਸਤਾਵੇਜ਼ ਤਿਆਰ ਕਰ ਕੇ ਖ਼ਰੀਦਦੇ ਸਨ ਅਤੇ ਇਨ੍ਹਾਂ ਨੂੰ ਵੇਚਣ ਲਈ ਡਿਸਟ੍ਰੀਬਿਊਸ਼ਨ ਕੰਪਨੀਆਂ ਬਣਾਈਆਂ ਗਈਆਂ ਸਨ।
ਨੋਟ- ਇਸ ਖ਼ਬਰ ਸਬੰਧੀ ਤੁਹਾਡੀ ਕੀ ਹੈ ਰਾਏ, ਕੁਮੈਂਟ ਬਾਕਸ 'ਚ ਦੱਸੋ।
ਪੰਜਾਬ 'ਚ 'ਭਾਰਤ ਜੋੜੋ ਯਾਤਰਾ' ਦਾ ਆਗਾਜ਼, PCS ਅਫ਼ਸਰਾਂ ਦੀ ਹੜਤਾਲ ਖ਼ਤਮ, ਪੜ੍ਹੋ TOP 10
NEXT STORY