ਅੰਮ੍ਰਿਤਸਰ(ਜ.ਬ)- ਪੁਲਸ ਕਮਿਸ਼ਨਰ ਗੁਰਪ੍ਰੀਤ ਸਿੰਘ ਭੁੱਲਰ ਨੇ ਚਾਈਨਾ ਡੋਰ ਵੇਚਣ ਵਾਲਿਆਂ ਖਿਲਾਫ ਸਖ਼ਤ ਕਾਨੂੰਨੀ ਕਾਰਵਾਈ ਲਈ ਪੁਲਸ ਦੇ ਉੱਚ ਅਧਿਕਾਰੀਆਂ ਦੇ ਨਾਲ-ਨਾਲ ਸਮੂਹ ਥਾਣਾ ਮੁਖੀਆਂ ਅਤੇ ਚੌਕੀ ਇੰਚਾਰਜਾਂ ਨੂੰ ਸਖ਼ਤ ਕਾਰਵਾਈ ਦੇ ਹੁਕਮ ਜਾਰੀ ਕਰ ਦਿੱਤੇ ਹੈ। ਪੁਲਸ ਕਮਿਸ਼ਨਰ ਗੁਰਪ੍ਰੀਤ ਸਿੰਘ ਭੁੱਲਰ ਨੇ ਸਾਫ ਤੌਰ ’ਤੇ ਥਾਣਾ ਮੁਖੀਆਂ ਨੂੰ ਹੁਕਮ ਜਾਰੀ ਕੀਤੇ ਕਿ ਉਨ੍ਹਾਂ ਦੇ ਇਲਾਕਿਆਂ ਵਿਚ ਜੋ ਵੀ ਚਾਈਨਾ ਡੋਰ ਦੀ ਵਿਕਰੀ ਕਰਦਾ ਹੈ ਉਸ ਖਿਲਾਫ ਤੁਰੰਤ ਸਖਤ ਕਾਰਵਾਈ ਕੀਤੀ ਜਾਵੇ। ਇਸ ਦੇ ਨਾਲ ਹੀ ਇਲਾਕਿਆਂ ਵਿਚ ਜੋ ਵੀ ਵਿਅਕਤੀ ਨਸ਼ਾ ਵੇਚਦਾ ਹੈ ਉਸ ਖਿਲਾਫ ਐੱਨ. ਡੀ. ਪੀ. ਐੱਸ. ਐਕਟ ਅਧੀਨ ਕਾਰਵਾਈ ਕਰਦੇ ਹੋਏ ਸਲਾਖਾਂ ਵਿਚ ਭੇਜਿਆ ਜਾਵੇ।
ਇਹ ਵੀ ਪੜ੍ਹੋ- 19 ਦਸੰਬਰ ਨੂੰ ਪੂਰੇ ਪੰਜਾਬ 'ਚ ਅਲਰਟ, ਮੌਸਮ ਵਿਭਾਗ ਨੇ 5 ਦਿਨਾਂ ਦੀ ਦਿੱਤੀ ਜਾਣਕਾਰੀ
ਉਨ੍ਹਾਂ ਕਿਹਾ ਕਿ ਉਨ੍ਹਾਂ ਨੂੰ ਕੁਝ ਸ਼ਿਕਾਇਤਾਂ ਮਿਲ ਰਹੀਆਂ ਹਨ ਕਿ ਕੁਝ ਸਲੱਮ ਇਲਾਕਿਆਂ ਵਿਚ ਨਸ਼ਾ ਵਿਕ ਰਿਹਾ ਹੈ ਅਤੇ ਉਕਤ ਇਲਾਕੇ ਦੇ ਪੁਲਸ ਅਧਿਕਾਰੀਆਂ ਅਤੇ ਕਰਮਚਾਰੀਆਂ ਨੂੰ ਪਤਾ ਹੁੰਦੇ ਹੋਏ ਵੀ ਉਹ ਕਾਰਵਾਈ ਨਹੀਂ ਕਰਦੇ। ਪੁਲਸ ਕਮਿਸ਼ਨਰ ਭੁੱਲਰ ਨੇ ਸਪੱਸ਼ਟ ਕੀਤਾ ਹੈ ਕਿ ਜੇਕਰ ਕੋਈ ਵੀ ਪੁਲਸ ਕਰਮਚਾਰੀ ਜਾਂ ਅਧਿਕਾਰੀ ਜਾਣਬੁੱਝ ਕੇ ਅਜਿਹੇ ਮਾਮਲਿਆਂ ਵਿਚ ਚੁੱਪੀ ਧਾਰੇ ਬੈਠੇ ਕੋਈ ਕਾਰਵਾਈ ਨਹੀਂ ਕਰਦਾ ਜਾਂ ਫਿਰ ਉਸ ਦੀ ਅਜਿਹੇ ਲੋਕਾਂ ਨਾਲ ਕਿਸੇ ਵੀ ਤਰ੍ਹਾਂ ਦੀ ਕੋਈ ਸ਼ਮੂਲੀਅਤ ਪਾਈ ਗਈ ਤਾਂ ਉਹ ਇਸ ਸਬੰਧੀ ਸਖ਼ਤ ਐਕਸ਼ਨ ਲੈਣਗੇ। ਉਨ੍ਹਾਂ ਕਿਹਾ ਕਿ ਨਸ਼ਿਆ ਅਤੇ ਚਾਈਨਾ ਡੋਰ ਨੂੰ ਪੂਰਨ ਤੌਰ ’ਤੇ ਬੰਦ ਕਰਨਾ ਉਨ੍ਹਾਂ ਦੀ ਤਰਜੀਹ ਹੈ ਅਤੇ ਉਹ ਅਜਿਹੇ ਮਾਮਲਿਆਂ ਨੂੰ ਕਦੇ ਵੀ ਬਰਦਾਸ਼ਤ ਨਹੀਂ ਕਰਨਗੇ। ਉਨ੍ਹਾਂ ਪੁਲਸ ਕਰਮੀਆਂ ਨੂੰ ਚਿਤਾਵਨੀ ਦਿੰਦੇ ਹੋਏ ਕਿਹਾ ਗਿਆ ਹੈ ਕਿ ਜੇਕਰ ਉਨ੍ਹਾਂ ਦੇ ਇਲਾਕੇ ਵਿੱਚ ਨਸ਼ਿਆ ਦੀ ਵਿਕਰੀ ਹੋਣ ਸਬੰਧੀ ਕੋਈ ਵੀ ਸੂਚਨਾ ਜਾਂ ਸ਼ਿਕਾਇਤ ਮਿਲਦੀ ਹੈ ਤਾਂ ਬਿਨਾਂ ਕੋਈ ਸਮਾਂ ਗਵਾਏ ਤੁਰੰਤ ਸਖ਼ਤ ਕਾਰਵਾਈ ਕੀਤੀ ਜਾਵੇ।
ਇਹ ਵੀ ਪੜ੍ਹੋ- ਅੰਮ੍ਰਿਤਸਰ ਦੇ ਸਕੂਲਾਂ ਨੂੰ ਲੈ ਕੇ ਜਾਰੀ ਹੋ ਗਿਆ ਨਵਾਂ ਫਰਮਾਨ, ਪੜ੍ਹੋ ਪੂਰੀ ਖ਼ਬਰ
ਵਣੀਏਕੇ ਤੋਂ ਬਲਾਕ ਸੰਮਤੀ 'ਆਪ' ਦੀ ਉਮੀਦਵਾਰ ਸਰਬਜੀਤ ਕੌਰ ਜੇਤੂ
NEXT STORY