ਅੰਮ੍ਰਿਤਸਰ (ਗੁਰਪ੍ਰੀਤ ਸਿੰਘ) : ਪੁਲਵਾਮਾ ਵਿਖੇ ਭਿਆਨਕ ਅੱਤਵਾਦੀ ਹਮਲੇ ’ਚ ਸ਼ਹੀਦ ਹੋਏ ਪੰਜਾਬ ਦੇ 4 ਸੈਨਿਕਾਂ ਦੀ ਆਤਮਿਕ ਸ਼ਾਂਤੀ ਲਈ ਪਬਲਿਕ ਕੋਆਰਡੀਨੇਸ਼ਨ ਸੈੱਲ ਕਾਂਗਰਸ ਦੇ ਸ਼ਹਿਰੀ ਚੇਅਰਮੈਨ ਗੁਰਜੀਤ ਸਿੰਘ ਸੰਧੂ ਵਲੋਂ ਪਰਸੋਂ ਤੋਂ ਆਰੰਭ ਕਰਵਾਏ ਗਏ ਸ੍ਰੀ ਅਖੰਡ ਪਾਠ ਸਾਹਿਬ ਦਾ ਅੱਜ ਗੁ. ਅਟਾਰੀ ਸਾਹਿਬ ਪਿੰਡ ਸੁਲਤਾਨਵਿੰਡ ਵਿਖੇ ਭੋਗ ਪਾਇਆ ਗਿਆ। ਇਸ ਮੌਕੇ ਸ਼ਹੀਦ ਹੋਏ ਸੈਨਿਕਾਂ ਨੂੰ ਸ਼ਰਧਾ ਦੇ ਫੁੱਲ ਭੇਟ ਕਰਦਿਆਂ ਹਲਕਾ ਦੱਖਣੀ ਦੇ ਵਿਧਾਇਕ ਇੰਦਰਬੀਰ ਸਿੰਘ ਬੁਲਾਰੀਆ ਨੇ ਕਿਹਾ ਕਿ ਪੁਲਵਾਮਾ ਹਮਲੇ ’ਚ ਸ਼ਹੀਦ ਹੋਣ ਵਾਲੇ ਸੈਨਿਕਾਂ ਦਾ ਪਾਕਿਸਤਾਨ ਕੋਲੋਂ ਹਰ ਹਾਲਤ ’ਚ ਬਦਲਾ ਲੈਣਾ ਚਾਹੀਦਾ ਹੈ ਤੇ ਇਹੋ ਹੀ ਸ਼ਹੀਦ ਹੋਣ ਵਾਲੇ ਜਵਾਨਾ ਪ੍ਰਤੀ ਸੱਚੀ ਸ਼ਰਧਾਂਜਲੀ ਹੋਵੇਗੀ। ਉਨ੍ਹਾਂ ਕਿਹਾ ਕਿ ਸ਼ਹੀਦ ਜਵਾਨਾਂ ਦੇ ਪਰਿਵਾਰਾਂ ਨਾਲ ਅੱਜ ਪੂਰਾ ਭਾਰਤ ਚਟਾਂਨ ਦੀ ਤਰ੍ਹਾਂ ਖਡ਼ਾ ਹੈ ਤੇ ਸ਼ਹੀਦਾਂ ਦੇ ਪਰਿਵਾਰਾਂ ਲਈ ਹਰ ਸੰਭਵ ਮਦਦ ਦੇਣ ਦਾ ਐਲਾਨ ਵੀ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਪੁਲਵਾਮਾ ਹਮਲੇ ’ਚ ਸ਼ਹੀਦ ਹੋਣ ਵਾਲੇ ਸੈਨਿਕਾਂ ਦੀ ਆਤਮਿਕ ਸ਼ਾਂਤੀ ਵਾਸਤੇ ਪਬਲਿਕ ਕੋਆਰਡੀਨੇਸ਼ਨ ਸੈਲ ਕਾਂਗਰਸ ਦੇ ਸ਼ਹਿਰੀ ਚੇਅਰਮੈਨ ਗੁਰਜੀਤ ਸਿੰਘ ਸੰਧੂ ਵਲੋਂ ਸ੍ਰੀ ਅਖੰਡ ਪਾਠ ਸਾਹਿਬ ਕਰਵਾਉਣ ਦਾ ਜੋ ਉਪਰਾਲਾ ਕੀਤਾ ਗਿਆ ਹੈ ਉਹ ਬਹੁਤ ਹੀ ਸ਼ਲਾਘਾਯੋਗ ਗੱਲ ਹੈ। ਇਸ ਸਮੇਂ ਕਾਂਗਰਸ ਕਮੇਟੀ ਸ਼ਹਿਰੀ ਦੇ ਪ੍ਰਧਾਨ ਮੈਡਮ ਜਤਿੰਦਰ ਸੋਨੀਆ, ਸਿਆਸੀ ਸਲਾਹਕਾਰ ਪੁੰਨਰਦੀਪ ਸਿੰਘ ਚੈਰੀ ਬੁਲਾਰੀਆ, ਪੰਜਾਬ ਪ੍ਰਦੇਸ਼ ਕਾਂਗਰਸ ਦੇ ਸਕੱਤਰ ਪ੍ਰਗਟ ਸਿੰਘ ਧੁੰਨਾ, ਪੀ. ਏ. ਪ੍ਰਮਜੀਤ ਸਿੰਘ, ਕੌਂਸਲਰ ਹਰਪ੍ਰੀਤ ਸਿੰਘ ਗੋਲਡੀ ਸ਼ੀਂਹ, ਕੌਂਸਲਰ ਮੋਹਨ ਸਿੰਘ ਮਾਡ਼ੀਮੇਘਾ, ਜਤਿੰਦਰਪਾਲ ਸਿੰਘ ਘੋਗਾ, ਬਲਦੇਵ ਸਿੰਘ ਸੰਧੂ, ਸਾਬਕਾ ਕੋਂਸਲਰ ਭੁਪਿੰਦਰ ਕੌਰ, ਜੰਗ ਬਹਾਦਰ ਸਿੰਘ ਸੰਧੂ, ਡਾ.ਜਗਦੀਪ ਸਿੰਘ, ਕੁਲਦੀਪ ਸਿੰਘ, ਸਤਿੰਦਰ ਸਿੰਘ, ਗੁਰਮੀਤ ਸਿੰਘ, ਜਗਰੂਪ ਸਿੰਘ ਤੇ ਹੋਰ ਵੀ ਸਖਸ਼ੀਅਤਾਂ ਹਾਜ਼ਰ ਸਨ।
ਪੜ੍ਹੋ 23 ਫਰਵਰੀ ਦੀਆਂ ਪੰਜਾਬ ਦੀਆਂ ਵੱਡੀਆਂ ਖ਼ਬਰਾਂ
NEXT STORY