ਅੰਮ੍ਰਿਤਸਰ (ਆਰ. ਗਿੱਲ)- ਨਸ਼ਾ ਸਮੱਗਲਿੰਗ ’ਤੇ ਸਖ਼ਤੀ ਵਧਾਉਂਦਿਆਂ ਅੰਮ੍ਰਿਤਸਰ ਦਿਹਾਤੀ ਪੁਲਸ ਨੇ ਅੱਜ ਵਾਹਘਾ ਬਾਰਡਰ ਨਾਲ ਲੱਗਦੇ ਸੰਵੇਦਨਸ਼ੀਲ ਇਲਾਕਿਆਂ ਵਿਚ ‘ਕਾਰਡਨ ਐਂਡ ਸਰਚ ਆਪ੍ਰੇਸ਼ਨ’ (ਸੀ. ਏ. ਐੱਸ. ਓ.) ਚਲਾਇਆ। ਇਸ ਮੁਹਿੰਮ ਵਿਚ ਕੁੱਲ 200 ਪੁਲਸ ਕਰਮਚਾਰੀਆਂ ਨੇ ਹਿੱਸਾ ਲਿਆ, ਜਿਨ੍ਹਾਂ ਵਿਚ ਮਹਿਲਾ ਅਧਿਕਾਰੀ ਵੀ ਸ਼ਾਮਲ ਸਨ। ਥਾਣਾ ਘਰੀਡਾ ਦੇ ਦਾਇਰੇ ਵਿਚ ਆਉਂਦੇ ਬਸਰਕੇ ਪੈਨੀ, ਗੁਮਾਨਪੁਰਾ ਬਸਰਕੇ ਕਿਲਾ ਤੇ ਕੋਟਲੀ ਨਾਸਰ ਵਰਗੇ ਪੰਜ ਬਾਰਡਰ ਪਿੰਡਾਂ ਨੂੰ ਨਿਸ਼ਾਨਾ ਬਣਾਇਆ ਗਿਆ।
ਇਹ ਵੀ ਪੜ੍ਹੋ- ਨਵੰਬਰ 'ਚ ਛੁੱਟੀਆਂ ਹੀ ਛੁੱਟੀਆਂ, ਇੰਨੇ ਦਿਨ ਪੰਜਾਬ 'ਚ ਸਕੂਲ, ਕਾਲਜ ਤੇ ਦਫਤਰ ਰਹਿਣਗੇ ਬੰਦ
ਪੁਲਸ ਨੇ ਹੁਣ ਤੱਕ 50 ਤੋਂ ਵੱਧ ਘਰਾਂ ਦੀ ਵਿਸਤ੍ਰਿਤ ਤਲਾਸ਼ੀ ਲੈ ਲਈ ਹੈ, ਜਦਕਿ ਕਾਰਵਾਈ ਅਜੇ ਵੀ ਜਾਰੀ ਹੈ। ਅਧਿਕਾਰੀਆਂ ਅਨੁਸਾਰ, ਇਹ ਪਿੰਡ ਸਰਹੱਦ ਨਾਲ ਲੱਗਦੇ ਹੋਣ ਕਾਰਨ ਨਸ਼ੀਲੇ ਪਦਾਰਥਾਂ ਦੀ ਸਮੱਗਲਿੰਗ ਲਈ ਹਾਟਸਪਾਟ ਮੰਨੇ ਜਾਂਦੇ ਹਨ। ਇਸ ਲਈ ਸਮੇਂ-ਸਮੇਂ ’ਤੇ ਅਜਿਹੇ ਜਾਂਚ ਅਭਿਆਨ ਚਲਾਏ ਜਾਂਦੇ ਹਨ ਤਾਂ ਜੋ ਸਮੱਗਲਰਾਂ ’ਤੇ ਸਖ਼ਤ ਨਿਗਰਾਨੀ ਬਣੀ ਰਹੇ ਤੇ ਗੈਰ-ਕਾਨੂੰਨੀ ਗਤੀਵਿਧੀਆਂ ਨੂੰ ਰੋਕਿਆ ਜਾ ਸਕੇ।
ਇਹ ਵੀ ਪੜ੍ਹੋ- ਪੰਜਾਬ ਦੇ ਮੌਸਮ ਨੂੰ ਲੈ ਕੇ ਵੱਡੀ ਖ਼ਬਰ, ਨਵੰਬਰ ਦੀ ਮਹੀਨੇ ਸ਼ੁਰੂਆਤ 'ਚ ਹੀ...
ਐੱਸ. ਪੀ. ਐੱਸ. ਵਾਰਿਅਰ ਨੇ ਦੱਸਿਆ ਕਿ ਮਾਰਚ ਤੋਂ ਹੁਣ ਤੱਕ ਅੰਮ੍ਰਿਤਸਰ ਦਿਹਾਤੀ ਪੁਲਸ ਨੇ ਲਗਭਗ 200 ਕਿਲੋ ਹੈਰੋਇਨ ਤੇ 2.5 ਕਰੋੜ ਰੁਪਏ ਦੀ ਡਰੱਗ ਮਨੀ ਜ਼ਬਤ ਕੀਤੀ ਹੈ। ਇਸ ਤੋਂ ਇਲਾਵਾ ਨਸ਼ਾ ਮਾਫ਼ੀਆ ਦੀ ਕਾਲੀ ਕਮਾਈ ਨਾਲ ਬਣੀਆਂ ਜਾਇਦਾਦਾਂ ਨੂੰ ਵੀ ਢਾਹ ਦਿੱਤਾ ਗਿਆ ਹੈ। ਉਨ੍ਹਾਂ ਕਿਹਾ, ‘ਪੰਜਾਬ ਪੁਲਸ ਦਾ ਮੁੱਖ ਟੀਚਾ ਨਸ਼ਾ ਸਿੰਡੀਕੇਟ ’ਤੇ ਪੂਰੀ ਤਰ੍ਹਾਂ ਨਕੇਲ ਕੱਸਣਾ ਹੈ। ਆਉਣ ਵਾਲੇ ਦਿਨਾਂ ਵਿੱਚ ਇਹ ਮੁਹਿੰਮ ਨੂੰ ਹੋਰ ਤੇਜ਼ ਕੀਤਾ ਜਾਵੇਗਾ, ਤਾਂ ਜੋ ਸਰਹੱਦ ’ਤੇ ਸੁਰੱਖਿਆ ਹੋਰ ਮਜ਼ਬੂਤ ਹੋ ਸਕੇ। ਇਹ ਕਾਰਵਾਈ ਨਾ ਸਿਰਫ਼ ਸਮੱਗਲਿੰਗ ਰੋਕਣ ਵਿਚ ਮਦਦ ਕਰੇਗੀ, ਸਗੋਂ ਸਥਾਨਕ ਭਾਈਚਾਰਿਆਂ ਵਿੱਚ ਵੀ ਸੁਰੱਖਿਆ ਦਾ ਸੰਦੇਸ਼ ਦੇਵੇਗੀ। ਪੁਲਸ ਨੇ ਅਪੀਲ ਕੀਤੀ ਹੈ ਕਿ ਨਾਗਰਿਕ ਸ਼ੱਕੀ ਗਤੀਵਿਧੀਆਂ ਦੀ ਸੂਚਨਾ ਤੁਰੰਤ ਦੇਣ।
ਇਹ ਵੀ ਪੜ੍ਹੋ- ਵੱਡਾ ਹਾਦਸਾ: ਘਰ 'ਚ ਕਰੰਟ ਲੱਗਣ ਨਾਲ ਔਰਤ ਦੀ ਮੌਤ, 2 ਬੱਚਿਆਂ ਦੀ ਮਾਂ ਸੀ ਮ੍ਰਿਤਕਾ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਵਿਜੀਲੈਂਸ ਨੇ ਰੰਗੇ ਹੱਥੀਂ ਫੜਿਆ 5 ਲੱਖ ਦੀ ਰਿਸ਼ਵਤ ਲੈਣ ਵਾਲਾ ਵਿਅਕਤੀ
NEXT STORY