ਬਟਾਲਾ (ਸਾਹਿਲ) : ਪਿੰਡ ਭੋਮਾ ਨੇੜੇ ਖ਼ੇਤਾਂ ਵਿੱਚ ਇੱਕ ਕਾਰ ਪਲਟ ਜਾਣ ਕਾਰਨ ਚਾਲਕ ਦੇ ਜ਼ਖ਼ਮੀ ਹੋਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਇਸ ਸਬੰਧੀ ਇਕੱਤਰ ਕੀਤੀ ਜਾਣਕਾਰੀ ਅਨੁਸਾਰ ਬਲਵਿੰਦਰ ਸਿੰਘ ਪੁੱਤਰ ਕੁਲਦੀਪ ਸਿੰਘ ਵਾਸੀ ਗੰਡੇ ਕੇ ਚੋਣੇ ਆਪਣੀ ਸਵਿਫਟ ਕਾਰ 'ਤੇ ਸ੍ਰੀ ਹਰਗੋਬਿੰਦਪੁਰ ਤੋਂ ਆ ਰਿਹਾ ਸੀ। ਜਦੋਂ ਇਹ ਪਿੰਡ ਭੋਮਾ ਨੇੜੇ ਪੁੱਜਾ ਤਾਂ ਅਚਾਨਕ ਸਕੂਟਰ ਸਵਾਰ ਵਿਅਕਤੀ ਦੀ ਗੱਡੀ ਅੱਗੇ ਆ ਗਈ, ਜਿਸ ਨੂੰ ਬਚਾਉਣ ਦੀ ਕੋਸ਼ਿਸ਼ ਕਰਦੇ ਹੋਏ ਅਚਾਨਕ ਕਾਰ ਖ਼ੇਤਾਂ ਵਿੱਚ ਪਲਟ ਗਈ, ਜਿਸ ਕਾਰਨ ਚਾਲਕ ਬਲਵਿੰਦਰ ਸਿੰਘ ਜ਼ਖ਼ਮੀ ਹੋ ਗਿਆ।
ਇਹ ਵੀ ਪੜ੍ਹੋ- ਸਰਹੱਦ ਪਾਰ: ਹਨੇਰੀ ਕਾਰਨ ਡਿੱਗੇ ਦਰੱਖਤ ਦੀ ਮਾਲਕੀ ਨੂੰ ਲੈ ਕੇ 2 ਪਰਿਵਾਰਾਂ ’ਚ ਗੋਲੀਬਾਰੀ, 4 ਭਰਾਵਾਂ ਦੀ ਮੌਤ
ਦੂਜੇ ਪਾਸੇ ਇਸ ਸਬੰਧੀ ਪਤਾ ਲੱਗਦਿਆਂ ਹੀ ਸਬੰਧਤ ਥਾਣੇ ਦੀ ਪੁਲਸ ਨੇ ਉਕਤ ਜ਼ਖ਼ਮੀ ਨੂੰ ਪਹਿਲਾਂ ਸਰਕਾਰੀ ਹਸਪਤਾਲ ਘੁਮਾਣ ਵਿਖੇ ਇਲਾਜ ਲਈ ਦਾਖਲ ਕਰਵਾਇਆ, ਜਿੱਥੋਂ ਡਾਕਟਰਾਂ ਨੇ ਉਸ ਨੂੰ ਬਟਾਲਾ ਰੈਫ਼ਰ ਕਰ ਦਿੱਤਾ, ਫਿਰ 108 ਐਂਬੂਲੈਂਸ ਦੀ ਮਦਦ ਨਾਲ ਉਸ ਨੂੰ ਡੀ. ਸਿਵਲ ਹਸਪਤਾਲ ਬਟਾਲਾ ਵਿਖੇ ਲਿਜਾਇਆ ਗਿਆ।
ਇਹ ਵੀ ਪੜ੍ਹੋ- ਪਤੀ ਦੇ ਸ਼ੱਕ ਨੇ ਉਜਾੜੇ ਪਾ ਦਿੱਤਾ ਪਰਿਵਾਰ, ਪਤਨੀ ਨੂੰ ਦਿੱਤੀ ਬੇਰਹਿਮ ਮੌਤ
ਨੋਟ- ਇਸ ਖ਼ਬਰ ਸਬੰਧੀ ਤੁਹਾਡੀ ਕੀ ਹੈ ਰਾਏ, ਕੁਮੈਂਟ ਬਾਕਸ 'ਚ ਦੱਸੋ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਪਤੀ ਦੇ ਸ਼ੱਕ ਨੇ ਉਜਾੜੇ ਪਾ ਦਿੱਤਾ ਪਰਿਵਾਰ, ਪਤਨੀ ਨੂੰ ਦਿੱਤੀ ਬੇਰਹਿਮ ਮੌਤ
NEXT STORY