ਤਰਨਤਾਰਨ (ਰਮਨ)-ਥਾਣਾ ਸਰਾਏ ਅਮਾਨਤ ਖਾਂ ਦੀ ਪੁਲਸ ਨੇ ਇਕ ਮੁਲਜ਼ਮ ਨੂੰ ਕਾਰ ਅਤੇ 20 ਪਰੀਗਾਬਾਲਿਨ ਕੈਪਸੂਲਾਂ ਸਮੇਤ ਗ੍ਰਿਫ਼ਤਾਰ ਕਰਦੇ ਹੋਏ ਅਗਲੇਰੀ ਜਾਂਚ ਸ਼ੁਰੂ ਕਰ ਦਿੱਤੀ ਹੈ। ਜ਼ਿਕਰਯੋਗ ਹੈ ਕਿ ਜ਼ਿਲ੍ਹੇ ਦੇ ਡਿਪਟੀ ਕਮਿਸ਼ਨਰ ਵੱਲੋਂ ਪਰੀਗਾਬਾਲਿਨ ਕੈਪਸੂਲਾਂ ਦੀ ਵਰਤੋਂ ਅਤੇ ਵਿਕਰੀ ਉਪਰ ਪਾਬੰਦੀ ਦੇ ਆਦੇਸ਼ ਜਾਰੀ ਕੀਤੇ ਹਨ, ਜਿਸ ਦੇ ਚੱਲਦਿਆਂ ਪੁਲਸ ਵੱਲੋਂ ਨਸ਼ੇ ਦੀ ਤੌਰ ਉਪਰ ਵਰਤੋਂ ਕੀਤੀ ਜਾਣ ਵਾਲੀ ਇਸ ਦਵਾਈ ਸਬੰਧੀ ਸਖ਼ਤੀ ਨਾਲ ਪੇਸ਼ ਆਉਣਾ ਸ਼ੁਰੂ ਕਰ ਦਿੱਤਾ ਗਿਆ ਹੈ।
ਜਾਣਕਾਰੀ ਦਿੰਦੇ ਹੋਏ ਡੀ. ਐੱਸ. ਪੀ. ਸਿਟੀ ਕਮਲਮੀਤ ਸਿੰਘ ਨੇ ਦੱਸਿਆ ਕਿ ਜ਼ਿਲ੍ਹੇ ਦੇ ਡਿਪਟੀ ਕਮਿਸ਼ਨਰ ਸੰਦੀਪ ਕੁਮਾਰ ਅਤੇ ਐੱਸ. ਐੱਸ. ਪੀ. ਗੌਰਵ ਤੂਰਾ ਵੱਲੋਂ ਜਾਰੀ ਕੀਤੇ ਗਏ ਹੁਕਮਾਂ ਤਹਿਤ ਪਰੀਗਾਬਾਲਿਨ ਦਵਾਈ ਦੀ ਵਰਤੋਂ ਅਤੇ ਸਟਾਕ ਉਪਰ ਸਖ਼ਤ ਨਜ਼ਰ ਰੱਖੀ ਜਾ ਰਹੀ ਹੈ। ਉਨ੍ਹਾਂ ਦੱਸਿਆ ਕਿ ਥਾਣਾ ਸਰਾਏ ਅਮਾਨਤ ਖਾਂ ਦੀ ਪੁਲਸ ਵੱਲੋਂ ਦੌਰਾਨੇ ਗਸ਼ਤ ਇਕ ਕਾਰ ਨੂੰ ਰੁਕਣ ਦਾ ਇਸ਼ਾਰਾ ਕੀਤਾ ਗਿਆ, ਜਿਸ ਵਿਚੋਂ ਤਲਾਸ਼ੀ ਲੈਣ ਉਪਰੰਤ 20 ਕੈਪਸੂਲ ਪਰੀਗਾਬਾਲੀਨ ਦੇ ਬਰਾਮਦ ਕੀਤੇ ਗਏ ਹਨ। ਉਨ੍ਹਾਂ ਦੱਸਿਆ ਕਿ ਘਰ ਚਾਲਕ ਦੀ ਪਛਾਣ ਹਰਪਿੰਦਰ ਸਿੰਘ ਪੁੱਤਰ ਗੁਰਨਾਮ ਸਿੰਘ ਵਾਸੀ ਕਸੇਲ ਵਜੋਂ ਹੋਈ ਹੈ, ਜਿਸ ਖ਼ਿਲਾਫ਼ ਥਾਣਾ ਸਰਾਏ ਅਮਾਨਤ ਖਾਂ ਵਿਖੇ ਪਰਚਾ ਦਰਜ ਕਰਦੇ ਹੋਏ ਅਗਲੇਰੀ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ।
ਸਿਹਤ ਵਿਭਾਗ ਨੇ 61 ਘਰਾਂ ’ਚ ਡੇਂਗੂ ਦਾ ਲਾਰਵਾ ਕੀਤਾ ਚੈੱਕ
NEXT STORY