ਦੀਨਾਨਗਰ(ਹਰਜਿੰਦਰ ਸਿੰਘ ਗੋਰਾਇਆ)-ਵਿਧਾਨ ਸਭਾ ਹਲਕਾ ਦੀਨਾਨਗਰ ਅਧੀਨ ਆਉਂਦੇ ਬਾਰਡਰ ਦੇ ਅਖੀਰਲੇ ਪਿੰਡ ਜੈਨਪੁਰ ਦੇ ਵਿੱਚ ਐੱਸ. ਐੱਸ. ਪੀ. ਗੁਰਦਾਸਪੁਰ ਹਰੀਸ਼ ਕੁਮਾਰ ਦਾਯਮਾ ਦੇ ਦਿਸ਼ਾ ਨਿਰਦੇਸ਼ ਅਨੁਸਾਰ ਨਸ਼ਿਆਂ ਖ਼ਿਲਾਫ਼ ਜਾਰੀ ਜੰਗ 'ਚ ਨੌਜਵਾਨਾਂ ਨੂੰ ਪ੍ਰੇਰਿਤ ਕਰਨ ਲਈ ਨਸ਼ਿਆਂ ਤੋਂ ਦੂਰ ਰੱਖਣ ਲਈ ਕੈਂਪ ਦਾ ਆਯੋਜਨ ਕੀਤਾ ਗਿਆ। ਜਿਸ 'ਚ ਵੱਡੀ ਗਿਣਤੀ 'ਚ ਪਿੰਡ ਦੇ ਨੌਜਵਾਨਾਂ ਤੇ ਬਜ਼ੁਰਗਾਂ ਨੇ ਹਿੱਸਾ ਲਿਆ।
ਇਹ ਵੀ ਪੜ੍ਹੋ- ਪੰਜਾਬ 'ਚ ਵੱਡੀ ਵਾਰਦਾਤ, 2 ਧਿਰਾਂ 'ਚ ਚੱਲੀਆਂ ਗੋਲੀਆਂ, 22 ਸਾਲਾ ਨੌਜਵਾਨ ਦੀ ਮੌਤ
ਇਸ ਮੌਕੇ ਡੀ. ਐੱਸ. ਪੀ. ਦੀਨਾਨਗਰ ਸੁਖਵਿੰਦਰ ਪਾਲ ਸਿੰਘ ਨੇ ਸੰਬੋਧਨ ਦੌਰਾਨ ਕਿਹਾ ਕਿ ਅੱਜ ਦੀ ਯੁਵਾ ਪੀੜੀ ਨਸ਼ੇ ਦੀ ਦਲਦਲ ਵਿੱਚ ਧਸਦੀ ਜਾ ਰਹੀ ਹੈ। ਇਸ ਤੋਂ ਨੌਜਵਾਨਾਂ ਨੂੰ ਪ੍ਰੇਰਿਤ ਕਰਨ ਲਈ ਪਿੰਡਾਂ-ਪਿੰਡਾਂ 'ਚ ਕੈਂਪ ਲਗਾਏ ਜਾ ਰਹੇ ਹਨ ਤਾਂ ਕਿ ਨੌਜਵਾਨ ਪੀੜ੍ਹੀ ਜਿਹੜੀ ਨਸ਼ਿਆਂ ਦੇ ਦਲ ਦੇ ਵਿੱਚ ਫਸ ਰਹੀ ਹੈ ਉਹ ਇਸ ਤੋਂ ਬਾਹਰ ਆ ਸਕੇ । ਉਨ੍ਹਾਂ ਇਲਾਕਾ ਵਾਸੀਆਂ ਨੂੰ ਅਪੀਲ ਕੀਤੀ ਕਿ ਜੇਕਰ ਤੁਹਾਡੇ ਕੋਈ ਆਲੇ ਦੁਆਲੇ ਨਸ਼ੇ ਦਾ ਕਾਰੋਬਾਰ ਕਰਦਾ ਹੈ ਤਾਂ ਉਸ ਦੀ ਸੂਚਨਾ ਤੁਰੰਤ ਆਪਣੇ ਪੁਲਸ ਸਟੇਸ਼ਨ ਵਿੱਚ ਦਿੱਤੀ ਜਾਵੇ ਸੂਚਨਾ ਦੇਣ ਵਾਲੇ ਵਿਅਕਤੀ ਦੇ ਨਾਮ ਬਿਲਕੁਲ ਗੁਪਤ ਰੱਖਿਆ ਜਾਵੇਗਾ। ਇਸ ਮੌਕੇ 'ਤੇ ਥਾਣਾ ਦੌਰਾਂਗਲਾ ਦੇ ਇੰਚਾਰਜ ਦਵਿੰਦਰ ਸ਼ਰਮਾ ਤੇ ਪਿੰਡ ਦੇ ਲੋਕ ਵੱਡੀ ਗਿਣਤੀ ਦੇ ਵਿਚ ਹਾਜ਼ਰ ਸਨ।
ਇਹ ਵੀ ਪੜ੍ਹੋ-ਕੇਂਦਰੀ ਬਜਟ 'ਤੇ ਬੋਲੇ ਖ਼ਜ਼ਾਨਾ ਮੰਤਰੀ ਹਰਪਾਲ ਸਿੰਘ ਚੀਮਾ, ਕਿਹਾ- ਪੰਜਾਬ ਨਾਲ ਕੀਤਾ ਮਤਰੇਈ ਮਾਂ ਵਾਲਾ ਸਲੂਕ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
J&K 'ਚ ਗੁਰਬਾਣੀ, ਅੰਮ੍ਰਿਤ ਛਕਣ 'ਤੇ ਗਲਤ ਬੋਲਣ ਵਾਲਿਆਂ ਵਿਰੁੱਧ ਸ੍ਰੀ ਅਕਾਲ ਤਖਤ ਸਾਹਿਬ ’ਤੇ ਸੌਂਪਿਆ ਮੰਗ-ਪੱਤਰ
NEXT STORY