ਗੁਰਦਾਸਪੁਰ (ਹਰਮਨ)- ਗੁਰਦਾਸਪੁਰ ਦੇ ਤਿੱਬੜੀ ਰੋਡ ਫਾਟਕ ਵਿਖੇ ਰੇਲਵੇ ਲਾਈਨ ਕਰਾਸ ਕਰਦੇ ਸਮੇਂ ਇਕ ਬਜ਼ੁਰਗ ਦੀ ਟ੍ਰੇਨ ਨਾਲ ਟਕਰਾ ਜਾਣ ਕਾਰਨ ਮੌਤ ਹੋਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਮ੍ਰਿਤਕ ਦੀ ਪਛਾਣ ਰੂਪ ਲਾਲ (72) ਦੇ ਤੌਰ ’ਤੇ ਹੋਈ ਹੈ ਜੋ ਦੁਰਘਟਨਾ ਵਾਲੀ ਥਾਂ ਦੇ ਨੇੜੇ ਹੀ ਤਿਬੜੀ ਰੋਡ ਦਾ ਰਹਿਣ ਵਾਲਾ ਸੀ। ਰੇਲਵੇ ਪੁਲਸ ਅਧਿਕਾਰੀ ਅਤੇ ਕਰਮਚਾਰੀ ਘਟਨਾ ਦੀ ਸੂਚਨਾ ਮਿਲਦੇ ਹੀ ਮੌਕੇ ’ਤੇ ਪਹੁੰਚੇ ਅਤੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ।
ਇਹ ਵੀ ਪੜ੍ਹੋ : ਪ੍ਰੇਮ ਵਿਆਹ ਕਰਵਾਉਣ ਦੀ ਮਿਲੀ ਭਿਆਨਕ ਸਜ਼ਾ, 20 ਦੇ ਕਰੀਬ ਲੋਕਾਂ ਨੇ ਮੁੰਡੇ ਨੂੰ ਤੇਜ਼ਧਾਰ ਹਥਿਆਰਾਂ ਨਾਲ ਵੱਡਿਆ
ਰੇਲਵੇ ਚੌਕੀ ਸਹਾਇਕ ਇੰਚਾਰਜ ਮਨਜੀਤ ਸਿੰਘ ਨੇ ਦੱਸਿਆ ਕਿ ਟਾਟਾ ਮੋਰੀ ਐਕਸਪ੍ਰੈਸ ਨੰਬਰ:8309 ਅੰਮ੍ਰਿਤਸਰ ਤੋਂ ਜੰਮੂ ਵੱਲ ਨੂੰ ਵਾਪਸ ਜਾ ਰਹੀ ਸੀ। ਜਦੋਂ ਗੁਰਦਾਸਪੁਰ ਦੇ ਤਿੱਬੜੀ ਫਾਟਕ ਨੇੜੇ ਪਹੁੰਚੀ ਤਾਂ ਟ੍ਰੇਨ ਨਾਲ ਅਚਾਨਕ ਇਕ ਬਜ਼ੁਰਗ ਟਕਰਾ ਗਿਆ। ਉਪਰੰਤ ਟ੍ਰੇਨ ਦੇ ਡਰਾਈਵਰ ਵੱਲੋਂ ਸੂਚਨਾ ਦਿੱਤੇ ਜਾਣ ਉਪਰੰਤ ਪੁਲਸ ਮੌਕੇ ’ਤੇ ਪਹੁੰਚੀ ਅਤੇ ਲਾਸ਼ ਨੂੰ ਕਬਜ਼ੇ ਵਿਚ ਲੈ ਕੇ ਪੋਸਟਮਾਰਟਮ ਲਈ ਭੇਜ ਦਿੱਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਮ੍ਰਿਤਕ ਦੇ ਪਰਿਵਾਰਕ ਮੈਂਬਰਾਂ ਦੇ ਬਿਆਨ ਲੈ ਲਏ ਗਏ ਹਨ ਜਿਨ੍ਹਾਂ ਨੇ ਦੱਸਿਆ ਹੈ ਕਿ ਮ੍ਰਿਤਕ ਰੂਪ ਲਾਲ ਘਰ ਤੋਂ ਸੈਰ ਕਰਨ ਲਈ ਨਿਕਲੇ ਸੀ ਅਤੇ ਅਚਾਨਕ ਰੇਲਵੇ ਲਾਈਨ ਕਰਾਸ ਕਰਦਿਆਂ ਉਹ ਗੱਡੀ ਨਾਲ ਟਕਰਾ ਗਏ।
ਇਹ ਵੀ ਪੜ੍ਹੋ : ਸ੍ਰੀ ਹਰਿਮੰਦਰ ਸਾਹਿਬ ਪਹੁੰਚਿਆ ਜਰਮਨ ਦਾ ਵਿਅਕਤੀ, ਹਜ਼ਾਰਾਂ ਕਿਲੋਮੀਟਰ ਦਾ ਸਫ਼ਰ ਸਾਈਕਲ 'ਤੇ ਕੀਤਾ ਤੈਅ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਨਵੇਂ ਸਾਲ ਦੀ ਆਮਦ ਨੂੰ ਲੈ ਜ਼ਿਲ੍ਹਾ ਪੁਲਸ ਨੇ ਕੱਸੀ ਕਮਰ, ਪੁਲਸ ਨਾਕਿਆਂ ’ਤੇ ਲਈ ਜਾ ਰਹੀ ਵਾਹਨਾਂ ਦੀ ਤਲਾਸ਼ੀ
NEXT STORY