ਤਰਨਤਾਰਨ (ਰਮਨ)-ਜ਼ਿਲ੍ਹੇ ਦੇ ਥਾਣਾ ਸਦਰ ਅਧੀਨ ਆਉਂਦੇ ਪਿੰਡ ਪਿੱਦੀ ਵਿਖੇ ਬੀਤੀ ਰਾਤ ਇਕ ਘਰ ਉਪਰ ਅਣਪਛਾਤੇ ਵਿਅਕਤੀ ਵੱਲੋਂ ਫਾਇਰਿੰਗ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਜਿਸ ਸਬੰਧੀ ਥਾਣਾ ਸਦਰ ਪੁਲਸ ਵੱਲੋਂ ਮੌਕੇ ’ਤੇ ਪਹੁੰਚ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ। ਜ਼ਿਕਰਯੋਗ ਹੈ ਕਿ ਵਿਦੇਸ਼ ਵਿਚ ਰਹਿੰਦੇ ਘਰ ਦੇ ਮਾਲਕ ਪਾਸੋਂ ਲੱਖਾਂ ਰੁਪਏ ਦੀ ਫਿਰੌਤੀ ਮੰਗੀ ਗਈ ਸੀ, ਜਿਸ ਤੋਂ ਬਾਅਦ ਇਹ ਹਮਲਾ ਕੀਤਾ ਗਿਆ ਹੈ।
ਇਹ ਵੀ ਪੜ੍ਹੋ- ਪੰਜਾਬ ਦੇ ਇਸ ਹੋਟਲ ਵਿਚ ਪੁਲਸ ਨੇ ਮਾਰਿਆ ਛਾਪਾ, ਇਤਰਾਜ਼ਯੋਗ ਹਾਲਤ 'ਚ ਫੜੇ ਮੁੰਡੇ-ਕੁੜੀਆਂ
ਜਾਣਕਾਰੀ ਅਨੁਸਾਰ ਪਰਮਿੰਦਰ ਸਿੰਘ, ਅੰਗਰੇਜ ਸਿੰਘ ਪੁੱਤਰਾਨ ਦਿਲਬਾਗ ਸਿੰਘ ਵਾਸੀ ਪਿੰਡ ਪਿੱਦੀ ਜੋ ਵਿਦੇਸ਼ ਵਿਚ ਰਹਿ ਰਹੇ ਹਨ ਦਾ ਪਰਿਵਾਰ ਪਿੰਡ ਪਿੱਦੀ ਵਿਖੇ ਰਹਿੰਦਾ ਹੈ। ਬੀਤੇ ਕੁਝ ਦਿਨ ਪਹਿਲਾਂ ਦੋਵਾਂ ਭਰਾਵਾਂ ਪਾਸੋਂ ਕਿਸੇ ਵਿਅਕਤੀ ਵੱਲੋਂ ਫੋਨ ਕਰਦੇ ਹੋਏ ਲੱਖਾਂ ਰੁਪਏ ਦੀ ਫਿਰੌਤੀ ਮੰਗੀ ਗਈ ਸੀ, ਜਿਸ ਤੋਂ ਬਾਅਦ ਬੀਤੇ ਕੱਲ੍ਹ ਰਾਤ ਇਕ ਅਣਪਛਾਤੇ ਵਿਅਕਤੀ ਵੱਲੋਂ ਘਰ ਦੇ ਬਾਹਰ ਆ ਕੇ ਦੋ ਫਾਇਰ ਕੀਤੇ ਗਏ ਜੋ ਘਰ ਦੀ ਕੋਠੀ ਉਪਰ ਜਾ ਵੱਜੇ। ਮੋਟਰਸਾਈਕਲ ਉਪਰ ਸਵਾਰ ਹੋ ਫਰਾਰ ਹੋਣ ਸਮੇਂ ਹਮਲਾਵਰ ਵੱਲੋਂ ਕੋਠੀ ਦੇ ਪਿਛਲੇ ਪਾਸੇ ਵੀ ਇਕ ਫਾਇਰ ਕੀਤਾ ਗਿਆ, ਜਿਸ ਤੋਂ ਬਾਅਦ ਹਮਲਾਵਰ ਮੌਕੇ ਤੋਂ ਫਰਾਰ ਹੋ ਗਿਆ। ਜਦੋਂ ਇਸ ਵਾਰਦਾਤ ਨੂੰ ਅੰਜਾਮ ਦਿੱਤਾ ਗਿਆ ਉਸ ਵੇਲੇ ਪਰਿਵਾਰ ਵਿਚ ਔਰਤਾਂ ਅਤੇ ਬੱਚੇ ਮੌਜੂਦ ਸਨ। ਇਸ ਵਾਰਦਾਤ ਤੋਂ ਬਾਅਦ ਪਰਿਵਾਰ ਵਿਚ ਕਾਫੀ ਸਹਿਮ ਭਰਿਆ ਮਾਹੌਲ ਵੇਖਣ ਨੂੰ ਮਿਲ ਰਿਹਾ ਹੈ।
ਇਹ ਵੀ ਪੜ੍ਹੋ- ਭਣੇਵੀਂ ਨਾਲ ਮਾਮੇ ਨੇ ਕਈ ਵਾਰ ਟੱਪੀਆਂ ਬੇਸ਼ਰਮੀ ਦੀਆਂ ਹੱਦਾ, ਜਦੋਂ ਹੋਈ ਗਰਭਵਤੀ ਤਾਂ ਕਰ 'ਤਾ ਵੱਡਾ ਕਾਂਡ
ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਥਾਣਾ ਸਦਰ ਤਰਨਤਾਰਨ ਦੇ ਮੁਖੀ ਇੰਸਪੈਕਟਰ ਸੁਖਬੀਰ ਸਿੰਘ ਨੇ ਦੱਸਿਆ ਕਿ ਇਹ ਮਾਮਲਾ ਫਿਰੌਤੀ ਨਾਲ ਜੁੜਿਆ ਹੋਇਆ ਲੱਗਦਾ ਹੈ, ਜਿਸ ਦੀ ਪੁਲਸ ਵੱਲੋਂ ਬਰੀਕੀ ਨਾਲ ਜਾਂਚ ਕੀਤੀ ਜਾ ਰਹੀ ਹੈ। ਉਨ੍ਹਾਂ ਦੱਸਿਆ ਕਿ ਜਲਦ ਹੀ ਮੁਲਜ਼ਮਾਂ ਨੂੰ ਕਾਬੂ ਕਰ ਲਿਆ ਜਾਵੇਗਾ।
ਇਹ ਵੀ ਪੜ੍ਹੋ- ਕੰਪਨੀ ਦਾ ਕੰਮ ਕਰਦਿਆਂ ਨੌਜਵਾਨ ਦੀ ਹੋਈ ਮੌਤ, 3 ਧੀਆਂ ਦੇ ਸਿਰ ਤੋਂ ਉੱਠਿਆ ਪਿਓ ਦਾ ਸਾਇਆ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਮੀਂਹ ਹਨੇਰੀ ਨੇ ਵੱਖ-ਵੱਖ ਥਾਵਾਂ ’ਤੇ ਢਾਹਿਆ ਕਹਿਰ, ਕਿਤੇ ਡਿੱਗੇ ਰੁੱਖ ਤੇ ਕਿਤੇ ਡਿੱਗੀਆਂ ਕੰਧਾਂ
NEXT STORY