ਗੁਰਦਾਸਪੁਰ(ਹਰਜਿੰਦਰ ਸਿੰਘ ਗੋਰਾਇਆ)- ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਸ੍ਰੀ ਰਮਨ ਬਹਿਲ ਅਤੇ ਪ੍ਰਧਾਨ ਆਰੀਆ ਨਗਰ ਗੁਰੂ ਰਵਿਦਾਸ ਸਭਾ ਗੁਰਦਾਸਪੁਰ ਵੱਲੋਂ ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਨੂੰ ਮੰਗ ਪੱਤਰ ਦੇ ਕੇ ਸਤਿਗੁਰੂ ਸ੍ਰੀ ਰਵਿਦਾਸ ਮਹਾਰਾਜ ਜੀ ਦੇ ਪ੍ਰਕਾਸ਼ ਉਸਤਵ ਸਬੰਧ 'ਚ 23 ਫਰਵਰੀ ਨੂੰ ਗੁਰਦਾਸਪੁਰ ਸ਼ਹਿਰ 'ਚ ਕੱਢੇ ਜਾਣ ਵਾਲੇ ਵਿਸ਼ਾਲ ਨਗਰ ਕੀਰਤਨ ਦੇ ਮੱਦੇਨਜ਼ਰ ਜ਼ਿਲ੍ਹੇ ਵਿੱਚ ਅੱਧੇ ਦਿਨ ਦੀ ਛੁੱਟੀ ਕਰਨ ਦੀ ਮੰਗ ਕੀਤੀ ਗਈ ਸੀ। ਜਿਸ ਨੂੰ ਪ੍ਰਵਾਨ ਕਰਦਿਆਂ ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਵੱਲੋਂ 23 ਫਰਵਰੀ 2024 ਨੂੰ ਜ਼ਿਲ੍ਹਾ ਗੁਰਦਾਸਪੁਰ ਵਿੱਚ ਸਾਰੇ ਸਰਕਾਰੀ/ਅਰਧ ਸਰਕਾਰੀ ਸਕੂਲਾਂ, ਕਾਲਜਾਂ, ਵਿਦਿਅਕ ਸੰਸਥਾਵਾਂ ਵਿੱਚ ਬਾਅਦ ਦੁਪਹਿਰ ਅੱਧੇ ਦਿਨ ਦੀ ਛੁੱਟੀ ਕਰਨ ਦਾ ਐਲਾਨ ਕੀਤਾ ਹੈ।
ਇਹ ਵੀ ਪੜ੍ਹੋ : ਫ਼ਾਜ਼ਿਲਕਾ 'ਚ 4 ਦੋਸਤਾਂ ਨੂੰ ਅਦਾਲਤ ਨੇ ਸੁਣਾਈ ਉਮਰ ਕੈਦ, ਸ਼ਰਾਬ ਪੀ ਕੇ ਆਪਣੇ ਹੀ ਦੋਸਤ ਦਾ ਕੀਤਾ ਸੀ ਕਤਲ
ਇਸ ਦੌਰਾਨ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਇਹ ਹੁਕਮ ਇਸ ਦਿਨ ਹੋਣ ਵਾਲੀਆਂ ਪ੍ਰੀਖਿਆਵਾਂ ’ਤੇ ਲਾਗੂ ਨਹੀਂ ਹੋਵੇਗਾ। ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਵਿਦਿਅਕ ਸੰਸਥਾਵਾਂ 'ਚ ਅੱਧੇ ਦਿਨ ਦੀ ਛੁੱਟੀ ਕਰਨ ਦੇ ਐਲਾਨ ਦਾ ਸਵਾਗਤ ਕਰਦਿਆਂ ਚੇਅਰਮੈਨ ਸ੍ਰੀ ਰਮਨ ਬਹਿਲ ਨੇ ਕਿਹਾ ਕਿ 23 ਫਰਵਰੀ ਨੂੰ ਬਾਅਦ ਦੁਪਹਿਰ ਅੱਧੇ ਦਿਨ ਦੀ ਛੁੱਟੀ ਹੋਣ ਕਾਰਨ ਬੱਚੇ ਅਤੇ ਉਨ੍ਹਾਂ ਦੇ ਮਾਪੇ ਨਗਰ ਕੀਰਤਨ ਵਿਚ ਸ਼ਾਮਲ ਹੋ ਸਕਣਗੇ। ਇਸਦੇ ਨਾਲ ਹੀ ਬਹਿਲ ਨੇ ਜ਼ਿਲ੍ਹਾ ਵਾਸੀਆਂ ਸ੍ਰੀ ਗੁਰੂ ਰਵਿਦਾਸ ਜੀ ਦੇ ਪ੍ਰਕਾਸ਼ ਪੁਰਬ ਦੀ ਵਧਾਈ ਵੀ ਦਿੱਤੀ ਹੈ।
ਇਹ ਵੀ ਪੜ੍ਹੋ : ਕਿਸਾਨੀ ਅੰਦੋਲਨ ਦੌਰਾਨ ਸ਼ੁਭਕਰਨ ਦੀ ਮੌਤ 'ਤੇ ਗਿਆਨੀ ਹਰਪ੍ਰੀਤ ਸਿੰਘ ਦਾ ਵੱਡਾ ਬਿਆਨ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਗੋਲੀਆਂ ਤੇ ਅੱਥਰੂ ਗੈਸ ਦੇ ਗੋਲੇ ਦਾਗ ਕੇ ਸਰਕਾਰ ਨੇ ਮੌਲਿਕ ਅਧਿਕਾਰਾਂ ਦਾ ਚਿੱਟੇ ਦਿਨ ਕੀਤਾ ਘਾਣ: ਰੰਧਾਵਾ
NEXT STORY