ਗੁਰਦਾਸਪੁਰ(ਹਰਮਨ)- ਗੁਰਦਾਸਪੁਰ ਜ਼ਿਲ੍ਹੇ ਅੰਦਰ ਅਮਨ-ਕਾਨੂੰਨ ਦੀ ਵਿਵਸਥਾ ਨੂੰ ਬਣਾਈ ਰੱਖਣ ਲਈ ਐਂਟੀ-ਸੈਬੋਟੇਜ ਟੀਮ ਨੇ ਰੇਲਵੇ ਸਟੇਸ਼ਨ ਗੁਰਦਾਸਪੁਰ ਵਿਖੇ ਪਹੁੰਚ ਕੇ ਅਚਾਨਕ ਚੈਕਿੰਗ ਕੀਤੀ। ਇਸ ਸਬੰਧ ਵਿੱਚ ਜਾਣਕਾਰੀ ਦਿੰਦੇ ਹੋਏ ਐੱਸ. ਐੱਸ. ਪੀ. ਆਦਿਤਿਆ ਨੇ ਦੱਸਿਆ ਕਿ ਗੁਰਦਾਸਪੁਰ ਜ਼ਿਲੇ ਅੰਦਰ ਵੱਖ-ਵੱਖ ਥਾਵਾਂ ’ਤੇ ਅਮਨ-ਸ਼ਾਂਤੀ ਬਣਾਈ ਰੱਖਣ ਲਈ ਪੁਲਸ ਵੱਲੋਂ ਨਾਕਾਬੰਦੀ ਕੀਤੀ ਜਾ ਰਹੀ ਹੈ। ਇਸ ਦੇ ਨਾਲ ਹੀ ਪੁਲਸ ਵੱਲੋਂ ਰੇਲਵੇ ਸਟੇਸ਼ਨ ਸਮੇਤ ਹੋਰ ਜਨਤਕ ਥਾਵਾਂ 'ਤੇ ਵੀ ਅਚਨਚੇਤ ਚੈਕਿੰਗ ਕਰਵਾਈ ਗਈ ਹੈ।
ਇਹ ਵੀ ਪੜ੍ਹੋ- ਕਹਿਰ ਓ ਰੱਬਾ: ਸ਼ੱਕੀ ਹਾਲਾਤ 'ਚ ਮਾਪਿਆਂ ਦੀ ਸੋਹਣੀ-ਸੁਨੱਖੀ ਧੀ ਦੀ ਮੌਤ ! ਪੇਕੇ ਪਰਿਵਾਰ ਨੇ ਲਾਏ ਕਤਲ ਦੇ ਇਲਜ਼ਾਮ
ਇਸੇ ਦੌਰਾਨ ਐਂਟੀ-ਸੈਬੋਟੇਜ ਟੀਮ ਦੇ ਮੈਂਬਰਾਂ ਨੇ ਰੇਲਵੇ ਸਟੇਸ਼ਨ ਦੇ ਪਾਰਕਿੰਗ ਏਰੀਆ, ਪਲੇਟਫਾਰਮ, ਰੇਲਵੇ ਲਾਈਨਾਂ ਅਤੇ ਹੋਰ ਥਾਵਾਂ ਦੀ ਜਾਂਚ ਕੀਤੀ। ਇਸ ਦੇ ਨਾਲ ਹੀ ਯਾਤਰੀਆਂ ਦੇ ਸਾਮਾਨ ਦੀ ਜਾਂਚ ਵੀ ਕੀਤੀ ਗਈ। ਉਨ੍ਹਾਂ ਕਿਹਾ ਕਿ ਆਉਣ-ਜਾਣ ਵਾਲੇ ਸ਼ੱਕੀ ਵਿਅਕਤੀਆਂ ਕੋਲੋਂ ਪੁੱਛਗਿੱਛ ਵੀ ਕੀਤੀ ਗਈ। ਇਸ ਦੌਰਾਨ ਪੁਲਸ ਨੇ ਹੋਰ ਵੱਖ-ਵੱਖ ਥਾਵਾਂ 'ਤੇ ਨਾਕਾਬੰਦੀ ਕਰ ਕੇ ਵੀ ਆਉਣ-ਜਾਣ ਵਾਲੇ ਵਾਹਨਾਂ ਦੀ ਤਲਾਸ਼ੀ ਲਈ।
ਇਹ ਵੀ ਪੜ੍ਹੋ- ਅੰਮ੍ਰਿਤਸਰ ਏਅਰਪੋਰਟ 'ਤੇ ਕਈ ਉਡਾਣਾਂ ਲੇਟ, ਸਾਹਮਣੇ ਆਇਆ ਹੈਰਾਨੀਜਨਕ ਕਾਰਣ
ਐੱਸ. ਐੱਸ. ਪੀ. ਨੇ ਜ਼ਿਲ੍ਹੇ ਦੇ ਸਮੂਹ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਜ਼ਿਲ੍ਹੇ ਅੰਦਰ ਅਮਨ-ਸ਼ਾਂਤੀ ਬਣਾਈ ਰੱਖਣ ਲਈ ਪੁਲਸ ਦਾ ਸਹਿਯੋਗ ਕਰਨ ਅਤੇ ਜੇਕਰ ਕਿਸੇ ਵੀ ਜਗ੍ਹਾ 'ਤੇ ਕੋਈ ਸ਼ੱਕੀ ਵਿਅਕਤੀ ਨਜ਼ਰ ਆਉਂਦਾ ਹੈ ਤਾਂ ਪੁਲਸ ਨੂੰ ਉਸ ਦੀ ਜਾਣਕਾਰੀ ਦਿੱਤੀ ਜਾਵੇ।
ਇਹ ਵੀ ਪੜ੍ਹੋ- ਪੰਜਾਬ 'ਚ ਰੂਹ ਕੰਬਾਊ ਹਾਦਸਾ, 2 ਔਰਤਾਂ ਨੂੰ ਦਰੜ ਗਿਆ ਟਿੱਪਰ, ਤੜਫ਼-ਤੜਫ਼ ਕੇ ਹੋਈ ਮੌਤ
14 ਕਰੋੜ ਦੀ ਹੈਰੋਇਨ ਸਮੇਤ 2 ਸਮੱਗਲਰ ਗ੍ਰਿਫ਼ਤਾਰ
NEXT STORY